Punjab News

ਪੰਜਾਬ ਦੀਆਂ ਜੇਲ੍ਹਾਂ ਵਿੱਚ 33 ਹਜ਼ਾਰ ਕੈਦੀਆਂ ‘ਚੋਂ 46 ਫ਼ੀਸਦੀ ਨਸ਼ੇ ਦੇ ਆਦੀ

ਜੇਲ੍ਹਾਂ ਨੂੰ ਸੁਧਾਰ ਘਰ ਵਜੋਂ ਤਿਆਰ ਕਰ ਕੇ ਕੈਦੀਆਂ ਨੂੰ ਨਸ਼ਾ ਛੱਡਣ ਲਈ ਕੀਤਾ ਜਾ ਰਿਹਾ ਪ੍ਰੇਰਿਤ - ਹਰਜੋਤ ਸਿੰਘ ਬੈਂਸ

 

ਪੰਜਾਬ ਦੀਆਂ ਜੇਲ੍ਹਾਂ ਵਿੱਚ ਬੰਦ ਲਗਭਗ 33 ਹਜ਼ਾਰ ਕੈਦੀਆਂ ਵਿੱਚੋਂ 46 ਫ਼ੀਸਦੀ ਕੈਦੀ ਨਸ਼ੇ ਦੇ ਆਦੀ ਹਨ ਅਤੇ ਇਨ੍ਹਾਂ ਵਿੱਚੋਂ ਸਵੈ-ਇੱਛਾ ਨਾਲ ਨਸ਼ਾ ਛੱਡਣ ਵਾਲਿਆਂ ਦੀ ਗਿਣਤੀ ਨਾ ਮਾਤਰ ਹੈ।ਇਹ ਖੁਲਾਸਾ ਹਾਲ ਹੀ ਵਿੱਚ ਪੰਜਾਬ ਸਰਕਾਰ ਵੱਲੋਂ ਜੇਲ੍ਹਾਂ ਵਿੱਚ ਕਰਵਾਏ ਗਏ ਸਰਵੇਖਣ ਦੇ ਅੰਕੜਿਆਂ ਤੋਂ ਹੋਇਆ ਹੈ। ਇਸ ਰਿਪੋਰਟ ਬਾਰੇ ਜੇਲ੍ਹ ਮੰਤਰੀ ਹਰਜੋਤ ਸਿੰਘ ਬੈਂਸ ਨੇ ਜਾਣਕਾਰੀ ਸਾਂਝੀ ਕੀਤੀ ਹੈ। ਦੱਸ ਦੇਈਏ ਕਿ ਉਨ੍ਹਾਂ ਨੇ ਅੰਮ੍ਰਿਤਸਰ ਕੇਂਦਰੀ ਜੇਲ੍ਹ ਦਾ ਅਚਨਚੇਤ ਦੌਰਾ ਕੀਤਾ ਅਤੇ ਜੇਲ੍ਹ ਪ੍ਰਬੰਧਾਂ ਦੀ ਸਮੀਖਿਆ ਦੇ ਨਾਲ-ਨਾਲ ਕੈਦੀਆਂ ਨਾਲ ਵੀ ਗੱਲਬਾਤ ਕੀਤੀ।ਹਰਜੋਤ ਬੈਂਸ ਨੇ ਦੱਸਿਆ ਕਿ ਪੰਜਾਬ ਸਰਕਾਰ ਵਲੋਂ ਜੇਲ੍ਹਾਂ ਸੁਧਾਰ ਘਰ ਵਜੋਂ ਤਿਆਰ ਕੀਤਾ ਜਾ ਰਿਹਾ ਹੈ। ਇਸ ਤਹਿਤ ਕੈਦੀਆਂ ਨੂੰ ਨਸ਼ਾ ਛੱਡਣ ਲਈ ਵੀ ਪ੍ਰੇਰਿਆ ਜਾ ਰਿਹਾ ਹੈ। ਇਹ ਕੰਮ ਸਰਕਾਰ ਇੱਕ ਮਿਸ਼ਨ ਵਜੋਂ ਕਰ ਰਹੀ ਹੈ। ਮੰਤਰੀ ਬੈਂਸ ਨੇ ਦੱਸਿਆ ਕਿ ਜੇਲ੍ਹਾਂ ਵਿੱਚੋਂ ਮੋਬਾਈਲ ਦੀ ਵਰਤੋਂ ਨੂੰ ਰੋਕਣ ਲਈ ਮੋਬਾਈਲ ਨੈੱਟਵਰਕ ਜਾਮ ਕਰਨ ਲਈ ਅਤਿ ਆਧੁਨਿਕ ਤਕਨੀਕ ਆਰਐੱਫ ਤਕਨਾਲੋਜੀ ਦੀ ਵਰਤੋਂ ਕੀਤੀ ਜਾਵੇਗੀ। ਇਹ ਤਕਨੀਕ ਵਰਤਣ ਵਾਲਾ ਪੰਜਾਬ ਦੇਸ਼ ਦਾ ਪਹਿਲਾ ਸੂਬਾ ਹੋਵੇਗਾ। ਕੈਦੀਆਂ ਤੇ ਹਵਾਲਾਤੀਆਂ ਦੀ ਤਲਾਸ਼ੀ ਲਈ ਹਰੇਕ ਜੇਲ੍ਹ ਵਿਚ ਬਾਡੀ ਸਕੈਨਰ ਲਾਏ ਜਾਣਗੇ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Leave a Reply

Your email address will not be published. Required fields are marked *

Back to top button