religionTop News

ਜੋ ਸਿੱਖਾਂ ਨੂੰ ਨਿਸ਼ਾਨਾ ਬਣਾਉਣ ਦੀਆਂ ਗੱਲਾਂ ਕਰਦੇ ਹਨ ਉਨ੍ਹਾਂ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇ :- ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ

ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਪੰਜਾਬ ਵਿੱਚ ਸੋਸ਼ਲ ਮੀਡੀਆ ਉਪਰ ਸਿੱਖਾਂ ਪ੍ਰਤੀ ਚੱਲ ਰਹੇ ਪ੍ਰਚਾਰ ਉਤੇ ਡੂੰਘੀ ਚਿੰਤਾ ਜ਼ਾਹਿਰ ਕੀਤੀ। ਉਨ੍ਹਾਂ ਨੇ ਕਿਹਾ ਕਿ ਅੰਮ੍ਰਿਤਸਰ ਵਿਖੇ ਹੋਏ ਕਤਲ ਕੇਸ ਵਿਚ ਫੜੇ ਗਏ ਨੌਜਵਾਨ ਦੇ ਪਰਿਵਾਰ ਨੂੰ ਨਿਸ਼ਾਨਾ ਬਣਾਇਆ ਜਾ ਰਿਹਾ ਹੈ। ਨੌਜਵਾਨ ਦੇ ਪਰਿਵਾਰ ਖ਼ਿਲਾਫ਼ ਕੂੜ ਪ੍ਰਚਾਰ ਕੀਤਾ ਜਾ ਰਿਹਾ ਹੈ।ਉਨ੍ਹਾਂ ਕਿਹਾ ਕਿ ਇਹ ਵਰਤਾਰਾ ਪੰਜਾਬ ਵਿਚ ਜੋ ਵਰਤ ਰਿਹਾ ਹੈ ਪੰਜਾਬ ਲਈ ਸਹੀ ਨਹੀਂ ਹੈ।ਸਰਕਾਰ ਨੂੰ ਇਸ ਵਰਤਾਰੇ ਨੂੰ ਰੋਕਣ ਲਈ ਸਖ਼ਤ ਕਦਮ ਚੁੱਕਣੇ ਚਾਹੀਦੇ ਹਨ। ਉਨ੍ਹਾਂ ਨੇ ਅੱਗੇ ਕਿਹਾ ਕਿ ਸਰਕਾਰਾਂ ਇਸ ਵਰਤਾਰੇ ਨੂੰ ਰੋਕਣ ਵਿਚ ਅਸਫਲ ਰਹੀਆਂ ਹਨ। ਜੇਕਰ ਨਫ਼ਰਤੀ ਪ੍ਰਚਾਰ ਕਰ ਰਹੇ ਲੋਕਾਂ ਉੱਤੇ ਸਖ਼ਤ ਕਾਰਵਾਈ ਨਹੀਂ ਕੀਤੀ ਗਈ ਤਾਂ ਆਉਣ ਵਾਲੇ ਦਿਨਾਂ ‘ਚ ਮਾੜੇ ਨਤੀਜੇ ਨਿਕਲਣ ਦਾ ਖ਼ਦਸ਼ਾ ਹੈ। EWS ਦੇ ਰਾਖਵੇਂਕਰਨ ‘ਤੇ ਸੁਪਰੀਮ ਕੋਰਟ ਦਾ ਵੱਡਾ ਫੈਸਲਾ, ਬਰਕਰਾਰ ਰਹੇਗਾ 10 ਫੀਸਦੀ ਰਾਖਵਾਂਕਰਨਉਨ੍ਹਾਂ ਕਿਹਾ ਕਿ ਅਜਿਹੇ ਮਾਮਲੇ ਵਿਚ ਪੰਜਾਬ ਦਾ ਮਾਹੌਲ ਖ਼ਰਾਬ ਹੋਣ ਦਾ ਖ਼ਦਸ਼ਾ ਬਣਿਆ ਹੋਇਆ ਹੈ। ਸਿੱਖ ਕਦੇ ਵੀ ਕਿਸੇ ਕਿਸਮ ਦਾ ਨਫ਼ਰਤੀ ਪ੍ਰਚਾਰ-ਪ੍ਰਸਾਰ ਨਹੀਂ ਕਰਦਾ। ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ ਨੇ ਕੇਂਦਰ ਤੇ ਪੰਜਾਬ ਸਰਕਾਰ ਨੂੰ ਅਪੀਲ ਕੀਤੀ ਜੋ ਸਿੱਖਾਂ ਨੂੰ ਨਿਸ਼ਾਨਾ ਬਣਾਉਣ ਦੀਆਂ ਗੱਲਾਂ ਕਰਦੇ ਹਨ ਉਨ੍ਹਾਂ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇ ਅਤੇ ਲੋਕਾਂ ਲਈ ਸੁਖਾਵਾਂ ਤੇ ਸ਼ਾਂਤੀਪੂਰਨ ਮਾਹੌਲ ਬਣਾਇਆ ਜਾਵੇ।
Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button