Press ReleasePunjabTop News

ਮੁੱਖ ਸਕੱਤਰ ਵੱਲੋਂ ਭ੍ਰਿਸ਼ਟਾਚਾਰ ਦੇ ਮਾਮਲਿਆਂ ਦਾ ਸਮਾਂਬੱਧ ਨਿਪਟਾਰਾ ਕਰਨ ਦੇ ਨਿਰਦੇਸ਼

ਚੰਡੀਗੜ੍ਹ : ਪੰਜਾਬ ਦੇ ਮੁੱਖ ਸਕੱਤਰ ਵਿਜੇ ਕੁਮਾਰ ਜੰਜੂਆ ਨੇ ਸਾਰੇ ਵਿਭਾਗਾਂ ਦੇ ਪ੍ਰਬੰਧਕੀ ਸਕੱਤਰਾਂ ਨੂੰ ਭ੍ਰਿਸ਼ਟਾਚਾਰ ਦੇ ਮਾਮਲਿਆਂ ਦਾ ਸਮਾਂਬੱਧ ਤਰੀਕੇ ਨਾਲ ਨਿਪਟਾਰਾ ਕਰਨ ਦੇ ਨਿਰਦੇਸ਼ ਦਿੱਤੇ ਹਨ। ਆਪਣੇ ਦਫਤਰ ਵਿਚ ਸਮੂਹ ਵਿਭਾਗਾਂ ਅਤੇ ਵਿਜੀਲੈਂਸ ਵਿਭਾਗ ਦੇ ਸੀਨੀਅਰ ਅਫਸਰਾਂ ਦੀ ਮੀਟਿੰਗ ਦੌਰਾਨ ਮੁੱਖ ਸਕੱਤਰ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਸਾਫ ਤੇ ਸਪੱਸ਼ਟ ਹਦਾਇਤਾਂ ਹਨ ਕਿ ਭ੍ਰਿਸ਼ਟਾਚਾਰ ਨਾਬਰਦਾਸ਼ਤਯੋਗ ਹੈ ਅਤੇ ਕਿਸੇ ਵੀ ਰਿਸ਼ਵਤਖੋਰ ਖਿਲਾਫ ਬਿਲਕੁਲ ਵੀ ਨਰਮੀ ਨਾ ਵਰਤੀ ਜਾਵੇ।

CM ਮਾਨ ਦਾ ਦਿਵਾਲੀ ਤੋਹਫ਼ਾ, ਮੁਲਾਜ਼ਮਾਂ ਤੇ ਨੌਜਵਾਨਾਂ ਲਈ ਖੋਲ੍ਹਤੇ ਗੱਫੇ, ਖੁਸ਼ ਕਰਤੇ ਪੰਜਾਬੀ | D5 Channel Punjabi

ਮੁੱਖ ਸਕੱਤਰ ਨੇ ਕਿਹਾ ਕਿ ਸੂਬਾ ਸਰਕਾਰ ਪੰਜਾਬਵਾਸੀਆਂ ਨੂੰ ਸਾਫ-ਸੁਥਰਾ, ਪਾਰਦਰਸ਼ੀ ਅਤੇ ਭ੍ਰਿਸ਼ਟਾਚਾਰ ਮੁਕਤ ਪ੍ਰਸ਼ਾਸ਼ਨ ਦੇਣ ਲਈ ਵਚਨਬੱਧ ਹੈ ਅਤੇ ਇਸ ਮਕਸਦ ਲਈ ਉੱਪਰ ਤੋਂ ਹੇਠਲੇ ਪੱਧਰ ਤੱਕ ਰਿਸ਼ਵਤਖੋਰੀ ਨੂੰ ਹਰ ਹਾਲਤ ਵਿਚ ਬੰਦ ਕੀਤਾ ਜਾਵੇ।ਉਨ੍ਹਾਂ ਕਿਹਾ ਕਿ ਜਿਹੜੇ ਵਿਭਾਗਾਂ ਵਿਚ ਵਿਜੀਲੈਂਸ ਵੱਲੋਂ ਜਾਂ ਸਬੰਧਤ ਵਿਭਾਗ ਵੱਲੋਂ ਭ੍ਰਿਸ਼ਟਾਚਾਰ ਦੇ ਮਾਮਲਿਆਂ ਦੀ ਜਾਂਚ-ਪੜਤਾਲ ਚੱਲ ਰਹੀ ਹੈ ਉਸ ਨੂੰ ਨਿਯਮਾਂ ਮੁਤਾਬਕ ਮੁਕੰਮਲ ਕੀਤਾ ਜਾਵੇ ਅਤੇ ਇਸ ਵਿਚ ਕਿਸੇ ਵੀ ਪ੍ਰਕਾਰ ਦੀ ਦੇਰੀ ਜਾਂ ਢਿੱਲ-ਮੱਠ ਬਰਦਾਸ਼ਤ ਨਹੀਂ ਕੀਤੀ ਜਾਵੇਗੀ।

