IndiaTop News

ਬਲਜੀਤ ਸਿੰਘ ਦਾਦੂਵਾਲ ਨੂੰ ਹਰਿਆਣਾ ਸਿੱਖ ਗੁਰਦੁਆਰਾ ਕਮੇਟੀ ਦੀ ਪ੍ਰਧਾਨਗੀ ਤੋਂ ਹਟਾਉਣ ਦੀ ਕੀਤੀ ਜਾ ਰਹੀ ਮੰਗ

ਹਰਿਆਣਾ : ਬਲਜੀਤ ਸਿੰਘ ਦਾਦੂਵਾਲ ਨੂੰ ਹਰਿਆਣਾ ਸਿੱਖ ਗੁਰਦੁਆਰਾ ਕਮੇਟੀ ਦੀ ਪ੍ਰਧਾਨਗੀ ਤੋਂ ਹਟਾਉਣ ਦੀ ਮੰਗ ਕੀਤੀ ਜਾ ਰਹੀ ਹੈ। ਇਹ ਸ਼ਿਕਾਇਤ ਹੋਰ ਕੋਈ ਨਹੀਂ ਬਲਕਿ ਹਰਿਆਣਾ ਸਿੱਖ ਗੁਰਦੁਆਰਾ ਕਮੇਟੀ ਦੇ ਜਨਰਲ ਸਕੱਤਰ ਜਸਬੀਰ ਸਿੰਘ ਭਾਟੀ, ਸੰਯੁਕਤ ਸਕੱਤਰ ਚੰਨਦੀਪ ਸਿੰਘ ਖੁਰਾਣਾ ਤੇ ਸੀਨੀਅਰ ਮੀਤ ਪ੍ਰਧਾਨ ਕਰਨੈਲ ਸਿੰਘ ਨੇ ਸ਼੍ਰੀ ਅਕਾਲ ਤਖ਼ਤ ਸਾਹਿਬ ਵਿੱਚ ਕਮੇਟੀ ਪ੍ਰਧਾਨ ਬਲਜੀਤ ਸਿੰਘ ਦਾਦੂਵਾਲ ਖ਼ਿਲਾਫ਼ ਸ਼ਿਕਾਇਤ ਦਿੱਤੀ ਹੈ ਕਿ ਉਹ ਕਮੇਟੀ ਮੈਂਬਰਾਂ ਦਾ ਭਰੋਸਾ ਗੁਆ ਚੁੱਕੇ ਹਨ।

ਕਮੇਟੀ ਪ੍ਰਧਾਨ ਦੇ ਖਿਲਾਫ਼ ਹੋਏੇ ਆਗੂ, ਖ਼ਤਰੇ ‘ਚ ਪ੍ਰਧਾਨ ਦੀ ਕੁਰਸੀ ! D5 Channel Punjabi

ਇਸ ਲਈ ਹੁਣ ਉਨ੍ਹਾਂ ਨੂੰ ਕਮੇਟੀ ਪ੍ਰਧਾਨ ਬਣੇ ਰਹਿਣ ਦਾ ਕੋਈ ਅਧਿਕਾਰ ਨਹੀਂ ਹੈ। ਸ਼ਿਕਾਇਤ ਸ਼੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨ ਹਰਪ੍ਰੀਤ ਸਿੰਘ ਕੋਲ ਪਹੁੰਚ ਗਈ ਹੈ। ਹਾਲਾਂਕਿ ਇਹ ਮਾਮਲਾ ਹਰਿਆਣਾ ਦੇ ਮੁੱਖ ਮੰਤਰੀ ਕੋਲ ਵੀ ਰੱਖਿਆ ਗਿਆ ਹੈ ਤੇ ਉਨ੍ਹਾਂ ਦੇ ਫ਼ੈਸਲੇ ਦੀ ਉਡੀਕ ਕੀਤੀ ਜਾ ਰਹੀ ਹੈ। ਜਥੇਦਾਰ ਹਰਪ੍ਰੀਤ ਸਿੰਘ ਦੇ ਨਾਂ ਸੌਂਪੇ ਗਏ ਇਸ ਪੱਤਰ ਵਿੱਚ ਸਿੱਖ ਆਗੂਆਂ ਵੱਲੋਂ ਮਰਿਯਾਦਾ ਦੀ ਉਲੰਘਣਾ ਹੋਣ ਦਾ ਦੋਸ਼ ਵੀ ਲਾਇਆ ਗਿਆ ਹੈ। ਉਨ੍ਹਾਂ ਦਾਅਵਾ ਕੀਤਾ ਕਿ ਕਮੇਟੀ ਦੇ ਲਗਪਗ ਤੀਹ ਮੈਂਬਰ ਜਥੇਦਾਰ ਦਾਦੂਵਾਲ ਖ਼ਿਲਾਫ਼ ਹਨ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Leave a Reply

Your email address will not be published. Required fields are marked *

Back to top button