ਬਹਿਬਲਕਲਾਂ : ਬਹਿਬਲ ਕਲਾਂ ‘ਚ ਸ਼ਹੀਦ ਭਾਈ ਕ੍ਰਿਸ਼ਨ ਭਗਵਾਨ ਸਿੰਘ ਦੇ ਪੁੱਤਰ ਪ੍ਰਭਦੀਪ ਸਿੰਘ ਨੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਹੋਈ ਬੇਅਦਬੀ ਅਤੇ ਉਨ੍ਹਾਂ ਦੇ ਪਿਤਾ ਦੀ ਹੋਈ ਮੌਤ ਦਾ ਇਨਸਾਫ ਨਾ ਮਿਲਣ ‘ਤੇ ਨੌਕਰੀ ਤੋਂ ਅੱਜ ਅਸਤੀਫ਼ਾ ਦੇ ਦਿੱਤਾ ਹੈ। ਮੋਰਚੇ ਦੀ ਅਗਵਾਈ ਕਰ ਰਹੇ ਸੁਖਰਾਜ ਸਿੰਘ ਨੇ ਪ੍ਰੇਸਵਾਰਤਾ ਕਰਦੇ ਹੋਏ ਜਾਣਕਾਰੀ ਦਿੱਤੀ ਕਿ ਬਹਿਬਲ ਗੋਲੀਕਾਂਡ ਮਾਮਲੇ ਜਿਸ ਚ ਉਨ੍ਹਾਂ ਦੇ ਪਿਤਾ ਕ੍ਰਿਸ਼ਨ ਭਗਵਾਨ ਦੀ ਪੁਲਿਸ ਦੀ ਗੋਲੀ ਨਾਲ ਮੌਂਤ ਤੋਂ ਬਾਅਦ ਤਤਕਾਲੀ ਸਰਕਾਰ ਵੱਲੋਂ ਉਨ੍ਹਾਂ ਦੇ ਪਰਿਵਾਰ ਦੇ ਇੱਕ ਮੈਂਬਰ ਉਸਦੇ ਛੋਟੇ ਭਰਾ ਨੂੰ ਸਰਕਾਰੀ ਨੌਕਰੀ ਦਿੱਤੀ ਸੀ ।
Ranjit Bawa ਦੇ ਸਾਥੀ ‘ਤੇ ਐਕਸ਼ਨ, ਘਰੋਂ ਮਿਲੇ ਦਸਤਾਵੇਜ਼ ਤੇ ਸਮਾਨ, ਅੱਧੀ ਰਾਤ ਨੂੰ ਕਾਰਵਾਈ | D5 Channel Punjabi
ਉਥੇ ਹੀ ਬਹਿਬਲਕਲਾਂ ਗੋਲੀਕਾਂਡ ਮਾਮਲੇ ਦੇ ਦੋਸ਼ੀਆਂ ਨੂੰ ਸਖਤ ਸਜ਼ਾਵਾਂ ਦੇਣ ਦਾ ਵਾਅਦਾ ਪਰਿਵਾਰ ਨਾਲ ਕੀਤਾ ਗਿਆ ਸੀ ਪਰ ਸੱਤ ਸਾਲ ਬਾਅਦ ਵੀ ਇਨਸਾਫ਼ ਨਾ ਮਿਲਣ ਦੇ ਚੱਲਦੇ ਅੱਜ ਉਸਦੇ ਛੋਟੇ ਭਰਾ ਪ੍ਰਭਦੀਪ ਸਿੰਘ ਵੱਲੋਂ ਨੌਕਰੀ ਤੋਂ ਅਸਤੀਫਾ ਦੇ ਦਿੱਤਾ ਹੈ । ਦੂਜੇ ਵੱਡੇ ਐਲਾਨ ਮੁਤਾਬਕ ਸ਼ਹੀਦੀ ਜੋੜ ਮੇਲੇ ਨੂੰ ਮੁੱਖ ਰੱਖਦੇ ਹੋਏ ਅਤੇ ਖਰਾਬ ਮੌਸਮ ਦੋਰਾਣ ਪੈ ਰਹੀ ਧੁੰਦ ਕਾਰਨ ਰਾਹਗੀਰਾਂ ਦੀ ਮੁਸ਼ਕਿਲਾਂ ਨੂੰ ਮੱਦੇਨਜ਼ਰ ਰੱਖਦੇ ਹੋਏ ਉਨ੍ਹਾਂ ਵੱਲੋਂ 15 ਤਰੀਖ ਤੋਂ ਕੀਤਾ ਗਿਆ ਰੋਡ ਜਾਮ ਖੋਲਣ ਦਾ ਫੈਸਲਾ ਲਿਆ ਗਿਆ ਹੈ ਪਰ ਨਾਲ ਹੀ ਉਨ੍ਹਾਂ ਸਾਫ ਕੀਤਾ ਕਿ ਉਨ੍ਹਾਂ ਦਾ ਇਨਸਾਫ ਮੋਰਚਾ ਪਹਿਲਾ ਵਾਂਗ ਜਾਰੀ ਰਹੇਗਾ । ਉਨ੍ਹਾਂ ਕਿਹਾ ਕਿ 7 ਜਨਵਰੀ ਨੂੰ ਸਰਕਾਰ ਨਾਲ ਆਰਪਾਰ ਦੀ ਲੜਾਈ ਦਾ ਵੱਡਾ ਫੈਸਲਾ ਲਿਆ ਜਾਵੇਗਾ।
Post Disclaimer
Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.