ਚੰਡੀਗੜ੍ਹ : ਅਕਾਲੀ ਦਲ ਦੇ ਸੀਨੀਅਰ ਆਗੂ ਰਣਜੀਤ ਸਿੰਘ ਬ੍ਰਹਮਪੁਰਾ ਦਾ ਅੱਜ ਚੰਡੀਗੜ੍ਹ PGI ਵਿਖੇ ਦੇਹਾਂਤ ਹੋ ਗਿਆ। ਲੰਬੇ ਸਮੇਂ ਬੀਮਾਰ ਚੱਲਣ ਕਰਕੇ ਉਹ ਪਿਛਲੇ ਤਿੰਨ ਦਿਨਾਂ ਤੋਂ PGI ਦਾਖਲ ਸਨ। ਕੁਝ ਦਿਨ ਪਹਿਲਾਂ ਹੀ ਪਾਰਟੀ ਨੇ ਉਨ੍ਹਾਂ ਨੂੰ ਅਕਾਲੀ ਦਲ ਕੌਰ ਕਮੇਟੀ ਦਾ ਸਰਪ੍ਰਸਤ ਬਣਾਇਆ ਸੀ । ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਨੇ ਟਵੀਟ ਕਰ ਲਿਖਿਆ ਕਿ “ਸਾਰੀ ਉਮਰ ਜਥੇਦਾਰ ਸਾਹਿਬ ਰਾਜਨੀਤੀ ਵਿਚ ਪੰਥਕ ਕਦਰਾਂ-ਕੀਮਤਾਂ ਦੇ ਅਟੱਲ ਪ੍ਰਤੀਕ ਬਣੇ ਰਹੇ ਅਤੇ ਇਨ੍ਹਾਂ ਦੀ ਰਾਖੀ ਲਈ ਮੋਹਰੀ ਰਹੇ। ਮੈਂ ਉਨ੍ਹਾਂ ਦੀ ਆਤਮਾ ਦੀ ਸ਼ਾਂਤੀ ਅਤੇ ਪਰਿਵਾਰ ਨੂੰ ਇਹ ਘਾਟਾ ਸਹਿਣ ਦੀ ਤਾਕਤ ਦੇਣ ਦੀ ਅਰਦਾਸ ਕਰਦਾ ਹਾਂ। ਅਣਥੱਕ ਪੰਥਕ ਯੋਧੇ ਅਤੇ ਅਕਾਲੀ ਆਗੂ ਜਥੇਦਾਰ ਰਣਜੀਤ ਸਿੰਘ ਜੀ ਬ੍ਰਹਮਪੁਰਾ ਦਾ ਚਲੇ ਜਾਣਾ ਪੰਥ, ਪੰਜਾਬ ਅਤੇ ਸ਼੍ਰੋਮਣੀ ਅਕਾਲੀ ਦਲ ਨੂੰ ਵੱਡਾ ਘਾਟਾ ਹੈ। ਇਸ ਝਟਕੇ ਨੇ ਇੱਕ ਖਾਲੀ ਥਾਂ ਪੈਦਾ ਕਰ ਦਿੱਤੀ ਹੈ ਜਿਸ ਨੂੰ ਭਰਨਾ ਔਖਾ ਹੋਵੇਗਾ।” ਕੱਲ ਦੁਪਹਿਰ 2 ਬਜੇ ਰਣਜੀਤ ਸਿੰਘ ਬ੍ਰਹਮਪੁਰਾ ਦਾ ਅੰਤਿਮ ਸੰਸਕਾਰ ਕੀਤਾ ਜਾਵੇਗਾ।
Passing away of tireless Panthic warrior and Akali stalwart Jathedar Ranjit Singh Ji Brahmpura is a massive loss to Panth, Punjab and to Shiromani Akali Dal. This blow has created a void that would be hard to fill. pic.twitter.com/KdfjaNoagh
— Sukhbir Singh Badal (@officeofssbadal) December 13, 2022
Post Disclaimer
Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.