ਪਟਿਆਲਾ: ਰਾਜਪੁਰਾ ਤੋਂ ਖ਼ਬਰ ਸਾਹਮਣੇ ਆ ਰਹੀ ਹੈ ਕਿ ਪੱਤਰਕਾਰ ਰਮੇਸ਼ ਸ਼ਰਮਾ ਵੱਲੋਂ ਕੋਈ ਜ਼ਹਿਰੀਲੀ ਚੀਜ਼ ਖਾ ਕੇ ਖੁਦਕੁਸ਼ੀ ਕਰ ਲਈ ਗਈ ਹੈ। ਪੱਤਰਕਾਰ ਨੇ ਖੁਦਕੁਸ਼ੀ ਕਰਨ ਤੋਂ ਪਹਿਲਾਂ ਇਕ ਵੀਡੀਓ ਬਣਾ ਕੇ ਸਾਬਕਾ ਕਾਂਗਰਸੀ ਵਿਧਾਇਕ ਹਰਦਿਆਲ ਸਿੰਘ ਕੰਬੋਜ਼ ਉਤੇ ਤੰਗ ਕਰਨ ਦੇ ਇਲਜ਼ਾਮ ਲਗਾਏ। ਪੱਤਰਕਾਰ ਰਮੇਸ਼ ਨੇ ਵੀਡੀਓ ‘ਚ ਕਿਹਾ ਹੈ ਕਿ ਮੈਨੂੰ ‘ਤੇ ਮੇਰੇ ਪਰਿਵਾਰ ਨੂੰ ਬਹੁਤ ਤੰਗ ਕੀਤਾ ਜਾ ਰਿਹਾ ਹੈ ਇਸ ਕਰਕੇ ਮੈਂ ਆਤਮ ਹੱਤਿਆ ਕਰ ਰਿਹਾ ਹਾਂ।
ਇੱਕ ਹੋਰ Dera Premi ਨੂੰ ਖ਼ਤਰਾ, ਕੈਮਰੇ ਅੱਗੇ ਆਇਆ Dera Premi, ਵਧਾਈ ਸੁਰੱਖਿਆ || D5 Channel Punjabi
ਸੁਸਾਈਡ ਨੋਟ ਵਿਚ ਉਸ ਵਲੋਂ ਕੁੱਝ ਪੱਤਰਕਾਰਾਂ ਅਤੇ ਵਕੀਲਾਂ ਦੇ ਨਾਮ ਵੀ ਲਿਖੇ ਗਏ ਹਨ। ਪੱਤਰਕਾਰ ਰਮੇਸ਼ ਸ਼ਰਮਾ ਵੱਲੋਂ ਸਾਬਕਾ ਕਾਂਗਰਸੀ ਵਿਧਾਇਕ ਹਰਦਿਆਲ ਸਿੰਘ ਕੰਬੋਜ਼ ‘ਤੇ ਦੋਸ਼ ਲਾਇਆ ਗਿਆ ਕਿ ਹਰਦਿਆਲ ਸਿੰਘ ਕੰਬੋਜ਼ ਨੇ 40 ਮਹੀਨੇ ਪਹਿਲਾਂ ਮੇਰੀ ਦੁਕਾਨ ਉਤੇ ਕਬਜ਼ਾ ਕਰਵਾ ਕੇ ਮੈਨੂੰ ਬੇਰੁਜ਼ਗਾਰ ਕਰ ਦਿੱਤੀ ਸੀ ਅਤੇ ਉਸਦੇ ਪੁੱਤਰ ਕੰਬੋਜ਼ ਨੇ ਚਲਦਾ ਹੋਇਆ ਮੇਰਾ ਢਾਬਾ ਬੰਦ ਕਰਵਾ ਦਿੱਤਾ ਸੀ, ਕਿਉਂਕਿ ਮੈਂ 30 ਹਜ਼ਾਰ ਰੁਪਏ ਮਹੀਨਾ ਨਹੀਂ ਦੇ ਸਕਿਆ। ਉਨ੍ਹਾਂ ਨੇ ਕਿਹਾ ਹੈ ਕਿ ਮੇਰੇ ਨਾਲ ਹੋਈਆ ਵਧੀਕੀਆਂ ਕਾਰਨ ਮੌਤ ਦਾ ਰਾਹ ਚੁਣਿਆ ਹੈ। ਸੂਚਨਾ ਮਿਲਦੇ ਸਾਰ ਹੀ ਪੁਲਿਸ ਮੌਕੇ ਉੱਤੇ ਪਹੁੰਚ ਗਈ ਅਤੇ ਮ੍ਰਿਤਕ ਦੇਹ ਨੂੰ ਕਬਜੇ ਵਿੱਚ ਲੈ ਲਿਆ ਹੈ।
Post Disclaimer
Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.