IndiaTop News

ਰਾਜ ਸਭਾ ਮੈਂਬਰ ਰਾਘਵ ਚੱਢਾ ਨੇ ਸੰਸਦ ‘ਚ ਚੁੱਕਿਆ ਸ਼੍ਰੀ ਕਰਤਾਰਪੁਰ ਸਾਹਿਬ ਦਾ ਮੁੱਦਾ, ਇਨ੍ਹਾਂ ਤਿੰਨ ਸਮੱਸਿਆਂ ‘ਤੇ ਕੀਤੀ ਚਰਚਾ

ਨਵੀਂ ਦਿੱਲੀ : ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਅਤੇ ਪੰਜਾਬ ਤੋਂ ਰਾਜ ਸਭਾ ਮੈਂਬਰ ਰਾਘਵ ਚੱਢਾ ਨੇ ਸ਼ੁੱਕਰਵਾਰ ਨੂੰ ਰਾਜ ਸਭਾ ‘ਚ ਸ੍ਰੀ ਕਰਤਾਰਪੁਰ ਸਾਹਿਬ ਜਾਣ ਵਾਲੇ ਸ਼ਰਧਾਲੂਆਂ ਦਾ ਮੁੱਦਾ ਚੁੱਕਿਆ। ਉਨ੍ਹਾਂ ਕਿਹਾ ਕਿ ਹਰ ਬੱਚਾ ਅਤੇ ਬਜ਼ੁਰਗ ਸ੍ਰੀ ਕਰਤਾਰਪੁਰ ਸਾਹਿਬ ਜਾ ਕੇ ਦਰਸ਼ਨ ਕਰਨਾ ਚਾਹੁੰਦਾ ਹੈ ਪਰ ਜੇਕਰ ਤੁਹਾਡੇ ਕੋਲ ਪਾਸਪੋਰਟ ਨਹੀਂ ਹੈ ਤਾਂ ਤੁਸੀਂ ਸ੍ਰੀ ਕਰਤਾਰਪੁਰ ਸਾਹਿਬ ਨਹੀਂ ਜਾ ਸਕਦੇ।

Strawberry Farming Punjab: ਕਿਸਾਨ ਦੇ ਪੁੱਤ ਦਾ ਕਾਰਨਾਮਾ, ਪੰਜਾਬ ‘ਚ ਬਣਾਤਾ ਅਮਰੀਕਾ, ਖੇਤਾਂ ‘ਚ ਬੀਜਿਆ ਵਿਦੇਸ਼ੀ ਫਲ

ਭਾਰਤ ਸਰਕਾਰ ਪਾਕਿਸਤਾਨ ਦੀ ਸਰਕਾਰ ਸਾਹਮਣੇ ਇਹ ਮੁੱਦਾ ਉਠਾਏ। ਦੂਜੀ ਸਮੱਸਿਆ ਇਹ ਹੈ ਕਿ ਹਰ ਸ਼ਰਧਾਲੂ ਨੂੰ 20 ਡਾਲਰ ਫ਼ੀਸ ਦੇਣੀ ਪੈਂਦੀ ਹੈ। ਇਕ ਸ਼ਰਧਾਲੂ ਨੂੰ ਸ੍ਰੀ ਕਰਤਾਰਪੁਰ ਸਾਹਿਬ ਜਾਣ ਲਈ 1600 ਰੁਪਏ ਦੇਣੇ ਪੈਂਦੇ ਹਨ। ਜੇਕਰ ਪਰਿਵਾਰ ਦੇ 5 ਮੈਂਬਰ ਹਰ ਸਾਲ ਜਾਣਾ ਚਾਹੁੰਦੇ ਹਨ ਤਾਂ ਸਾਲ ਦਾ ਹਰੇਕ ਪਰਿਵਾਰ ਦਾ 8 ਹਜ਼ਾਰ ਰੁਪਏ ਖ਼ਰਚਾ ਹੋਵੇਗਾ। ਜਿਸ ਨੂੰ ਬੰਦ ਕੀਤਾ ਜਾਵੇ ਤਾਂ ਜੋ ਉਹ ਆਰਾਮ ਨਾਲ ਸ੍ਰੀ ਕਰਤਾਰਪੁਰ ਸਾਹਿਬ ਜਾ ਸਕੇ। ਆਖ਼ਰੀ ਸਮੱਸਿਆ ਹੈ ਆਨਲਾਈਨ ਰਜਿਸਟਰੇਸ਼ਨ ਦੀ, ਜਿਸ ਨੂੰ ਸੌਖਾ ਬਣਾਇਆ ਜਾਵੇ ਤਾਂ ਜੋ ਗੁਰੂ ਅਤੇ ਸੰਗਤ ਵਿਚਾਲੇ ਦੂਰੀਆਂ ਘੱਟ ਕੀਤੀਆਂ ਜਾ ਸਕਣ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button