ਫਿਰੋਜ਼ਪੁਰ : ਫਿਰੋਜ਼ਪੁਰ ਦੀ ਐਸਐਸਪੀ ਕੰਵਰਦੀਪ ਕੌਰ ਦੇ ਵਲੋਂ ਮੀਡੀਆ ਨਾਲ ਗੱਲਬਾਤ ਦੌਰਾਨ ਸਪੱਸ਼ਟ ਕੀਤਾ ਕਿ, ਹਾਈਕੋਰਟ ਦੇ ਹੁਕਮਾਂ ਤਹਿਤ ਅੱਜ ਕਾਰਵਾਈ ਕੀਤੀ ਗਈ ਹੈ ਅਤੇ ਪ੍ਰਦਰਸ਼ਨਕਾਰੀਆਂ ‘ਤੇ ਮਾਮਲਾ ਦਰਜ ਕੀਤਾ ਗਿਆ ਹੈ।
ਸਰਕਾਰ ਦੇ ਐਕਸ਼ਨ ਤੋਂ ਬਾਅਦ ਸੜਕਾਂ ’ਤੇ ਆਏ ਲੋਕ, ਮਾਹੌਲ ਹੋਇਆ ਖ਼ਰਾਬ, ਵੱਡੀ ਗਿਣਤੀ ’ਚ ਪਹੁੰਚੀ ਪੁਲਿਸ
ਉਨ੍ਹਾਂ ਕਿਹਾ ਕਿ, ਹਾਈ-ਵੇ ਰੋਕਣ ਦੀ ਕੋਸਿਸ਼ ਕਰ ਰਹੇ ਲੋਕਾਂ ਨੂੰ ਹੀ ਹਟਾਇਆ ਗਿਆ ਹੈ ਤੇ ਕੁੱਝ ਲੋਕਾਂ ਨੂੰ ਹਿਰਾਸਤ ਵਿਚ ਲਿਆ ਗਿਆ ਹੈ। ਇਸ ਦੇ ਨਾਲ ਹੀ ਉਨ੍ਹਾਂ ਕਿਹਾ ਕਿ ਹਾਈਕੋਰਟ ਦਾ ਆਦੇਸ਼ ਹੈ ਕਿ, ਜ਼ੀਰਾ ਸ਼ਰਾਬ ਫ਼ੈਕਟਰੀ ਤੋਂ ਕਰੀਬ 300 ਮੀਟਰ ਦੂਰ ਧਰਨਾ ਲੱਗੇ ਅਤੇ ਫ਼ੈਕਟਰੀ ਨੂੰ ਜਾਂਦਾ ਰਸਤਾ ਖੁੱਲ੍ਹਵਾਇਆ ਜਾਵੇ।
Zira Liquor Factory : Zira ’ਚ ਜ਼ਬਰਦਸਤ ਤਣਾਅ, ਹਿਰਾਸਤ ’ਚ ਲਏ ਪ੍ਰਦਰਸ਼ਨਕਾਰੀ | D5 Channel Punjabi
ਐਸਐਸਪੀ ਨੇ ਕਿਹਾ ਕਿ, ਸਿਰਫ਼ ਫ਼ੈਕਟਰੀ ਨੂੰ ਜਾਂਦਾ ਰਸਤਾ ਹੀ ਖੁੱਲ੍ਹਵਾਇਆ ਗਿਆ ਹੈ, ਜਦੋਂਕਿ 300 ਮੀਟਰ ਦੂਰ ਧਰਨੇ ਤੇ ਕੋਈ ਇਤਰਾਜ਼ ਨਹੀਂ । ਉਨ੍ਹਾਂ ਇਹ ਵੀ ਕਿਹਾ ਕਿ, ਸਾਡੇ ਵਲੋਂ ਵੀਡੀਓ ਗ੍ਰਾਫ਼ੀ ਕੀਤੀ ਜਾ ਰਹੀ ਹੈ ਅਤੇ ਮਾਹੌਲ ਤੇ ਪੂਰੀ ਤਰ੍ਹਾਂ ਨਾਲ ਕਾਬੂ ਪਾ ਲਿਆ ਗਿਆ ਹੈ। ਉਨ੍ਹਾਂ ਦੱਸਿਆ ਕਿ 2000 ਪੁਲੀਸ ਕਰਮੀ ਇੱਥੇ ਤਾਇਨਾਤ ਕੀਤੇ ਗਏ ਹਨ ।
Post Disclaimer
Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.