Press ReleasePunjabTop News

ਮੁੱਖ ਮੰਤਰੀ ਨੇ ਸਾਲ 2023 ਕੈਲੰਡਰ ਕੀਤਾ ਜਾਰੀ

ਚੰਡੀਗੜ੍ਹ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਸੋਮਵਾਰ ਸਵੇਰੇ ਪੰਜਾਬ ਸਿਵਲ ਸਕੱਤਰੇਤ-1 ਸਥਿਤ ਆਪਣੇ ਦਫ਼ਤਰ ਵਿਖੇ ਸਾਲ 2023 ਲਈ ਪੰਜਾਬ ਸਰਕਾਰ ਦਾ ਕੈਲੰਡਰ ਜਾਰੀ ਕੀਤਾ। ਇਹ ਜਾਣਕਾਰੀ ਦਿੰਦਿਆਂ ਮੁੱਖ ਮੰਤਰੀ ਦਫ਼ਤਰ ਦੇ ਬੁਲਾਰੇ ਨੇ ਦੱਸਿਆ ਕਿ ਕੈਲੰਡਰ ਦਾ ਖਾਕਾ ਤੇ ਰੂਪ-ਰੇਖਾ ਸੂਚਨਾ ਤੇ ਲੋਕ ਸੰਪਰਕ ਵਿਭਾਗ ਵੱਲੋਂ ਤਿਆਰ ਕੀਤੀ ਗਈ ਹੈ ਅਤੇ ਕੰਟਰੋਲਰ ਪ੍ਰਿੰਟਿੰਗ ਐਂਡ ਸਟੇਸ਼ਨਰੀ ਪੰਜਾਬ ਵੱਲੋਂ ਕੈਲੰਡਰ ਛਾਪਿਆ ਗਿਆ ਹੈ।
ਜ਼ੀਰਾ ਸ਼ਰਾਬ ਫੈਕਟਰੀ ਮਾਮਲੇ ’ਚ ਨਵਾਂ ਮੋੜ, ਕਈ ਸ਼ੈਪਲ ਹੋਏ ਫੇਲ੍ਹ! ਕਿਸਾਨਾਂ ਨੇ ਪਾਇਆ ਘੇਰਾ
ਇਸ ਮੌਕੇ ਮੁੱਖ ਸਕੱਤਰ ਵਿਜੇ ਕੁਮਾਰ ਜੰਜੂਆ, ਮੁੱਖ ਮੰਤਰੀ ਦੇ ਵਧੀਕ ਮੁੱਖ ਸਕੱਤਰ ਏ ਵੇਣੂ ਪ੍ਰਸਾਦ, ਸੂਚਨਾ ਤੇ ਲੋਕ ਸੰਪਰਕ ਵਿਭਾਗ ਦੇ ਪ੍ਰਮੁੱਖ ਸਕੱਤਰ ਰਾਹੁਲ ਭੰਡਾਰੀ, ਸੂਚਨਾ ਤੇ ਲੋਕ ਸੰਪਰਕ ਵਿਭਾਗ ਦੇ ਡਾਇਰੈਕਟਰ ਸੋਨਾਲੀ ਗਿਰਿ ਅਤੇ ਅਧਿਕਾਰੀ ਹੋਰ ਹਾਜ਼ਰ ਸਨ।   
Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Leave a Reply

Your email address will not be published. Required fields are marked *

Back to top button