Press ReleasePunjabTop News

ਨੌਜਵਾਨਾਂ ਨੂੰ ਰੁਜ਼ਗਾਰ ਦੇਣ ਦਾ ਵਾਅਦਾ ਪੂਰਾ ਕਰਦਿਆਂ ਮਹਿਜ਼ ਅੱਠ ਮਹੀਨਿਆਂ ਵਿਚ 21000 ਤੋਂ ਵੱਧ ਨੌਜਵਾਨਾਂ ਨੂੰ ਸਰਕਾਰੀ ਨੌਕਰੀਆਂ ਦਿੱਤੀਆਂ-ਮੁੱਖ ਮੰਤਰੀ

ਵੱਖ-ਵੱਖ ਵਿਭਾਗਾਂ ਵਿਚ ਭਰਤੀ ਪ੍ਰਕਿਰਿਆ ਜਾਰੀ, ਹੋਰ ਨੌਜਵਾਨਾਂ ਨੂੰ ਮਿਲਣਗੀਆਂ ਸਰਕਾਰੀ ਨੌਕਰੀਆਂ

ਪੰਜਾਬ ਰਾਜ ਬਿਜਲੀ ਨਿਗਮ ਦੇ 603 ਉਮੀਦਵਾਰਾਂ ਨੂੰ ਨਿਯੁਕਤੀ ਪੱਤਰ ਸੌਂਪੇ, ਸਹਾਇਕ ਲਾਈਨਮੈਨਾਂ ਦੀਆਂ 2100 ਅਸਾਮੀਆਂ ਅਗਲੇ ਮਹੀਨੇ ਭਰਨ ਦਾ ਐਲਾਨ

ਚੰਡੀਗੜ੍ਹ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਕਿਹਾ ਕਿ ਪਹਿਲੀ ਵਾਰ ਕਿਸੇ ਸੂਬਾ ਸਰਕਾਰ ਨੇ ਆਪਣੇ ਕਾਰਜਕਾਲ ਦੇ ਮਹਿਜ਼ ਅੱਠ ਮਹੀਨਿਆਂ ਦੇ ਸਮੇਂ ਵਿਚ 21000 ਨੌਜਵਾਨਾਂ ਨੂੰ ਸਰਕਾਰੀ ਨੌਕਰੀਆਂ ਲਈ ਨਿਯੁਕਤੀ ਪੱਤਰ ਸੌਂਪੇ ਹਨ। ਮੁੱਖ ਮੰਤਰੀ ਇੱਥੇ ਮਿਊਂਸਪਲ ਭਵਨ ਵਿਖੇ ਪੰਜਾਬ ਰਾਜ ਬਿਜਲੀ ਨਿਗਮ ਦੇ 603 ਉਮੀਦਵਾਰਾਂ ਨੂੰ ਨਿਯੁਕਤੀ ਪੱਤਰ ਵੰਡਣ ਮੌਕੇ ਸੰਬੋਧਨ ਕਰ ਰਹੇ ਸਨ। ਇਨ੍ਹਾਂ 603 ਉਮੀਦਵਾਰਾਂ ਵਿਚ 476 ਕਲਰਕ, 68 ਜੇ.ਈ. (ਇਲੈਕਟ੍ਰੀਕਲ) ਅਤੇ 59 ਜੇ.ਈ. (ਸਬ-ਸਟੇਸ਼ਨ) ਸਨ।

