SportsTop News

ਮੀਂਹ ਕਾਰਨ ਭਾਰਤ ਤੇ ਨਿਊਜ਼ੀਲੈਂਡ ਵਿਚਾਲੇ ਤੀਜਾ ਤੇ ਆਖਰੀ ਟੀ-20 ਬਰਾਬਰ, ਭਾਰਤ ਨੇ ਲੜੀ 1-0 ਨਾਲ ਜਿੱਤੀ

ਭਾਰਤ ਅਤੇ ਨਿਊਜ਼ੀਲੈਂਡ ਵਿਚਾਲੇ ਤੀਸਰਾ ਅਤੇ ਆਖਰੀ ਟੀ-20 ਕੌਮਾਂਤਰੀ ਮੈਚ ਅੱਜ ਇਥੇ ਮੀਂਹ ਕਾਰਨ ਡਕਵਰਥ ਲੂਈਸ ਨਿਯਮ ਤਹਿਤ ਬਰਾਬਰ ਰਿਹਾ। ਭਾਰਤ ਨੇ ਤਿੰਨ ਮੈਚਾਂ ਦੀ ਸੀਰੀਜ਼ 1-0 ਨਾਲ ਜਿੱਤ ਲਈ ਹੈ। ਭਾਰਤ ਨੇ ਸ਼ਾਨਦਾਰ ਗੇਂਦਬਾਜ਼ੀ ਕਰਦੇ ਹੋਏ ਡੇਵੋਨ ਕੌਨਵੇ (59) ਅਤੇ ਗਲੇਨ ਫਿਲਿਪਸ (54) ਦੇ ਅਰਧ ਸੈਂਕੜਿਆਂ ਦੇ ਬਾਵਜੂਦ ਨਿਊਜ਼ੀਲੈਂਡ ਨੂੰ 19.4 ਓਵਰਾਂ ਵਿੱਚ 160 ਦੌੜਾਂ ‘ਤੇ ਢੇਰ ਕਰ ਦਿੱਤਾ। ਭਾਰਤ ਲਈ ਮੁਹੰਮਦ ਸਿਰਾਜ ਨੇ 17 ਦੌੜਾਂ ਦੇ ਕੇ ਚਾਰ ਅਤੇ ਅਰਸ਼ਦੀਪ ਸਿੰਘ ਨੇ 37 ਦੌੜਾਂ ਦੇ ਕੇ ਚਾਰ ਵਿਕਟਾਂ ਲਈਆਂ। ਹਰਸ਼ਲ ਪਟੇਲ ਨੂੰ ਇਕ ਵਿਕਟ ਮਿਲੀ।ਮੀਂਹ ਕਾਰਲ ਜਿਸ ਵੇਲੇ ਮੈਚ ਰੋਕਿਆ ਗਿਆ ਉਸ ਵੇਲੇ ਭਾਰਤ 9 ਓਵਰਾਂ ਵਿੱਚ 4 ਵਿਕਟਾਂ ’ਤੇ 75 ਦੌੜਾਂ ’ਤੇ ਸੀ। ਇਸ ਤੋਂ ਪਹਿਲਾਂ ਨਿਊਜ਼ੀਲੈਂਡ ਨੇ ਟਾਸ ਜਿੱਤ ਕੇ ਬੱਲੇਬਾਜ਼ੀ ਕਰਨ ਦਾ ਫੈਸਲਾ ਕੀਤਾ। ਭਾਰਤੀ ਟੀਮ ਨੇ ਇੱਕ ਬਦਲਾਅ ਕੀਤਾ ਹੈ, ਜਿਸ ਵਿੱਚ ਵਾਸ਼ਿੰਗਟਨ ਸੁੰਦਰ ਦੀ ਥਾਂ ਹਰਸ਼ਲ ਪਟੇਲ ਨੂੰ ਸ਼ਾਮਲ ਕੀਤਾ ਗਿਆ ਹੈ। ਨਿਊਜ਼ੀਲੈਂਡ ਨੇ ਮਾਰਕ ਚੈਪਮੈਨ ਨੂੰ ਕਪਤਾਨ ਕੇਨ ਵਿਲੀਅਮਸਨ ਦੀ ਥਾਂ ਲਿਆ ਹੈ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Leave a Reply

Your email address will not be published. Required fields are marked *

Back to top button