PunjabTop News

Firozpur News : ਫਿਰੋਜ਼ਪੁਰ ਪੁਲਿਸ ਸੁਰਖਿਆ ਨੂੰ ਮੱਦੇਨਜ਼ਰ ਰੱਖਦੇ ਹੋਏ ਥਾਣਿਆਂ ਦੀਆਂ ਕੰਧਾਂ ਨੂੰ ਕਰ ਰਹੀ ਉੱਚਾ

ਫਿਰੋਜ਼ਪੁਰ : ਫਿਰੋਜ਼ਪੁਰ ਪੁਲਿਸ ਵੱਲੋਂ ਸੁਰਖਿਆ ਨੂੰ ਦੇਖਦੇ ਹੋਏ ਅੱਜ ਥਾਂ ਥਾਂ ਨਾਕਾਬੰਦੀ ਕੀਤੀ ਗਈ ਅਤੇ ਥਾਣਿਆਂ ਦੀਆਂ ਪੁਰਾਣੀਆਂ ਅਤੇ ਛੋਟੀਆਂ ਕੰਧਾਂ ਨੂੰ ਮੁਰੰਮਤ ਕਰ ਉੱਚਾ ਕੀਤਾ ਜਾ ਰਿਹਾ ਹੈ। ਦਰਅਸਲ ਤਰਨਤਾਰਨ ਦੇ ਸਾਝ ਕੇਂਦਰ ਦੇਰ ਰਾਤ ਵਾਪਰੀ ਹਮਲੇ ਦੀ ਘਟਨਾ ਤੋਂ ਬਾਅਦ ਫਿਰੋਜ਼ਪੁਰ ਵਿੱਚ ਸੁਰੱਖਿਆ ਦਾ ਵੱਡਾ ਅਸਰ ਦੇਖਣ ਨੂੰ ਮਿਲ ਰਿਹਾ ਹੈ। ਨਾਕਿਆ ਉੱਪਰ ਹਰ ਆਉਣ ਜਾਣ ਵਾਲੇ ਵਿਅਕਤੀ ਦੀ ਚੈਕਿੰਗ ਕੀਤੀ ਜਾ ਰਹੀ ਹੈ ਅਤੇ ਜਿੰਨਾ ਵਹੀਕਲਾਂ ਦੇ ਕਾਗਜ਼ਾਤ ਪੂਰੇ ਨਹੀਂ ਉਨ੍ਹਾਂ ਦੇ ਚਲਾਨ ਵੀ ਕੀਤੇ ਜਾ ਰਹੇ ਹਨ।

Rahul Gandhi ਦੀ Punjab ਫੇਰੀ ਤੋਂ ਪਹਿਲਾਂ ਪਿਆ ਕਲੇਸ਼, Congress ‘ਚ ਘਮਾਸਾਣ | D5 Channel Punjabi

ਉਥੇ ਹੀ ਡੀਐਸਪੀ ਫਤਿਹ ਸਿੰਘ ਬਰਾੜ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਸੁਰੱਖਿਆ ਦੇ ਪੁਖਤਾ ਪ੍ਰਬੰਧ ਕੀਤੇ ਗਏ ਹਨ। ਉਨ੍ਹਾਂ ਅੱਗੇ ਕਿਹਾ ਕਿ ਸਾਡੇ ਕੋਲ ਪਹਿਲਾਂ ਹੀ ਹਦਾਇਤਾ ਆਇਆ ਹੋਇਆ ਸਨ। ਸੁਰੱਖਿਆ ਦੇ ਮੱਦੇਨਜ਼ਰ ਰੱਖਦੇ ਹੋਏ ਥਾਣਿਆਂ ਦੀਆਂ ਪੁਰਾਣੀਆਂ ਟੁੱਟੀਆਂ ਦੀਵਾਰਾਂ ਦੀ ਮੁਰਮਤ ‘ਤੇ ਛੋਟੀ ਦੀਵਾਰਾਂ ਨੂੰ ਉਚਾ ਚੱਕਿਆ ਜਾ ਰਿਹਾ ਹੈ।  ਡੀਐਸਪੀ ਫਤਿਹ ਸਿੰਘ ਬਰਾੜ ਨੇ ਲੋਕਾਂ ਨੂੰ ਇਹ ਵੀ ਅਪੀਲ ਕੀਤੀ ਕਿ ਆਪਣੇ ਘਰਾਂ ਦੇ ਬਾਹਰ ਅਤੇ ਦੁਕਾਨਾਂ ਦੇ ਬਾਹਰ ਸੀਸੀਟੀਵੀ ਕੈਮਰੇ ਜ਼ਰੂਰ ਲਗਾਉਣ।

 

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Leave a Reply

Your email address will not be published. Required fields are marked *

Back to top button