Breaking NewsPunjabTop News

Beadbi Goli Kand : ਬਰਗਾੜੀ ਬੇਅਦਬੀ ਮਾਮਲੇ ਚ ਨਾਮਜ਼ਦ ਡੇਰਾ ਪ੍ਰੇਮੀ ਦਾ ਅਣਪਛਾਤਿਆਂ ਨੇ ਕੀਤਾ ਕਤਲ

ਫਰੀਦਕੋਟ : ਬਰਗਾੜੀ ਬੇਅਦਬੀ ਮਾਮਲੇ ‘ਚ ਐਫਆਈਆਰ ਨੰਬਰ 63 ‘ਚ ਨਾਮਜ਼ਦ ਡੇਰਾ ਪ੍ਰੇਮੀ ਪ੍ਰਦੀਪ ‘ਤੇ ਅਣਪਛਾਤੇ ਮੋਟਰਸਾਈਕਲ ਸਵਾਰਾਂ ਨੇ ਗੋਲੀ ਚਲਾ ਦਿੱਤੀ, ਜਿਸ ‘ਚ ਇੱਕ ਗੰਨਮੈਨ ਵੀ ਜ਼ਖਮੀ ਹੋ ਗਿਆ। ਇਹ ਘਟਨਾ ਸਵੇਰੇ ਦੀ ਦੱਸੀ ਜਾ ਰਹੀ ਹੈ। ਅੱਜ ਸਵੇਰੇ ਜਦੋਂ ਪ੍ਰਦੀਪ ਆਪਣੀ ਦੁਕਾਨ ਖੋਲ੍ਹਣ ਜਾ ਰਿਹਾ ਸੀ ਤਾਂ ਦੋ ਬਾਈਕ ਸਵਾਰ ਵਿਅਕਤੀਆਂ ਨੇ ਫਾਇਰਿੰਗ ਕਰ ਦਿੱਤੀ। ਇਸ ‘ਚ ਪ੍ਰਦੀਪ ਦੀ ਮੌਕੇ ‘ਤੇ ਹੀ ਮੌਤ ਹੋ ਗਈ ਜਦਕਿ ਗੰਨਮੈਨ ਨੂੰ ਜ਼ਖਮੀ ਹਾਲਤ ‘ਚ ਹਸਪਤਾਲ ‘ਚ ਦਾਖਲ ਕਰਵਾਇਆ ਗਿਆ।

ਕਤਲ ਤੋਂ ਬਾਅਦ ਡੇਰਾ ਪ੍ਰੇਮੀਆਂ ਦਾ ਵੱਡਾ ਐਲਾਨ, ਘਟਨਾ ਵਾਲੀ ਥਾਂ ’ਤੇ ਹੋਏ ਇਕੱਠੇ, ਪਹੁੰਚਿਆ Kultar Singh Sandhwan

ਉੱਧਰ ਪੁਲਿਸ ਨੇ ਮਾਮਲਾ ਦਰਜ ਕਰ ਕੇ ਮੁਲਜ਼ਮਾਂ ਦੀ ਭਾਲ ਸ਼ੁਰੂ ਕਰ ਦਿੱਤੀ ਹੈ। ਜਿਸ ਵੇਲੇ ਇਹ ਹਮਲਾ ਕੀਤਾ ਤਾਂ ਇਸ ਦੀ ਵੀਡੀਓ ਸੀਸੀਟੀਵੀ ਵਿੱਚ ਕੈਦ ਹੋ ਗਈ । ਪੁਲਿਸ ਦੇ ਵੱਲੋਂ ਸੀਸੀਟੀਵੀ ਫੁਟੇਜ ਦੀ ਵੀ ਜਾਂਚ ਕੀਤੀ ਜਾ ਰਹੀ ਹੈ। ਇਸ ਮਾਮਲੇ ਵਿੱਚ ਗੈਂਗਸਟਰ ਗੋਲਡੀ ਬਰਾੜ ਵੱਲੋਂ ਇਸ ਕਤਲ ਦੀ ਜ਼ਿੰਮੇਵਾਰੀ ਲਈ ਗਈ ਹੈ।

Kotkapura ’ਚ ਰਾਮ ਰਹੀਮ ਦੇ ਖਾਸ ਬੰਦੇ ਦਾ ਕੀਤਾ ਕ+ਤਲ, ਪੂਰਾ ਇਲਾਕਾ ਕੀਤਾ ਸੀਲ ਡੇਰਾ ਪ੍ਰੇਮੀ ਹੋਏ ਇਕੱਠੇ

ਉੱਧਰ ਮੁੱਖ ਮੰਤਰੀ ਪੰਜਾਬ ਭਗਵੰਤ ਮਾਨ ਨੇ ਸ਼ਾਤੀ ਬਣਾਏ ਰੱਖਣ ਦੀ ਅਪੀਲ ਕੀਤੀ ਹੈ। ਉਨ੍ਹਾਂ ਟਵੀਟ ਕਰ ਕਿਹਾ ਕਿ “ਪੰਜਾਬ ਇੱਕ ਅਮਨ ਪਸੰਦ ਸੂਬਾ ਹੈ ਇੱਥੇ ਲੋਕਾਂ ਦਾ ਆਪਸੀ ਭਾਈਚਾਰਾ ਬਹੁਤ ਮਜ਼ਬੂਤ ਹੈ..ਕਿਸੇ ਨੂੰ ਵੀ ਪੰਜਾਬ ਦੀ ਸ਼ਾਂਤੀ ਭੰਗ ਕਰਨ ਦੀ ਇਜ਼ਾਜਤ ਨਹੀਂ ਦਿੱਤੀ ਜਾਵੇਗੀ ..ਸੂਬੇ ਦੀ ਅਮਨ-ਸ਼ਾਂਤੀ ਕਾਇਮ ਰੱਖਣ ਲਈ ਸਿਵਲ ਅਤੇ ਪੁਲਿਸ ਅਧਿਕਾਰੀਆਂ ਨੂੰ ਸਖ਼ਤ ਨਿਰਦੇਸ਼..।”

 

 

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Leave a Reply

Your email address will not be published. Required fields are marked *

Back to top button