Press ReleasePunjabTop News
ਪੰਜਾਬ ਵਿਧਾਨ ਸਭਾ ਦੇ ਸਪੀਕਰ ਵੱਲੋਂ ਤੇਲੰਗਾਨਾ ਵਿਧਾਨ ਸਭਾ ਦੇ ਸਪੀਕਰ ਨਾਲ ਵਿਚਾਰ ਚਰਚਾ
ਚੰਡੀਗੜ੍ਹ : ਪੰਜਾਬ ਵਿਧਾਨ ਸਭਾ ਦੇ ਸਪੀਕਰ ਸ੍ਰੀ ਕੁਲਤਾਰ ਸਿੰਘ ਸੰਧਵਾਂ ਨੇ ਤੇਲੰਗਾਨਾ ਵਿਧਾਨ ਸਭਾ ਦੇ ਸਪੀਕਰ ਸ੍ਰੀ ਪੋਚਾ ਰਮ ਸ੍ਰੀਨਿਵਾਸ ਰੈਡੀ ਨਾਲ ਵਿਭਿੰਨ ਮਹੱਤਵਪੂਰਨ ਮੁੱਦਿਆਂ ’ਤੇ ਵਿਚਾਰ ਚਰਚਾ ਕੀਤੀ ਅਤੇ ਇਸ ਦੌਰਾਨ ਦੋਵਾਂ ਆਗੂਆਂ ਨੇ ਵਿਧਾਨ ਸਭਾ ਦੇ ਕੰਮਕਾਜ ਸਬੰਧੀ ਆਪਣੇ ਤਜਰਬੇ ਸਾਂਝੇ ਕੀਤੇ। ਤੇਲੰਗਾਨਾ ਵਿਧਾਨ ਸਭਾ ਦੇ ਸਪੀਕਰ
ਵੱ ਲੋਂ ਦਿੱਤੇ ਗਏ ਸੱਦੇ ’ਤੇ ਸ. ਸੰਧਵਾਂ ਨੇ ਤੇਲੰਗਾਨਾ ਵਿਧਾਨ ਸਭਾ ਪਹੁੰਚ ਕੇ ਓਥੋਂ ਦੇ ਸਪੀਕਰ ਸ੍ਰੀ ਰੈਡੀ ਨਾ ਲ ਮਿਲਣੀ ਕੀਤੀ।
ਇਸ ਮੌਕੇ ਕਈ ਵਿਧਾ ਇਕ ਵੀ ਹਾਜ਼ਰ ਸਨ। ਪੰਜਾਬ ਵਿਧਾਨ ਸਭਾ ਦੇ ਇੱਕ ਬੁਲਾਰੇ ਅਨੁਸਾਰ ਇਹ ਗਿਆਨ ਦੇ ਅਦਾਨ ਪ੍ਰਦਾਨ ਸਬੰਧੀ ਮੀਟਿੰਗ ਸੀ ਜਿਸ ਦੌਰਾਨ ਦੋਵਾਂ ਆਗੂਆਂ ਨੇ ਵਿਧਾਨਕ ਕੰਮਕਾਜ ਦੇ ਨਾ ਲ ਨਾਲ ਖੇੇਤੀ, ਡੇਅਰੀ ਫਰਮਿੰਗ, ਸਭਿ ਆਚਾਰ, ਖੇਡਾਂ, ਵਿਗਿਆਨ, ਤਕਨੋਲੋਜੀ ਆਦਿ ਚਰਚਾ ਕੀਤੀ। ਮੀਟਿੰਗ ਤੋਂ ਬਾ ਅਦ ਸ. ਸੰਧਵਾਂ ਨੇ ਦੱਸਿਆ ਕਿ ਉਨ੍ਹਾਂ ਨੂੰ ਵਿਚਾਰ ਚਰਚਾ ਦੌਰਾਨ ਬਹੁਤ ਕੁੱ ਝ ਸਿੱਖਣ ਨੂੰ ਮਿਲਿਆ ਹੈ। ਇਸ ਦੌਰਾ ਨ ਸ. ਸੰਧਵਾਂ ਦਾ ਨਿੱਘਾ ਸਵਾਗਤ ਕੀ ਤਾ ਗਿਆ।
Post Disclaimer
Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.