IndiaTop News

ਮਹਿਲਾ ਕੋਚ ਸੋਸ਼ਣ ਮਾਮਲਾ : ਹਰਿਆਣਾ ਦੇ ਮੁੱਖ ਮੰਤਰੀ ‘ਤੇ ਆਪਣੇ ਕੈਬਨਿਟ ਮੰਤਰੀ ਸੰਦੀਪ ਸਿੰਘ ਨੂੰ ਬਚਾਉਣ ਦਾ ਇਲਜ਼ਾਮ

ਹਰਿਆਣਾ ਦੀ ਜੂਨੀਅਰ ਮਹਿਲਾ ਕੋਚ ਨੇ ਹਰਿਆਣਾ ਦੇ ਮੁੱਖ ਮੰਤਰੀ ਮਨਹੋਰ ਲਾਲ ਖੱਟਰ ‘ਤੇ ਕੈਬਨਿਟ ਮੰਤਰੀ ਸੰਦੀਪ ਸਿੰਘ ਨੂੰ ਬਚਾਉਣ ਦਾ ਇਲਜ਼ਾਮ ਲਗਾਇਆ ਹੈ। ਉਨ੍ਹਾਂ ਕਿਹਾ ਮੁੱਖ ਮੰਤਰੀ ਇਸ ‘ਚ ਸੰਦੀਪ ਸਿੰਘ ਨੂੰ ਬਚਾਉਣ ਦੀ ਕੋਸ਼ਿਸ਼ ਕਰ ਰਹੇ ਹਨ। ਮਹਿਲਾ ਕੋਚ ਨੇ ਕਿਹਾ ਕਿ ਮੁੱਖ ਮੰਤਰੀ ਮਨਹੋਰ ਲਾਲ ਖੱਟਰ ਆਪਣੇ ਮੰਤਰੀ ਸੰਦੀਪ ਸਿੰਘ ਦੇ ਨਾਲ ਖੜ੍ਹੇ ਹੋਣ ਦੇ ਬਾਵਜੂਦ ਮੈਂ ਇਹ ਲੜਾਈ ਲੜਾਂਗੀ। ਮਹਿਲਾ ਕੋਚ ਨੇ ਆਪਣਾ ਭਰੋਸਾ ਚੰਡੀਗੜ੍ਹ ਪੁਲਿਸ ਪ੍ਰਗਟਾਇਆ ਹੈ ਕਿ ਚੰਡੀਗੜ੍ਹ ਪੁਲਿਸ ਉਨ੍ਹਾਂ ਨੂੰ ਇਨਸਾਫ ਜ਼ਰੂਰ ਦੇਵੇਗੀ।

ਮਹਿਲਾ ਕੋਚ ਨੇ ਕਿਹਾ ਕਿ ਨਾ ਤਾਂ ਸੰਦੀਪ ਸਿੰਘ ਨੂੰ ਅਹੁਦੇ ਤੋਂ ਹਟਾਇਆ ਗਿਆ ਹੈ ਤੇ ਨਾ ਹੀ ਉਸ ਨੂੰ ਗ੍ਰਿਫਤਾਰ ਕੀਤਾ ਗਿਆ ਹੈ। ਮਹਿਲਾ ਕੋਚ ਨੇ ਕਿਹਾ ਕਿ ਮੁੱਖ ਮੰਤਰੀ ਨੇ ਮੇਰੀ ਗੱਲ ਸੁਣੇ ਬਿਨਾਂ ਕਿਹਾ ਕਿ ਵਿਰੋਧੀ ਧਿਰ ਇਸ ‘ਚ ਰਾਜਨੀਤੀ ਕਰ ਰਹੀ ਹੈ ਤੇ ਇਹ ਗਲਤ ਹੈ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਵੱਲੋਂ ਇਹ ਕਹਿਣਾ ਕਿ ਦੋਸ਼ ਲੱਗਣ ਨਾਲ ਇਹ ਸੱਚ ਸਾਬਕ ਨਹੀਂ ਹੋ ਜਾਂਦੇ, ਤੋਂ ਸਾਫ ਪਤਾ ਲੱਗਦਾ ਹੈ ਕਿ ਮੁੱਖ ਮੰਤਰੀ ਆਪਣੇ ਮੰਤਰੀ ਸੰਦੀਪ ਸਿੰਘ ਨੂੰ ਬਚਾ ਰਹੇ ਹਨ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Leave a Reply

Your email address will not be published. Required fields are marked *

Back to top button