Navjot Singh Sidhu ਦੀ ਜਾਨ ਨੂੰ ਖ਼ਤਰਾ! ਸਲਾਹਕਾਰ ਦਾ ਆਇਆ ਵੱਡਾ ਬਿਆਨ | D5 Channel Punjabi

ਉਨ੍ਹਾਂ ਸਪੱਸ਼ਟ ਹਦਾਇਤ ਕੀਤੀ ਕਿ ਕਿਸੇ ਵੀ ਦੋਸ਼ੀ ਨੂੰ ਬਿਲਕੁਲ ਵੀ ਬਖਸ਼ਿਆਂ ਨਾ ਜਾਵੇ। ਕਾਨੂੰਨ ਅਨੁਸਾਰ ਰਿਸ਼ਵਤਖੋਰਾਂ ਖਿਲਾਫ ਸਖਤ ਐਕਸ਼ਨ ਲਿਆ ਜਾਵੇ ਪਰ ਕਿਸੇ ਵੀ ਨਿਰਦੋਸ਼ ਵਿਅਕਤੀ ਨਾਲ ਅਨਿਆਂ ਬਿਲਕੁਲ ਨਾ ਕੀਤਾ ਜਾਵੇ। ਇਸ ਮੌਕੇ ਉਨ੍ਹਾਂ ਵੱਖ-ਵੱਖ ਵਿਭਾਗਾਂ ਵਿਚ ਪੈਂਡਿੰਗ ਕੇਸਾਂ ਬਾਬਤ ਜਾਣਕਾਰੀ ਅਤੇ ਪ੍ਰਗਤੀ ਰਿਪੋਰਟ ਲਈ।

Ram Rahim ਨੇ ਗਾਇਆ ਮੂਸੇਵਾਲਾ ਦਾ ਗੀਤ, ਡੇਰੇ ’ਚ ਵੱਜੀ ਥਾਪੀ! ਮੂਸੇਵਾਲਾ ਦੇ ਇਲਾਕੇ ਲਈ ਕੀਤਾ ਵੱਡਾ ਐਲਾਨ

ਉਨ੍ਹਾਂ ਸੂਬੇ ਦੇ ਸਾਰੇ ਉੱਚ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਕਿ ਕਿਸੇ ਵੀ ਪੱਧਰ ‘ਤੇ ਆਮ ਲੋਕਾਂ ਨੂੰ ਸਰਕਾਰੀ ਸੇਵਾਵਾਂ ਲੈਣ ਵਿਚ ਕੋਈ ਮੁਸ਼ਕਿਲ ਨਾ ਆਉਣ ਦਿੱਤੀ ਜਾਵੇ ਅਤੇ ਇਸ ਬਾਰੇ ਸਬੰਧਤ ਵਿਭਾਗ ਆਪੋ-ਆਪਣੇ ਸਟਾਫ ਨੂੰ ਹਦਾਇਤਾਂ ਜਾਰੀ ਕਰ ਦੇਣ। ਉਨ੍ਹਾਂ ਪੰਜਾਬ ਵਾਸੀਆਂ ਨੂੰ ਵੀ ਅਪੀਲ ਕੀਤੀ ਕਿ ਜੇਕਰ ਕੋਈ ਵੀ ਸਰਕਾਰੀ ਮੁਲਾਜ਼ਮ ਜਾਂ ਅਫਸਰ ਉਨ੍ਹਾਂ ਤੋਂ ਰਿਸ਼ਵਤ ਦੀ ਮੰਗ ਕਰਦਾ ਹੈ ਤਾਂ ਇਸ ਦੀ ਤੁਰੰਤ ਸ਼ਿਕਾਇਤ ਕੀਤੀ ਜਾਵੇ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Leave a Reply

Your email address will not be published. Required fields are marked *

Back to top button