Breaking NewsPress ReleasePunjabTop News

ਭਗਵੰਤ ਮਾਨ ਵੱਲੋਂ ਪ੍ਰਧਾਨ ਮੰਤਰੀ ਦੀ ਮਾਤਾ ਹੀਰਾਬੇਨ ਮੋਦੀ ਦੇ ਦੇਹਾਂਤ ‘ਤੇ ਦੁੱਖ ਦਾ ਪ੍ਰਗਟਾਵਾ

ਪੂਰੇ ਦੇਸ਼ ਲਈ ਦੱਸਿਆ ਵੱਡਾ ਘਾਟਾ

ਚੰਡੀਗੜ੍ਹ (ਬਿੰਦੂ ਸਿੰਘ) : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਮਾਤਾ ਸ੍ਰੀਮਤੀ ਹੀਰਾਬੇਨ ਮੋਦੀ ਦੇ ਦੇਹਾਂਤ ‘ਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ, ਜਿਨ੍ਹਾਂ ਨੇ ਸੰਖੇਪ ਬਿਮਾਰੀ ਤੋਂ ਬਾਅਦ ਸ਼ੁੱਕਰਵਾਰ ਨੂੰ ਅਹਿਮਦਾਬਾਦ ਦੇ ਇੱਕ ਹਸਪਤਾਲ ਵਿੱਚ ਆਖਰੀ ਸਾਹ ਲਿਆ।

Sports Minister ’ਤੇ ਲੱਗੇ ਗੰਦੇ ਦੋਸ਼, ਘਰੇ ਬੁਲਾਕੇ ਰੱਖੀ ਡਿਮਾਂਡ, ਪੀੜਤ ਕੁੜੀ ਦੇ ਵੱਡੇ ਖ਼ੁਲਾਸੇ !

ਇੱਕ ਸ਼ੋਕ ਸੰਦੇਸ਼ ਵਿੱਚ ਮੁੱਖ ਮੰਤਰੀ ਨੇ ਕਿਹਾ ਕਿ ਸ਼੍ਰੀਮਤੀ ਹੀਰਾਬੇਨ ਮੋਦੀ ਦੀ ਮੌਤ ਸਮੁੱਚੇ ਦੇਸ਼ ਲਈ ਵੱਡਾ ਘਾਟਾ ਹੈ। ਉਨ੍ਹਾਂ ਨੇ ਸ਼੍ਰੀਮਤੀ ਹੀਰਾਬੇਨ ਮੋਦੀ ਨੂੰ ਮਨੁੱਖੀ ਕਦਰਾਂ-ਕੀਮਤਾਂ ਪ੍ਰਤੀ ਸਮਰਪਿਤ ਪਵਿੱਤਰ ਆਤਮਾ ਦੱਸਿਆ। ਦੁਖੀ ਪਰਿਵਾਰ ਦੇ ਮੈਂਬਰਾਂ ਨਾਲ ਦਿਲੀ ਹਮਦਰਦੀ ਪ੍ਰਗਟ ਕਰਦੇ ਹੋਏ ਭਗਵੰਤ ਮਾਨ ਨੇ ਪ੍ਰਮਾਤਮਾ ਅੱਗੇ ਅਰਦਾਸ ਕੀਤੀ ਕਿ ਉਹ ਵਿਛੜੀ ਰੂਹ ਨੂੰ ਆਪਣੇ ਚਰਨਾਂ ਵਿੱਚ ਸਦੀਵੀ ਨਿਵਾਸ ਦੇਣ ਅਤੇ ਪਰਿਵਾਰ ਨੂੰ ਇਹ ਨਾ ਪੂਰਾ ਹੋਣ ਵਾਲਾ ਘਾਟਾ ਸਹਿਣ ਕਰਨ ਦਾ ਬਲ ਬਖਸ਼ਣ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Leave a Reply

Your email address will not be published. Required fields are marked *

Back to top button