ਚੰਡੀਗੜ੍ਹ : ਪੰਜਾਬ ਵਿਧਾਨ ਸਭਾ ਦੇ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਉੱਘੇ ਪੱਤਰਕਾਰ ਅਤੇ ਲੇਖਕ ਸ. ਹਰਬੀਰ ਸਿੰਘ ਭੰਵਰ ਦੇ ਅਕਾਲ ਚਲਾਣੇ ’ਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ। ਸ. ਸੰਧਵਾਂ ਨੇ ਦੁਖੀ ਪਰਿਵਾਰ, ਸਕੇ-ਸਬੰਧੀਆਂ ਨਾਲ ਦਿਲੀਂ ਹਮਦਰਦੀ ਪ੍ਰਗਟ ਕਰਦਿਆਂ ਵਿਛੜੀ ਰੂਹ ਦੀ ਆਤਮਿਕ ਸ਼ਾਂਤੀ ਅਤੇ ਪਰਿਵਾਰ ਨੂੰ ਇਹ ਕਦੇ ਨਾ ਪੂਰਾ ਹੋਣ ਵਾਲਾ ਘਾਟਾ ਸਹਿਣ ਦਾ ਬਲ ਬਖਸ਼ਣ ਲਈ ਪ੍ਰਮਾਤਮਾ ਅੱਗੇ ਅਰਦਾਸ ਕੀਤੀ।
Punjab BJP ਦਾ ਵੱਡਾ ਐਲਾਨ, ਰੱਖੀ ਵੱਡੀ ਮੀਟਿੰਗ || D5 Channel Punjabi
ਸ. ਸੰਧਵਾਂ ਨੇ ਕਿਹਾ ਕਿ ਪੱਤਰਕਾਰੀ ਦੇ ਖੇਤਰ ਵਿੱਚ ਪਾਏ ਵੱਡਮੁੱਲੇ ਯੋਗਦਾਨ ਲਈ ਉਨਾਂ ਨੂੰ ਹਮੇਸ਼ਾ ਯਾਦ ਰੱਖਿਆ ਜਾਵੇਗਾ। ਜ਼ਿਕਰਯੋਗ ਹੈ ਕਿ ਸ. ਭੰਵਰ ਨੇ ਦਰਜਨ ਤੋਂ ਵੱਧ ਕਿਤਾਬਾਂ ਲਿਖੀਆਂ। ਉਹ ਇੱਕ ਉੱਘੇ ਸਿਆਸੀ ਵਿਸ਼ਲੇਸ਼ਕ ਅਤੇ ਸਿੱਖ ਧਾਰਮਿਕ ਮਾਮਲਿਆਂ ਦੇ ਜਾਣਕਾਰ ਸਨ।
Post Disclaimer
Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.