ਜਾਣੋ! ਕੰਨ੍ਹਾਂ ਦੀ ਸਫ਼ਾਈ ਕਰਨ ਵਾਲਿਆਂ ਦੀ ਸੰਘਰਸ਼ ਭਰੀ ਜ਼ਿੰਦਗੀ D5 Channel Punjabi

ਮੁੱਖ ਮੰਤਰੀ ਨੇ ਕਿਹਾ ਕਿ ਵਿਆਪਕ ਪੱਧਰ ਉਤੇ ਸ਼ੁਰੂ ਕੀਤੀ ਇਸ ਭਰਤੀ ਮੁਹਿੰਮ ਸਰਕਾਰ ਦੀ ਨੌਜਵਾਨਾਂ ਪ੍ਰਤੀ ਦ੍ਰਿੜ ਵਚਨਬੱਧਤਾ ਨੂੰ ਦਰਸਾਉਂਦੀ ਹੈ ਕਿਉਂਕਿ ਦੇਸ਼ ਦੇ ਇਤਿਹਾਸ ਵਿਚ ਪਹਿਲੀ ਵਾਰ ਕਿਸੇ ਸਰਕਾਰ ਨੇ ਏਨੇ ਥੋੜ੍ਹੇ ਸਮੇਂ ਵਿਚ ਨੌਜਵਾਨਾਂ ਲਈ ਸਰਕਾਰੀ ਨੌਕਰੀਆਂ ਦੇ ਦਰਵਾਜੇ ਖੋਲ੍ਹੇ ਹਨ। ਉਨ੍ਹਾਂ ਦੱਸਿਆ ਕਿ ਆਮ ਆਦਮੀ ਸਰਕਾਰ ਨੂੰ ਅਜੇ ਅੱਠ ਮਹੀਨਿਆਂ ਦਾ ਸਮਾਂ ਹੋਇਆ ਹੈ ਪਰ ਹੁਣ ਤੱਕ 21 ਹਜ਼ਾਰ ਤੋਂ ਵੱਧ ਨੌਜਵਾਨਾਂ ਨੂੰ ਸਰਕਾਰੀ ਨੌਕਰੀਆਂ ਦਿੱਤੀਆਂ ਹਨ। ਉਨ੍ਹਾਂ ਦੱਸਿਆ ਕਿ ਇਸ ਵੇਲੇ ਕਈ ਵਿਭਾਗਾਂ ਵਿਚ ਭਰਤੀ ਚੱਲ ਰਹੀ ਹੈ, ਜਿਸ ਨਾਲ ਹੋਰ ਨੌਜਵਾਨ ਨੌਕਰੀ ਹਾਸਲ ਕਰਨ ਦੇ ਯੋਗ ਹੋਣਗੇ।

Book Fair 2022 : ਪੁਸਤਕ ਮੇਲੇ ‘ਚ ਪਹੁੰਚੀ SSP Avneet Kaur Sidhu, ਆਪਣੇ ਪਿੰਡ ਲਈ ਕਰਤਾ ਵੱਡਾ ਐਲਾਨ!

ਪਾਰਦਰਸ਼ੀ ਭਰਤੀ ਪ੍ਰਕਿਰਿਆ ਦਾ ਜ਼ਿਕਰ ਕਰਦੇ ਹੋਏ ਮੁੱਖ ਮੰਤਰੀ ਨੇ ਕਿਹਾ, “ਨੌਜਵਾਨਾਂ ਨੂੰ ਨੌਕਰੀ ਸਿਰਫ ਤੇ ਸਿਰਫ ਮੈਰਿਟ ਦੇ ਆਧਾਰ ਉਤੇ ਮਿਲੇਗੀ ਅਤੇ ਨੌਕਰੀ ਹਾਸਲ ਕਰਨਾ ਯੋਗ ਨੌਜਵਾਨ ਦਾ ਹੱਕ ਹੁੰਦਾ ਹੈ। ਇਸ ਮਾਮਲੇ ਵਿਚ ਮੈਂ ਨਾ ਕਿਸੇ ਦੀ ਸਿਫਾਰਸ਼ ਮੰਨਦਾ ਹਾਂ ਅਤੇ ਨਾ ਹੀ ਕਿਸੇ ਦੀ ਸਿਫਾਰਸ਼ ਚੱਲਣ ਦਿੰਦਾ ਹਾਂ ਕਿਉਂਕਿ ਨੌਜਵਾਨ ਮੇਰੇ ਉਤੇ ਬਹੁਤ ਵਿਸ਼ਵਾਸ ਕਰਦੇ ਹਨ ਤੇ ਇਸ ਭਰੋਸੇ ਨੂੰ ਮੈਂ ਕਿਸੇ ਵੀ ਕੀਮਤ ਉਤੇ ਟੁੱਟਣ ਨਹੀਂ ਦੇਵਾਂਗਾ।”

