PunjabTop News

ਕੈਬਨਿਟ ਮੰਤਰੀ ਮੀਤ ਹੇਅਰ ਨੇ ਨਵੇਂ ਸਾਲ ਦੀ ਦਿੱਤੀ ਮੁਬਾਰਕਬਾਦ

ਬਰਨਾਲਾ, 31 ਦਸੰਬਰ
ਪੰਜਾਬ ਦੇ ਉਚੇਰੀ ਸਿੱਖਿਆ, ਖੇਡ ਤੇ ਭਾਸ਼ਾਵਾਂ ਬਾਰੇ ਮੰਤਰੀ ਸ. ਗੁਰਮੀਤ ਸਿੰਘ ਮੀਤ ਹੇਅਰ ਨੇ ਸੂਬਾ ਵਾਸੀਆਂ ਖਾਸ ਕਰਕੇ ਜ਼ਿਲ੍ਹਾ ਬਰਨਾਲਾ ਵਾਸੀਆਂ ਨੂੰ ਨਵੇਂ ਸਾਲ ਦੀ ਵਧਾਈ ਦਿੱਤੀ ਅਤੇ ਉਮੀਦ ਪ੍ਰਗਟਾਈ ਕਿ ਨਵਾਂ ਸਾਲ ਸਾਰਿਆਂ ਲਈ ਖੁਸ਼ਹਾਲੀ ਅਤੇ ਸਿਹਤਯਾਬੀ ਲੈ ਕੇ ਆਵੇਗਾ।
ਇੱਥੇ ਜਾਰੀ ਆਪਣੇ ਨਵੇਂ ਸਾਲ ਦੇ ਵਧਾਈ ਸੰਦੇਸ਼ ਵਿੱਚ ਉਨ੍ਹਾਂ ਆਸ ਪ੍ਰਗਟਾਈ ਕਿ ਇਹ ਸਾਲ ਪੂਰੇ ਸੂਬੇ ਅਤੇ ਦੇਸ਼ ਲਈ ਸ਼ਾਂਤੀ, ਵਿਕਾਸ ਅਤੇ ਤਰੱਕੀ ਵਾਲਾ ਹੋਵੇ।
 ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਮਾਨ ਦੀ ਅਗਵਾਈ ਵਿੱਚ ਪੰਜਾਬ ਸਰਕਾਰ ਸੂਬੇ ਦੇ ਚਹੁੰਪੱਖੀ ਵਿਕਾਸ ਲਈ ਵਚਨਬੱਧ ਹੈ ਤੇ ਨਵੇਂ ਸਾਲ ‘ਚ ਨਵੀਂ ਊਰਜਾ ਤੇ ਦੁੱਗਣੀ ਮਿਹਨਤ ਨਾਲ ਲੋਕ ਭਲਾਈ ਲਈ ਕਦਮ ਚੁੱਕੇ ਜਾਣਗੇ।
Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button