ਅੰਮ੍ਰਿਤਸਰ : ਵਿਜੀਲੈਂਸ ਬਿਊਰੋ ਨੇ ਸੂਬੇ ਦੇ ਸਾਬਕਾ ਉਪ ਮੁੱਖ ਮੰਤਰੀ ਓਪੀ ਸੋਨੀ ਖਿਲਾਫ ਕਥਿਤ ਆਮਦਨ ਤੋਂ ਵੱਧ ਜਾਇਦਾਦ ਦੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ। ਵਿਜੀਲੈਂਸ ਦੇ ਐਸਐਸਪੀ ਵਰਿੰਦਰ ਸਿੰਘ ਨੇ ਘਟਨਾ ਦੀ ਪੁਸ਼ਟੀ ਕਰਦਿਆਂ ਕਿਹਾ ਕਿ ਸੋਨੀ ਨੂੰ ਸ਼ਨੀਵਾਰ ਨੂੰ ਪੁੱਛਗਿੱਛ ਵਿੱਚ ਸ਼ਾਮਲ ਹੋਣ ਲਈ ਸੰਮਨ ਕੀਤਾ ਗਿਆ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਜਾਂਚ ਕਰਵਾਉਣ ਲਈ ਸ਼ਿਕਾਇਤ ਭੇਜ ਦਿੱਤੀ ਗਈ ਹੈ। ਪਿਛਲੀ ਕਾਂਗਰਸ ਸਰਕਾਰ ਵਿੱਚ ਉਹ ਉਪ ਮੁੱਖ ਮੰਤਰੀ ਸਨ।
ਨਿੱਕੀ ਉਮਰੇ ਇਸ ਜਵਾਕ ਦੇ ਬਣ ਗਏ ਲੱਖਾਂ ਫੈਨ! ਮੂਸੇਵਾਲੇ ਦੇ ਗੀਤ ਗਾਕੇ ਸਾਰਿਆਂ ਨੂੰ ਕਰਤਾ ਭਾਵੁਕ D5 Channel Punjabi
ਵਿਜੀਲੈਂਸ ਨੇ ਕਾਂਗਰਸੀ ਆਗੂ ਸੋਨੀ ਦੀਆਂ ਨਾਮੀ ਤੇ ਬੇਨਾਮੀ ਜਾਇਦਾਦਾਂ ਦਾ ਪੁਲੰਦਾ ਤਿਆਰ ਕੀਤਾ ਹੈ। ਸੂਤਰ ਦੱਸਦੇ ਹਨ ਕਿ ਕਾਂਗਰਸੀ ਆਗੂ ਸੋਨੀ ਦੇ ਨੇੜਲਿਆਂ ਅਤੇ ਰਿਸ਼ਤੇਦਾਰਾਂ ਦੀ ਸ਼ਨਾਖਤ ਕਰਨ ਮਗਰੋਂ ਉਨ੍ਹਾਂ ਦੇ ਨਾਮ ’ਤੇ ਖਰੀਦੀਆਂ ਜਾਇਦਾਦਾਂ ਦੀ ਸੂਚੀ ਤਿਆਰ ਕੀਤੀ ਗਈ ਹੈ। ਜ਼ਿਆਦਾ ਜਾਇਦਾਦਾਂ ਸ਼ਹਿਰੀ ਖੇਤਰਾਂ ’ਚ ਸ਼ਨਾਖਤ ਹੋਈਆਂ ਹਨ ਤੇ ਦੂਸਰੇ ਸੂਬਿਆਂ ਵਿੱਚ ਵੀ ਜਾਇਦਾਦਾਂ ਹੋਣ ਦੀਆਂ ਕਨਸੋਆਂ ਵਿਜੀਲੈਂਸ ਨੂੰ ਮਿਲੀਆਂ ਹਨ। ਸੂਤਰਾਂ ਮੁਤਾਬਕ ਇੱਕ ਸੀਨੀਅਰ ਵਿਜੀਲੈਂਸ ਅਧਿਕਾਰੀ ਨੇ ਸੋਨੀ ਨੂੰ ਤਲਬ ਕੀਤੇ ਜਾਣ ਦੀ ਪੁਸ਼ਟੀ ਕੀਤੀ ਹੈ।
Post Disclaimer
Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.