Breaking NewsPunjabTop News

ਸਾਬਕਾ ਮੁੱਖ ਮੰਤਰੀ ਚਰਨਜੀਤ ਚੰਨੀ ਪਰਤੇ ਪੰਜਾਬ ?

ਪਟਿਆਲਾ : ਇਸ ਵੇਲੇ ਦੀ ਵੱਡੀ ਖ਼ਬਰ ਸੂਤਰਾਂ ਦੇ ਹਵਾਲੇ ਤੋਂ ਸਾਹਮਣੇ ਆ ਰਹੀ ਹੈ। ਪੰਜਾਬ ਦੇ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਵਿਦੇਸ਼ੀ ਦੌਰੇ ਤੋਂ ਪੰਜਾਬ ਵਾਪਸ ਪਰਤ ਚੁੱਕੇ ਹਨ। ਪੰਜਾਬ ‘ਚ ਹੋਈਆਂ ਵਿਧਾਨ ਸਭਾ ਦੀਆਂ ਚੋਣਾਂ ਸਾਬਕਾ ਮੁੱਖ ਮੰਤਰੀ ਚਰਨਜੀਤ ਚੰਨੀ ਦੋ ਸੀਟਾਂ ਤੋਂ ਲੜ ਰਹੇ ਸਨ ਇਨ੍ਹਾਂ ਚੋਣਾਂ ਚ ਉਹ ਦੋਵੇਂ ਸੀਟਾਂ ਤੋਂ ਹਾਰ ਗਏ ਸਨ। ਪੰਜਾਬ ਚ ਆਮ ਆਦਮੀ ਪਾਰਟੀ ਦੀ ਸਰਕਾਰ ਬਣਨ ਤੋਂ ਬਾਅਦ ਉਨ੍ਹਾਂ ਦੇ ਵਲੋਂ ਮੁੱਖ ਮੰਤਰੀ ਭਗਵੰਤ ਮਾਨ ਨਾਲ ਵੀ ਮੁਲਾਕਾਤ ਕੀਤੀ ਗਈ ਸੀ।

ਜਿਸ ਤੋਂ ਬਾਅਦ ਉਹ ਵਿਦੇਸ਼ ਚਲੇ ਗਏ ਸਨ। ਜ਼ਿਕਰਯੋਗ ਹੈ ਕਿ ਪਿਛਲੇ ਵਿਧਾਨ ਸਭਾ ਸੈਸ਼ਨ ਦੌਰਾਨ ਮੁੱਖ ਮੰਤਰੀ ਭਗਵੰਤ ਮਾਨ ਨੇ ਚੰਨੀ ਤੇ ਨਿਸ਼ਾਨਾ ਸਾਧਦਿਆਂ ਕਿਹਾ ਸੀ ਕਿ ਉਹ ਚੰਨੀ ਸਾਹਬ! ਕਿੱਥੇ ਨੇ, ਉਨ੍ਹਾਂ ਤੋਂ ਮੈਂ ਕਈ ਸਵਾਲ ਪੁੱਛਣਾ ਚਾਹੁੰਦਾ ਹਾਂ ਕਿ ਉਨ੍ਹਾਂ ਦੇ ਕਾਰਜਕਾਲ ਦੌਰਾਨ ਕਈ ਫਾਈਲਾਂ ਤੇ ਦਸਤਖਤ ਕੀਤੇ ਹੋਏ ਹਨ। ਹੁਣ ਵੇਖਣਾ ਹੋਵੇਗਾ ਕਿ ਪੰਜਾਬ ਸਰਕਾਰ ਸਾਬਕਾ ਮੁੱਖ ਮੰਤਰੀ ਚੰਨੀ ਤੋਂ ਕੀ ਪੁੱਛਗਿੱਛ ਕਰਦੀ ਹੈ। ਦੂਜੇ ਪਾਸੇ ਜ਼ਿਕਰਯੋਗ ਹੈ ਕਿ ਜੇਲ੍ਹ ਕੱਟਕੇ ਬਾਹਰ ਆਏ ਸੀਨੀਅਰ ਅਕਾਲੀ ਆਗੂ ਬਿਕਰਮ ਮਜੀਠੀਆ ਨੇ ਚੰਨੀ ਦੇ ਬਾਰੇ ਵੱਡਾ ਖੁਲਾਸਾ ਕਰਦਿਆ ਵਿਅੰਗਮਈ ਰੂਪ ਚ ਕਿਹਾ ਸੀ ਕਿ ਛੱਲ੍ਹਾ ਪੰਜਾਬ ਨਹੀਂ ਆਇਆ, ਮੇਰੇ ਕੋਲ ਉਨ੍ਹਾਂ ਦੀ ਇਕ ਵੀਡੀਓ ਹੈ ਜੋਂ ਮੈਂ ਉਨ੍ਹਾਂ ਦੇ ਆਉਣ ਤੋਂ ਬਾਅਦ ਜਨਤਕ ਕਰਾਂਗਾ।

ਅਸੀਂ ਚਰਨਜੀਤ ਚੰਨੀ ਦੇ ਨਾਲ ਸੰਪਰਕ ਕਰਨ ਦੀ ਕੋਸ਼ਿਸ਼ ਕੀਤੀ ਪਰ ਉਨ੍ਹਾਂ ਨਾਲ ਸੰਪਰਕ ਨਹੀਂ ਹੋ ਸਕਿਆ, ਕਿਉਂਕਿ ਕਿਹਾ ਜਾ ਰਿਹਾ ਹੈ ਕਿ ਉਨ੍ਹਾਂ ਨੇ ਪੰਜਾਬ ਪਰਤ ਤੇ ਸਿਆਸੀ ਸਰਗਰਮੀਆਂ ਤੇ ਹਾਲੇ ਦੂਰੀ ਬਣਾਈ ਹੋਈ ਹੈ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button