ਚਾਹ ਬਣਾਉਣ ਦਾ ਅਨੋਖਾ ਤਰੀਕਾ, ਦੂਰ-ਦੂਰ ਤੋਂ ਪਹੁੰਚੇ ਚਾਹ ਦੇ ਸ਼ੌਕੀਨ D5 Channel Punjabi

ਨੌਜਵਾਨਾਂ ਨੂੰ ਵੱਧ ਤੋਂ ਵੱਧ ਰੋਜ਼ਗਾਰ ਦੇਣ ਦੇ ਵਾਅਦੇ ਨੂੰ ਨਿਭਾਉਂਦੇ ਹੋਏ ਮੁੱਖ ਮੰਤਰੀ ਨੇ ਐਲਾਨ ਕੀਤਾ ਕਿ ਪੀ.ਐਸ.ਪੀ.ਸੀ.ਐਲ. ਵਿਚ ਸਹਾਇਕ ਲਾਈਨਮੈਨਾਂ ਦੀਆਂ 2100 ਅਸਾਮੀਆਂ ਅਗਲੇ ਮਹੀਨੇ ਭਰੀਆਂ ਜਾ ਰਹੀਆਂ ਹਨ। ਉਨ੍ਹਾਂ ਦੱਸਿਆ ਕਿ ਇਨ੍ਹਾਂ ਅਸਾਮੀਆਂ ਲਈ ਪ੍ਰੀਖਿਆ ਹੋ ਚੁੱਕੀ ਹੈ ਅਤੇ ਨਤੀਜਾ ਵੀ ਇਸੇ ਹਫ਼ਤੇ ਐਲਾਨਿਆ ਜਾ ਰਿਹਾ ਹੈ ਅਤੇ ਅਗਲੇ ਮਹੀਨੇ ਚੁਣੇ ਗਏ ਉਮੀਦਵਾਰਾਂ ਨੂੰ ਨਿਯੁਕਤੀ ਪੱਤਰ ਦਿੱਤੇ ਜਾਣਗੇ, ਜਿਸ ਨਾਲ ਵੱਡੀ ਗਿਣਤੀ ਵਿਚ ਹੋਰ ਨੌਜਵਾਨਾਂ ਨੂੰ ਸਰਕਾਰੀ ਨੌਕਰੀਆਂ ਹਾਸਲ ਹੋਣਗੀਆਂ।

Sangrur News : ਪਤਨੀ ਨੇ ਕੀਤਾ ਪਤੀ ਦਾ ਕਤ+ਲ, ਆਪ ਗਈ ਜੇਲ੍ਹ! ਬੱਚੇ ਹੋ ਗਏ ਅਨਾਥ ! | D5 Channel Punjabi

ਭ੍ਰਿਸ਼ਟਾਚਾਰੀਆਂ ਨੂੰ ਸੂਬੇ ਦੇ ਅਸਲ ਦੁਸ਼ਮਣ ਦੱਸਦੇ ਹੋਏ ਮੁੱਖ ਮੰਤਰੀ ਨੇ ਕਿਹਾ ਕਿ ਸਾਡੀ ਸਰਕਾਰ ਭ੍ਰਿਸ਼ਟਾਚਾਰ ਕਰਨ ਵਾਲਿਆਂ ਖਿਲਾਫ਼ ਕਾਨੂੰਨ ਮੁਤਾਬਕ ਸਖ਼ਤ ਕਾਰਵਾਈ ਕਰ ਰਹੀ ਹੈ ਤਾਂ ਕਿ ਇਸ ਨਾਲ ਬਾਕੀਆਂ ਨੂੰ ਵੀ ਸਬਕ ਮਿਲ ਸਕੇ। ਇੱਥੋਂ ਤੱਕ ਕਿ ਕੁਝ ਸਾਬਕਾ ਮੰਤਰੀ ਵੀ ਆਪਣੇ ਗੁਨਾਹਾਂ ਦੀ ਸਜ਼ਾ ਭੁਗਤ ਰਹੇ ਹਨ। ਭਗਵੰਤ ਮਾਨ ਨੇ ਕਿਹਾ ਕਿ ਭ੍ਰਿਸ਼ਟਾਚਾਰ ਕਰਨ ਵਾਲਾ ਕਿਸੇ ਵੀ ਪਾਰਟੀ ਨਾਲ ਸਬੰਧਤ ਹੋਵੇ, ਉਸ ਨੂੰ ਕਿਸੇ ਵੀ ਕੀਮਤ ਉਤੇ ਬਖਸ਼ਿਆ ਨਹੀਂ ਜਾਵੇਗਾ।

