
ਚੰਡੀਗੜ੍ਹ : ਭਾਜਪਾ ਦੇ ਸੀਨੀਅਰ ਆਗੂ ਮਨਜਿੰਦਰ ਸਿੰਘ ਸਿਰਸਾ ਨੇ ਅੱਜ ਚਮਕੌਰ ਸਾਹਿਬ ਦੇ ਮਿਸ਼ਨਰੀ ਰਮਨ ਹੰਸ ਨੂੰ ਧੋਖੇਬਾਜ਼ ਕਰਾਰ ਦਿੰਦੇ ਹੋਏ ਉਸ ਦੀ ਸਖ਼ਤ ਸ਼ਬਦਾਂ ਵਿਚ ਨਿਖੇਧੀ ਕੀਤੀ। ਸਿਰਸਾ ਨੇ ਟਵੀਟ ਕਰਦੇ ਕਿਹਾ ਕਿ “ਚਮਕੌਰ ਸਾਹਿਬ ਦੀ ਪਵਿੱਤਰ ਧਰਤੀ ਜਿੱਥੇ ਦਸਮੇਸ਼ ਪਿਤਾ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਵੱਡੇ ਸਾਹਿਬਜ਼ਾਦਿਆਂ ਨੇ ਸ਼ਹੀਦੀ ਦਿੱਤੀ ਸੀ, ਉੱਥੇ ਈਸਾਈ ਮਿਸ਼ਨਰੀ ਆਪਣਾ ਪ੍ਰੋਗਰਾਮ ਕਰ ਰਹੇ ਹਨ। ਕੇਜਰੀਵਾਲ ਅਤੇ ਭਗਵੰਤ ਮਾਨ ਪਹਿਲਾਂ ਵੀ ਸਿੱਖਾਂ ਨਾਲ ਧੋਖਾ ਕਰ ਚੁੱਕੇ ਹਨ ਪਰ ਸ਼੍ਰੋਮਣੀ ਕਮੇਟੀ ਅਤੇ ਅਕਾਲ ਤਖ਼ਤ ਦੇ ਜਥੇਦਾਰ ਸਾਹਿਬ ਨੂੰ ਇਸ ਵਿਰੁੱਧ ਆਵਾਜ਼ ਬੁਲੰਦ ਕਰਨੀ ਚਾਹੀਦੀ ਹੈ।”
ਸੱਤਾਧਿਰ @Aamaadmiparty ਤੇ ਦੂਜੀਆਂ ਵਿਰੋਧੀ ਧਿਰਾਂ ਨੂੰ ਵੋਟਾਂ ਦਾ ਲਾਲਚ ਛੱਡ ਕੇ ਇਸਦਾ ਡਟ ਕੇ ਵਿਰੋਧ ਕਰਨਾ ਚਾਹੀਦਾ ਹੈ, ਮੇਰੀ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਜੀ ਨੂੰ ਵੀ ਬੇਨਤੀ ਹੈ ਕਿ ਇਸ ਨੂੰ ਰੋਕਣ ਲਈ ਯੋਗ ਕਦਮ ਚੁੱਕਣ 🙏 https://t.co/tQaMZMjClY
— Manjinder Singh Sirsa (@mssirsa) December 18, 2022
Post Disclaimer
Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.