ਅੰਤਰ ਰਾਸ਼ਟਰੀ ਦਿਵਿਆਂਗ ਦਿਵਸ ਮੌਕੇ 3 ਦਸੰਬਰ ਨੂੰ ਮਲੋਟ ਵਿਖੇ ਹੋਵੇਗਾ ਰਾਜ ਪੱਧਰੀ ਸਮਾਗਮ
ਚੰਡੀਗੜ੍ਹ : ਪੰਜਾਬ ਸਰਕਾਰ ਵੱਲੋਂ ਅੰਤਰ ਰਾਸ਼ਟਰੀ ਦਿਵਿਆਂਗ ਦਿਵਸ 3 ਦਸੰਬਰ ਨੂੰ ਮਲੋਟ (ਜਿਲ੍ਹਾ ਸ਼੍ਰੀ ਮੁਕਤਸਰ ਸਾਹਿਬ) ਵਿਖੇ ਰਾਜ ਪੱਧਰੀ ਸਮਾਗਮ ਵਜੋਂ ਮਨਾਇਆ ਜਾ ਰਿਹਾ ਹੈ। ਇਸ ਸਮਾਗਮ ਵਿੱਚ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਮੰਤਰੀ ਡਾ.ਬਲਜੀਤ ਕੌਰ ਬਤੌਰ ਮੁੱਖ ਮਹਿਮਾਨ ਸ਼ਾਮਲ ਹੋਣਗੇ।
Amritsar News : ਆਹਮੋ-ਸਾਹਮਣੇ Police ’ਤੇ Gangster, ਸੜਕ ’ਤੇ ਹੀ ਬਣਿਆਂ ਜੰਗ ਦਾ ਮੈਦਾਨ | D5 Channel Punjabi
ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਦੇ ਡਾਇਰੈਕਟਰ ਮਾਧਵੀ ਕਟਾਰੀਆ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਪੰਜਾਬ ਦੇ ਸਾਰੇ ਜ਼ਿਲ੍ਹਿਆਂ ਵਿੱਚ 3 ਦਸੰਬਰ ਨੂੰ ਅੰਤਰ ਰਾਸਟਰੀ ਦਿਵਿਆਂਗ ਦਿਵਸ ਅਤੇ ਰਾਜ ਪੱਧਰੀ ਸਮਾਗਮ ਮਲੋਟ ਵਿਖੇ ਮਨਾਇਆ ਜਾ ਰਿਹਾ ਹੈ। ਪੰਜਾਬ ਸਰਕਾਰ ਦਿਵਿਆਂਗ ਵਰਗ ਦਾ ਜੀਵਨ ਸਮਰੱਥ ਬਣਾਉਣ ਲਈ ਇਸੇ ਦਿਨ ਮਲੋਟ (ਸ੍ਰੀ ਮੁਕਤਸਰ ਸਾਹਿਬ), ਸੰਗਰੂਰ, ਮਾਨਸਾ ਅਤੇ ਬਰਨਾਲਾ ਜ਼ਿਲ੍ਹਿਆਂ ਵਿੱਚ ਬੈਂਕ ਕਰਜ਼ੇ ਮੁਹੱਈਆਂ ਕਰਵਾਉਣ ਸਬੰਧੀ ਕੈਂਪ ਵੀ ਲਗਾਉਣ ਜਾ ਰਹੀ ਹੈ।
Moose Wala Father Balkaur Singh ਆਪਣੀ ਜ਼ਮੀਨ ਵੇਚਣ ਨੂੰ ਤਿਆਰ, ਹੁਣ Goldy Brar ਆਈ ਸ਼ਾਮਤ | D5 Channel Punjabi
ਉਨ੍ਹਾਂ ਅੱਗੇ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਦੇ ਦਿਵਿਆਂਗ ਵਿਅਕਤੀਆਂ ਦੀ ਭਲਾਈ ਲਈ ਵਚਨਬੱਧ ਹੈ। ਇਸ ਸਮਾਗਮ ਮੌਕੇ ਪੰਜਾਬ ਦੇ ਦਿਵਿਆਂਗਜਨਾਂ ਨੂੰ ਸਨਮਾਨਿਤ ਕੀਤਾ ਜਾਵੇਗਾ। ਇਸ ਸਮਾਗਮ ਵਿੱਚ ਲੱਗਭੱਗ 18.63 ਲੱਖ ਰੁਪਏ ਦੇ 90 ਟ੍ਰਾਇਸਾਈਕਲ, 29 ਵ੍ਹੀਲਚੇਅਰ, 16 ਹੇਅਰਿੰਗ ਏਡਜ਼, 9 ਤੁਰਨ ਲਈ ਖੁੰਡੀਆਂ, 7 ਸਮਾਰਟ ਕੈਨ, ਸੇਰੇਬ੍ਰਲ ਪਾਲਸੀ ਚੇਅਰ ਅਤੇ 78 ਬੈਸਾਖੀਆਂ ਕੁੱਲ 158 ਲਾਭਪਾਤਰੀਆਂ ਨੂੰ ਮੁਹੱਈਆਂ ਕਰਵਾਈਆਂ ਜਾਣਗੀਆਂ। ਦਿਵਿਆਂਗ ਵਿਅਕਤੀਆਂ ਦੀ ਭਲਾਈ ਦੇ ਖੇਤਰ ਵਿੱਚ ਕੰਮ ਕਰ ਰਹੀਆਂ ਸੰਸਥਾਵਾਂ/ ਜਥੇਬੰਦੀਆਂ ਵੀ ਇਸ ਸਮਾਗਮ ਵਿੱਚ ਉਚੇਚੇ ਤੌਰ ਤੇ ਸ਼ਾਮਲ ਹੋਣਗੀਆਂ।
Post Disclaimer
Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.