Sangrur News : ਪਤਨੀ ਨੇ ਕੀਤਾ ਪਤੀ ਦਾ ਕਤ+ਲ, ਆਪ ਗਈ ਜੇਲ੍ਹ! ਬੱਚੇ ਹੋ ਗਏ ਅਨਾਥ ! | D5 Channel Punjabi

ਇਸ ਦੌਰਾਨ ਨਿਯੁਕਤੀ ਪੱਤਰ ਦੇਣ ਲਈ ਮੁੱਖ ਮੰਤਰੀ ਦਾ ਧੰਨਵਾਦ ਕਰਦਿਆਂ ਨਵ-ਨਿਯੁਕਤ ਮਨਪ੍ਰੀਤ ਕੌਰ ਨੇ ਕਿਹਾ ਕਿ ਇਸ ਸਮੁੱਚੀ ਪ੍ਰਕਿਰਿਆ ਨੂੰ ਪਾਰਦਰਸ਼ੀ ਢੰਗ ਨਾਲ ਨੇਪਰੇ ਚਾੜ੍ਹਿਆ ਗਿਆ। ਉਨ੍ਹਾਂ ਕਿਹਾ ਕਿ ਅੱਜ ਦਾ ਦਿਨ ਉਸ ਦੀ ਜ਼ਿੰਦਗੀ ਦਾ ਇਤਿਹਾਸਕ ਦਿਨ ਹੈ ਕਿਉਂਕਿ ਸੂਬਾ ਸਰਕਾਰ ਨੇ ਨਿਰੋਲ ਮੈਰਿਟ ਦੇ ਆਧਾਰ ਉਤੇ ਰੁਜ਼ਗਾਰ ਦਿੱਤਾ। ਉਨ੍ਹਾਂ ਕਿਹਾ ਕਿ ਇਸ ਨਿਯੁਕਤੀ ਲਈ ਉਹ ਸੂਬਾ ਸਰਕਾਰ ਦੇ ਹਮੇਸ਼ਾ ਰਿਣੀ ਰਹਿਣਗੇ।

Moga News : ਕਿਸਾਨਾਂ ਡੀਸੀ ਦਫ਼ਤਰ ਵਾੜ ਤੇ ਟਰੈਕਟਰ, ਦਿੱਲੀ ਵਾਲਾ ਬਣਿਆ ਮਾਹੌਲ | D5 Channel Punjabi

