Top NewsPunjab

ਥਾਮਸ ਗ਼ੈਰ-ਸਿੱਖ ਹੈ, ਸਿੱਖ ਮੁੱਦਿਆਂ ਤੋਂ ਦੂਰ ਰਹੇ ਤਾਂ ਚੰਗਾ ਹੈ-ਅੰਮ੍ਰਿਤਪਾਲ ਸਿੰਘ

ਵਾਰਿਸ ਪੰਜਾਬ ਦੇ ਦੇ ਮੁਖੀ ਅੰਮ੍ਰਿਤਪਾਲ ਸਿੰਘ ਨੇ ਕਿਸਾਨ ਆਗੂ ਰਾਕੇਸ਼ ਟਿਕੈਤ ਦੇ ਪੰਜਾਬ ਦਾ ਮਾਹੌਲ ਖ਼ਰਾਬ ਨਾ ਕਰਨ ਦੇ ਬਿਆਨ ਦਾ ਕਰਾਰਾ ਜਵਾਬ ਦਿੱਤਾ ਹੈ। ਉਨ੍ਹਾਂ ਕਿਹਾ ਕਿ ਟਿਕੈਤ ਗ਼ੈਰ-ਪੰਜਾਬੀ ਹਨ, ਇਸ ਲਈ ਉਨ੍ਹਾਂ ਨੂੰ ਪੰਜਾਬ ਦੇ ਮਾਮਲਿਆਂ ਵਿੱਚ ਦਖ਼ਲ ਨਹੀਂ ਦੇਣਾ ਚਾਹੀਦਾ। ਅੰਮ੍ਰਿਤਪਾਲ ਸਿੰਘ ਨੇ ਗੁਰਪਤਵੰਤ ਸਿੰਘ ਪੰਨੂ ਦਾ ਵੀ ਸਮਰਥਨ ਕਰਦਿਆਂ ਕਿਹਾ ਕਿ ਉਹ ਹਰ ਉਸ ਵਿਅਕਤੀ ਦੇ ਨਾਲ ਹਨ ਜੋ ਖਾਲਿਸਤਾਨ ਦਾ ਸਮਰਥਨ ਕਰਦਾ ਹੈ। ਇੰਨਾ ਹੀ ਨਹੀਂ, ਪੰਨੂੰ ਨੂੰ ਭਾਰਤ ਸਰਕਾਰ ਵੱਲੋਂ ਅੱਤਵਾਦੀ ਐਲਾਨੇ ਜਾਣ ‘ਤੇ ਜਵਾਬ ਦਿੰਦੇ ਹੋਏ ਉਨ੍ਹਾਂ ਕਿਹਾ ਕਿ ਸਰਕਾਰਾਂ ਕਿਸੇ ਨੂੰ ਅੱਤਵਾਦੀ ਅਤੇ ਕਿਸੇ ਨੂੰ ਸਾਧ ਕਰਾਰ ਦਿੰਦੀਆਂ ਹਨ।ਇਸ ਦੇ ਨਾਲ ਹੀ ਉਨ੍ਹਾਂ ਵਿੱਕੀ ਥਾਮਸ ਨੂੰ ਸਿੱਖ ਮੁੱਦਿਆਂ ਤੋਂ ਦੂਰ ਰਹਿਣ ਦੀ ਹਦਾਇਤ ਵੀ ਕੀਤੀ ਹੈ। ਅੰਮ੍ਰਿਤਪਾਲ ਦਾ ਕਹਿਣਾ ਹੈ ਕਿ ਥਾਮਸ ਗ਼ੈਰ-ਸਿੱਖ ਹੈ ਅਤੇ ਜੇਕਰ ਕੋਈ ਗ਼ੈਰ-ਸਿੱਖ ਸਿੱਖ ਮੁੱਦਿਆਂ ਤੋਂ ਦੂਰ ਰਹੇ ਤਾਂ ਚੰਗਾ ਹੈ।ਅੰਮ੍ਰਿਤਪਾਲ ਨੇ ਕਿਹਾ ਕਿ ਇਹ ਸਿੱਧਾ ਸਿੱਧਾ ਸਿੱਖੀ ਨੂੰ ਕਮਜ਼ੋਰ ਕਰਨ ਤੇ ਡੇਰਾਵਾਦ ਨੂੰ ਉਕਸਾਉਣ ਦਾ ਮਨਸੂਬਾ ਹੈ। ਇਸ ਮੌਕੇ ਉਨ੍ਹਾਂ ਕਿਹਾ ਕਿ ਸਿੱਖੀ ਨੂੰ ਕਮਜ਼ੋਰ ਕਰਨ ਲਈ ਹਕੂਮਤਾਂ ਜਾਣ ਬੁੱਝ ਕੇ ਡੇਰਿਆਂ ਨੂੰ ਫੈਲਾ ਰਹੀਆਂ ਹਨ

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button