Sidhu Moosewala Murder Case : NIA ਦੀ ਰਡਾਰ ‘ਤੇ Punjabi Music Industery , ਮਨਕੀਰਤ ਔਲਖ ਅਤੇ ਦਿਲਪ੍ਰੀਤ ਸਿੰਘ ਢਿੱਲੋਂ ਤੋਂ ਬਾਅਦ ਪੰਜਾਬੀ ਗਾਇਕਾਂ ਜੈਨੀ ਜੌਹਲ ਤੋਂ ਕੀਤੀ ਗਈ ਪੁੱਛਗਿੱਛ
ਨਵੀਂ ਦਿੱਲੀ : ਬੀਤੇ ਦਿਨ ਨੈਸ਼ਨਲ ਇਨਵੈਸਟੀਗੇਸ਼ਨ ਏਜੰਸੀ (NIA) ਨੇ ਵੀਰਵਾਰ ਨੂੰ ਸਿੱਧੂ ਮੂਸੇਵਾਲਾ ਕਤਲ ਕੇਸ ਵਿੱਚ ਪੰਜਾਬੀ ਗਾਇਕ ਮਨਕੀਰਤ ਔਲਖ ਅਤੇ ਦਿਲਪ੍ਰੀਤ ਸਿੰਘ ਢਿੱਲੋਂ ਤੋਂ ਦਿੱਲੀ ਹੈੱਡਕੁਆਰਟਰ ਵਿੱਚ ਕਰੀਬ ਪੰਜ ਘੰਟੇ ਪੁੱਛਗਿੱਛ ਕੀਤੀ। ਇਸ ਦੌਰਾਨ ਉਨ੍ਹਾਂ ਤੋਂ ਗੈਂਗਸਟਰ ਲਾਰੈਂਸ ਬਿਸ਼ਨੋਈ ਨਾਲ ਸਬੰਧਾਂ ਬਾਰੇ ਵੀ ਸਵਾਲ ਪੁੱਛੇ ਗਏ। ਹੁਣ ਖ਼ਬਰ ਆ ਰਹੀ ਹੈ ਕਿ ਇਕ ਹੋਰ ਪੰਜਾਬੀ ਗਾਇਕਾਂ ਜੈਨੀ ਜੌਹਲ ਤੋਂ ਵੀ NIA ਵੱਲੋਂ ਪੁੱਛਗਿੱਛ ਕੀਤੀ ਗਈ ਹੈ।
ਕੈਦੀਆਂ ਦਾ ਕਾਰਨਾਮਾ, ਬੈਰਕਾਂ ‘ਚ ਲਈ ਬੈਠੇ ਸੀ ਖ਼ਤਰਨਾਕ ਚੀਜ਼ ! ਜੇਲ੍ਹ ਪ੍ਰਸ਼ਾਸਨ ਨੂੰ ਪਈਆਂ ਭਾਜੜਾਂ
ਪੰਜਾਬੀ ਗਾਇਕਾਂ ਜੈਨੀ ਜੌਹਲ ਕੁਝ ਦਿਨ ਪਹਿਲਾ ਆਪਣੇ ਗਾਣੇ ‘Letter To CM’ ਨੂੰ ਲੈ ਕੇ ਚਰਚਾ ਵਿਚ ਆਈ ਸੀ। ਉਨ੍ਹਾਂ ਵੱਲੋਂ ਇਸ ਗਾਣੇ ਨਾਲ ਸਿੱਧੂ ਮੂਸੇਵਾਲਾ ਨੂੰ ਇਕ Tribute ਦਿਤਾ ਸੀ। ਜੈਨੀ ਜੌਹਲ ਵੱਲੋਂ ਇਸ ਗਾਣੇ ਵਿਚ ਮੋਜੂਦਾ ਸਰਕਾਰ ਨੂੰ ਸਿੱਧੂ ਮੂਸੇਵਾਲਾ ਕਤਲਕਾਂਡ ‘ਚ ਇੰਨਸਾਫ਼ ‘ਚ ਹੋ ਰਹੀ ਦੇਰੀ ਤੇ ਸਵਾਲ ਚੁੱਕੇ ਸਨ। ਜ਼ਿਕਰਯੋਗ ਹੈ ਕਿ ਪਿਛਲੇ ਹਫਤੇ NIA ਨੇ ਪੰਜਾਬੀ ਗਾਇਕਾ ਅਫਸਾਨਾ ਖਾਨ ਤੋਂ ਵੀ ਪੁੱਛਗਿੱਛ ਕੀਤੀ ਸੀ। ਕੇਂਦਰੀ ਏਜੰਸੀ ਨੇ ਇਹ ਜਾਂਚ ਉਦੋਂ ਸ਼ੁਰੂ ਕੀਤੀ ਜਦੋਂ ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਨੇ ਸਰਕਾਰਾਂ ਨੂੰ ਖੁੱਲ੍ਹੀ ਚੁਣੌਤੀ ਦਿੱਤੀ ਅਤੇ ਕੇਸ ਵਾਪਸ ਲੈਣ ਦੀ ਗੱਲ ਵੀ ਕੀਤੀ।
Post Disclaimer
Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.