ਇਕ ਹੋਰ ਨਵ-ਨਿਯੁਕਤ ਉਮੀਦਵਾਰ ਸੰਜੇ ਕੁਮਾਰ ਨੇ ਵੀ ਇਸ ਨੌਕਰੀ ਲਈ ਮੁੱਖ ਮੰਤਰੀ ਦਾ ਧੰਨਵਾਦ ਕੀਤਾ। ਉਨ੍ਹਾਂ ਕਿਹਾ ਕਿ ਉਨ੍ਹਾਂ ਦੀ ਭਰਤੀ ਪ੍ਰਕਿਰਿਆ ਬੀਤੇ ਕੁਝ ਸਾਲਾਂ ਤੋਂ ਲਟਕੀ ਹੋਈ ਸੀ ਪਰ ਮੁੱਖ ਮੰਤਰੀ ਨੇ ਅਹੁਦਾ ਸੰਭਾਲਣ ਤੋਂ ਤੁਰੰਤ ਬਾਅਦ ਨਿੱਜੀ ਦਿਲਚਸਪੀ ਲੈ ਕੇ ਇਸ ਪ੍ਰਕਿਰਿਆ ਨੂੰ ਮੁਕੰਮਲ ਕਰਵਾਇਆ। ਉਨ੍ਹਾਂ ਕਿਹਾ ਕਿ ਇਸ ਨੌਕਰੀ ਨਾਲ ਉਹ ਆਪਣਾ ਜੀਵਨ ਮਾਣ-ਸਤਿਕਾਰ ਨਾਲ ਬਤੀਤ ਕਰਨਗੇ। ਨਵ-ਨਿਯੁਕਤ ਕਲਕਰ ਹਰਗੋਬਿੰਦ ਸਿੰਘ ਮਾਰਗ ਨੇ ਇਸ ਇਤਿਹਾਸਕ ਉਪਰਾਲੇ ਲਈ ਮੁੱਖ ਮੰਤਰੀ ਦਾ ਧੰਨਵਾਦ ਕੀਤਾ। ਉਨ੍ਹਾਂ ਕਿਹਾ ਕਿ ਸਰਕਾਰੀ ਨੌਕਰੀ ਨਾਲ ਉਸ ਦੀ ਤੇ ਪਰਿਵਾਰ ਦੀ ਤਕਦੀਰ ਬਦਲ ਜਾਵੇਗੀ। ਉਨ੍ਹਾਂ ਨੇ ਭਰਤੀ ਪ੍ਰਕਿਰਿਆ ਨੂੰ ਨਿਰੋਲ ਮੈਰਿਟ ਦੇ ਆਧਾਰ ਉਤੇ ਪੂਰਾ ਕਰਨ ਲਈ ਸੂਬਾ ਸਰਕਾਰ ਦਾ ਧੰਨਵਾਦ ਕੀਤਾ।

Sukhpal Khaira ਦਾ ਵੱਡਾ ਐਲਾਨ,ਪਾਰਲੀਮੈਂਟ ਮੂਹਰੇ ਘੇਰਨਗੇ ਮੋਦੀ ਸਰਕਾਰ, ਕਿਸਾਨ ਜਥੇਬੰਦੀਆਂ ਵੀ ਹੈਰਾਨ

ਇਸ ਮੌਕੇ ਬਿਜਲੀ ਮੰਤਰੀ ਹਰਭਜਨ ਸਿੰਘ ਈ.ਟੀ.ਓ. ਨੇ ਦੱਸਿਆ ਕਿ ਪੀ.ਐਸ.ਪੀ.ਸੀ.ਐਲ. ਵੱਲੋਂ ਬਹੁਤ ਛੇਤੀ 66 ਕੇ.ਵੀ. ਦੀ ਸਮਰਥਾ ਵਾਲੇ ਨਵੇਂ ਗਰਿੱਡ ਸਥਾਪਤ ਕਰਨ ਦੇ ਨਾਲ-ਨਾਲ ਅੰਡਰਗਰਾਊਂਡ ਤਾਰਾਂ ਪਾਉਣ ਦਾ ਕੰਮ ਸ਼ੁਰੂ ਕੀਤਾ ਜਾ ਰਿਹਾ ਹੈ ਤਾਂ ਕਿ ਬਿਜਲੀ ਸਪਲਾਈ ਨੂੰ ਵਧੇਰੇ ਸੁਚਾਰੂ ਬਣਾਇਆ ਜਾ ਸਕੇ। ਇਸ ਮੌਕੇ ਮੁੱਖ ਮੰਤਰੀ ਦੇ ਵਧੀਕ ਮੁੱਖ ਸਕੱਤਰ ਏ. ਵੇਨੂੰ ਪ੍ਰਸਾਦ ਤੇ ਪੀ.ਐਸ.ਪੀ.ਸੀ.ਐਲ. ਦੇ ਚੇਅਰਮੈਨ-ਕਮ-ਮੈਨੇਜਿੰਗ ਡਾਇਰੈਕਟਰ ਬਲਦੇਵ ਸਿੰਘ ਸਰਾਂ ਹਾਜ਼ਰ ਸਨ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button