PunjabTop News

ਵੱਡੀ ਖ਼ਬਰ : ਸ਼ਿਵ ਸੈਨਾ ਹਿੰਦੁਸਤਾਨ ਦੇ ਪ੍ਰਧਾਨ ਸੁਧੀਰ ਸੂਰੀ ਦੀ ਗੋਲੀ ਮਾਰ ਕੇ ਹੱਤਿਆ

ਅੰਮ੍ਰਿਤਸਰ : ਇਸ ਵੇਲੇ ਦੀ ਵੱਡੀ ਖ਼ਬਰ ਅੰਮ੍ਰਿਤਸਰ ਤੋਂ ਸਾਹਮਣੇ ਆ ਰਹੀ ਹੈ ਕਿ ਸ਼ਿਵ ਸੈਨਾ ਹਿੰਦੁਸਤਾਨ ਦੇ ਪ੍ਰਧਾਨ ਸੁਧੀਰ ਸੂਰੀ ਨੂੰ ਅਣਪਛਾਤੇ ਵਿਅਕਤੀਆਂ ਨੇ ਗੋਲੀਆਂ ਮਾਰ ਕੇ ਜ਼ਖ਼ਮੀ ਕਰ ਦਿੱਤਾ। ਗੋਲ਼ੀਆਂ ਲੱਗਣ ਨਾਲ ਸੁਧੀਰ ਸੂਰੀ ਜ਼ਖ਼ਮੀ ਹੋ ਗਏ, ਜਿਨ੍ਹਾਂ ਜ਼ਖ਼ਮੀ ਹਾਲਤ ’ਚ ਹਸਪਤਾਲ ਲਿਜਾਇਆ ਗਿਆ ਹੈ, ਜਿੱਥੇ ਉਨ੍ਹਾਂ ਦੀ ਮੌਤ ਹੋ ਗਈ। ਦੱਸ ਦਈਏ ਕਿ ਸੁਧੀਰ ਸੂਰੀ ਭੜਕਾਊ ਬਿਆਨਾਂ ਲਈ ਵੀ ਚਰਚਾ ’ਚ ਰਹਿੰਦੇ ਹਨ। ਉਥੇ ਹੀ ਮੁਲਜ਼ਮ ਫਰਾਰ ਦੱਸਿਆ ਜਾ ਰਿਹਾ ਹੈ।

Punjab Stubble Burning : ਪਰਾਲੀ ਦੇ ਮੁੱਦੇ ਨੇ ਛੇੜੀ ਜੰਗ, ਸਰਕਾਰਾਂ ‘ਚ ਖੜਕੀ, ਕਿਸਾਨਾਂ ਦੇ ਹੱਕ ‘ਚ ਮਾਨ ਸਰਕਾਰ

ਮਿਲੀ ਜਾਣਕਾਰੀ ਮੁਤਾਬਕ ਸ਼ਿਵ ਸੈਨਾ ਟਕਸਾਲੀ ਦੇ ਮੁਖੀ ਸੁਧੀਰ ਸੁਰੀ ਗੋਪਾਲ ਮੰਦਿਰ ਅੰਮ੍ਰਿਤਸਰ ਨੇੜੇ ਸ਼ਿਵ ਸੈਨਾ ਆਗੂਆਂ ਨਾਲ ਧਰਨਾ ਦੇ ਰਹੇ ਸਨ, ਜਿੱਥੇ ਹਿੰਦੂਆਂ ਆਗੂਆਂ ਨਾਲ ਝਗੜਾ ਹੋ ਗਿਆ। ਇਸ ਦੌਰਾਨ ਇਕ ਅਣਪਛਾਤੇ ਹਮਲਾਵਰ ਵੱਲੋਂ ਸੁਧੀਰ ਸੂਰੀ ’ਤੇ ਗੋਲ਼ੀਆਂ ਚਲਾ ਦਿੱਤੀਆਂ, ਜਿਸ ਕਾਰਨ ਸੁਧੀਰ ਸੁਰੀ ਗੰਭੀਰ ਰੂਪ ਨਾਲ ਜ਼ਖ਼ਮੀ ਹੋ ਗਏ। ਮੌਕੇ ’ਤੇ ਸੁਧੀਰ ਸੂਰੀ ਨੂੰ ਫੋਰਟਿਸ ਹਸਪਤਾਲ ਲਿਜਾਇਆ ਗਿਆ ਹੈ, ਜਿੱਥੇ ਉਨ੍ਹਾਂ ਦੀ ਮੌਤ ਹੋ ਗਈ। ਉਥੇ ਹੀ ਇਸ ਘਟਨਾ ਤੋਂ ਬਾਅਦ ਉਕਤ ਸਥਾਨ ’ਤੇ ਮਾਹੌਲ ਤਣਾਅਪੂਰਨ ਹੋ ਗਿਆ ਹੈ। ਭਾਰੀ ਗਿਣਤੀ ’ਤ ਪੁਲਿਸ ਦੀ ਤਾਇਨਾਤੀ ਕੀਤੀ ਗਈ ਹੈ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Leave a Reply

Your email address will not be published. Required fields are marked *

Back to top button