Press ReleasePunjabTop News

ਛੋਟੇ ਸਾਹਿਬਜ਼ਾਦਿਆਂ ਦੇ ਸ਼ਹੀਦੀ ਦਿਹਾੜੇ ਮੌਕੇ 28 ਦਸੰਬਰ ਨੂੰ 10 ਮਿੰਟ ਮੂਲਮੰਤਰ ਦਾ ਜਾਪ ਕਰਨ ਸੰਗਤਾਂ- ਸ਼੍ਰੋਮਣੀ ਕਮੇਟੀ

ਸ੍ਰੀ ਅਕਾਲ ਤਖ਼ਤ ਸਾਹਿਬ ਦੇ ਆਦੇਸ਼ ਅਨੁਸਾਰ ਸੰਗਤ ਨੂੰ ਕੀਤੀ ਅਪੀਲ

ਅੰਮ੍ਰਿਤਸਰ : ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਹਰਪ੍ਰੀਤ ਸਿੰਘ ਦੇ ਆਦੇਸ਼ ਅਨੁਸਾਰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਦਸਵੇਂ ਪਾਤਸ਼ਾਹ ਸਾਹਿਬ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਛੋਟੇ ਸਾਹਿਬਜ਼ਾਦੇ ਬਾਬਾ ਜ਼ੋਰਾਵਰ ਸਿੰਘ ਜੀ, ਬਾਬਾ ਫ਼ਤਹਿ ਸਿੰਘ ਜੀ ਅਤੇ ਮਾਤਾ ਗੁਜਰੀ ਜੀ ਦੇ ਸ਼ਹੀਦੀ ਦਿਹਾੜੇ ਮੌਕੇ 28 ਦਸੰਬਰ ਨੂੰ 10 ਮਿੰਟ ਲਈ ਮੂਲਮੰਤਰ ਦਾ ਜਾਪ ਕਰਨ ਦੀ ਸੰਗਤ ਨੂੰ ਅਪੀਲ ਕੀਤੀ ਹੈ।

Zira Liquor Factory ’ਤੇ ਹੁਣ ਹੋਵੇਗਾ ਫ਼ੈਸਲਾ, ਪਹੁੰਚੀਆਂ ਟੀਮਾਂ, ਮਾਨ ਦੇ ਸਖ਼ਤ ਆਦੇਸ਼ | D5 Channel Punjabi

ਸ਼੍ਰੋਮਣੀ ਕਮੇਟੀ ਦੇ ਸਕੱਤਰ ਸ. ਪ੍ਰਤਾਪ ਸਿੰਘ ਨੇ ਕਿਹਾ ਕਿ ਦਸਵੇਂ ਪਾਤਸ਼ਾਹ ਜੀ ਦੇ ਛੋਟੇ ਸਾਹਿਬਜ਼ਾਦਿਆਂ ਦੀ ਸ਼ਹਾਦਤ ਦਾ ਲਾਸਾਨੀ ਇਤਿਹਾਸ ਦੁਨੀਆਂ ਦੇ ਧਰਮ ਇਤਿਹਾਸ ਅੰਦਰ ਨਿਵੇਕਲਾ ਹੈ ਅਤੇ ਹਰ ਸਾਲ ਸ਼ਹੀਦੀ ਦਿਹਾੜੇ ਮੌਕੇ ਸੰਗਤਾਂ ਸਾਹਿਬਜ਼ਾਦਿਆਂ ਨੂੰ ਸ਼ਰਧਾ ਤੇ ਸਤਿਕਾਰ ਭੇਟ ਕਰਦੀਆਂ ਹਨ। ਉਨ੍ਹਾਂ ਕਿਹਾ ਕਿ ਦੇਸ਼ ਦੁਨੀਆਂ ਵਿਚ ਵੱਸਦੀਆਂ ਸੰਗਤਾਂ ਸ਼ਹੀਦੀ ਦਿਹਾੜੇ ਮੌਕੇ ਸ਼ਮੂਲੀਅਤ ਲਈ ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਆਦੇਸ਼ ਅਨੁਸਾਰ 28 ਦਸੰਬਰ ਨੂੰ ਸਵੇਰੇ 10:00 ਵਜੇ 10 ਮਿੰਟ ਵਾਸਤੇ ਮੂਲਮੰਤਰ ਦੇ ਜਾਪ ਨਾਲ ਜੁੜਨ।

Zira Liquor Factory ’ਚ ਨਵਾਂ ਮੋੜ, High Court ਦਾ ਆਇਆ ਫ਼ੈਸਲਾ, ਹੁਣ ਪਲਟੇਗੀ ਸਾਰੀ ਗੇਮ | D5 Channel Punjabi

ਉਨ੍ਹਾਂ ਦੱਸਿਆ ਕਿ ਸ਼੍ਰੋਮਣੀ ਕਮੇਟੀ ਦੇ ਪ੍ਰਬੰਧ ਵਾਲੇ ਸਮੂਹ ਗੁਰਦੁਆਰਿਆਂ ਵਿਚ ਇਸ ਸਬੰਧੀ ਸੰਗਤੀ ਰੂਪ ਵਿਚ ਜੁੜਨ ਲਈ ਸਰਕੂਲਰ ਜਾਰੀ ਕੀਤਾ ਗਿਆ ਹੈ ਅਤੇ ਦੇਸ਼ ਵਿਦੇਸ਼ ਦੀਆਂ ਸਮੂਹ ਗੁਰਦੁਆਰਾ ਪ੍ਰਬੰਧਕ ਕਮੇਟੀਆਂ ਨੂੰ ਅਪੀਲ ਹੈ ਕਿ ਉਹ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਆਦੇਸ਼ ਅਨੁਸਾਰ ਸਾਹਿਬਜ਼ਾਦਿਆਂ ਨੂੰ ਨਿਰਧਾਰਤ ਸਮੇਂ ਅਨੁਸਾਰ ਮੂਲਮੰਤਰ ਦਾ ਜਾਪ ਕਰਕੇ ਸਤਿਕਾਰ ਭੇਟ ਕਰਨ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Leave a Reply

Your email address will not be published. Required fields are marked *

Back to top button