InternationalTop News

ਅਮਰੀਕਾ ਦੇ ਵਰਜੀਨੀਆ  ਇੱਕ 6 ਸਾਲਾ ਵਿਦਿਆਰਥੀ ਨੇ ਕੀਤੀ ਗੋਲੀਬਾਰੀ, ਅਧਿਆਪਕਾ ਦੀ ਹਾਲਤ ਗੰਭੀਰ

ਅਮਰੀਕਾ ਦੇ ਵਰਜੀਨੀਆ  ਇੱਕ 6 ਸਾਲਾ ਵਿਦਿਆਰਥੀ ਨੇ ਆਪਣੀ ਜਮਾਤ ਵਿੱਚ ਗੋਲੀਬਾਰੀ ਕੀਤੀ।ਮਿਲੀ ਜਾਣਕਾਰੀ ਮੁਤਾਬਕ 6 ਸਾਲਾ ਵਿਦਿਆਰਥੀ ਨੇ ਅਧਿਆਪਕ ਨੂੰ ਗੋਲੀ ਮਾਰ ਦਿੱਤੀ। ਦੱਸਿਆ ਜਾ ਰਿਹਾ ਹੈ ਕਿ ਬੱਚੇ ਨੇ ਆਪਣੀ ਜਮਾਤ ਵਿੱਚ ਗੋਲੀ ਚਲਾਈ ਜਿਸ ਕਰਕੇ ਉਹ ਗੋਲੀ ਕਲਾਸ ‘ਚ ਪੜ੍ਹਾਅ ਰਹੀ ਅਧਿਆਪਕਾ ਨੂੰ ਲੱਗੀ ਅਤੇ ਉਹ ਗੰਭੀਰ ਰੂਪ ‘ਚ ਜ਼ਖਮੀ ਹੋ ਗਈ।ਮੀਡੀਆ ਰਿਪੋਰਟਾਂ ਦਾ ਕਹਿਣਾ ਹੈ ਇਹ ਮਾਮਲਾ ਵਰਜੀਨੀਆ ਦੇ ਰਿਚਨੇਕ ਐਲੀਮੈਂਟਰੀ ਸਕੂਲ ਦਾ ਹੈ। ਗਨੀਮਤ ਰਹੀ ਕਿ ਗੋਲੀਬਾਰੀ ‘ਚ ਕਿਸੇ ਹੋਰ ਵਿਦਿਆਰਥੀ ਜ਼ਖਮੀ ਨਹੀਂ ਹੋਇਆ।ਇਸ ਦੌਰਾਨ ਸਥਾਨਕ ਪੁਲਿਸ ਮੁਖੀ ਸਟੀਵ ਡਰਿਊ ਨੇ ਕਿਹਾ ਕਿ ਗੋਲੀ ਚਲਾਉਣ ਵਾਲਾ ਬੱਚਾ ਸਿਰਫ਼ 6 ਸਾਲ ਦਾ ਸੀ ਅਤੇ ਪੁਲਿਸ ਵੱਲੋਂ ਮੁਲਜ਼ਮ ਨੂੰ ਹਿਰਾਸਤ ਵਿੱਚ ਲੈ ਲਿਆ ਗਿਆ ਹੈ।ਪੁਲਿਸ ਦਾ ਕਹਿਣਾ ਹੈ ਕਿ ਪੀੜਤਾ ਅਧਿਆਪਕਾ ਦੀ ਉਮਰ 30 ਸਾਲ ਹੈ ਅਤੇ ਗੋਲੀ ਲੱਗਣ ਕਰਕੇ ਉਸਦੀ ਹਾਲਤ ਗੰਭੀਰ ਬਣੀ ਹੋਈ ਹੈ ਅਤੇ ਉਸਨੂੰ ਹਸਪਤਾਲ ‘ਚ ਭਰਤੀ ਕਰਵਾਇਆ ਗਿਆ ਹੈ। ਫ਼ਿਲਹਾਲ ਪੀੜਤਾ ਅਧਿਆਪਕਾ ਜੇਰੇ ਇਲਾਜ ਹਨ।ਪੁਲਿਸ ਨੇ ਕਿਹਾ ਕਿ ਇਹ ਕੋਈ ਹਾਦਸਾ ਨਹੀਂ ਸੀ ਅਤੇ ਪੁਲਿਸ ਇਸ ਮਾਮਲੇ ਦੇ ਪਿੱਛੇ ਦਾ ਕਾਰਨ ਜਾਣਨ ਦੀ ਕੋਸ਼ਿਸ਼ ਕਰ ਰਹੀ ਹੈ। ਸ਼ਹਿਰ ਦੇ ਸਕੂਲਾਂ ਦੇ ਸੁਪਰਡੈਂਟ ਦਾ ਕਹਿਣਾ ਹੈ ਕਿ ਉਹ ਹੈਰਾਨ ਅਤੇ ਨਿਰਾਸ਼ ਹੈ। ਉਨ੍ਹਾਂ ਕਿਹਾ ਕਿ ਸਾਨੂੰ ਇਹ ਯਕੀਨੀ ਬਣਾਉਣਾ ਚਾਹੀਦਾ ਹੈ ਕਿ ਬੱਚਿਆਂ ਅਤੇ ਨੌਜਵਾਨਾਂ ਲਈ ਬੰਦੂਕਾਂ ਉਪਲਬਧ ਨਾ ਹੋਣ। ਇਸ ਤੋਂ ਪਹਿਲਾਂ ਪਿਛਲੇ ਸਾਲ ਮਈ ਦੇ ਮਹੀਨੇ ਵਿੱਚ ਇੱਕ 18 ਸਾਲਾ ਬੰਦੂਕਧਾਰੀ ਨੇ ਟੈਕਸਾਸ ਵਿੱਚ 19 ਬੱਚਿਆਂ ਅਤੇ ਦੋ ਅਧਿਆਪਕਾਂ ਦੀ ਹੱਤਿਆ ਕਰ ਦਿੱਤੀ ਸੀ। ਮਿਲੀ ਜਾਣਕਾਰੀ ਮੁਤਾਬਕ ਅਮਰੀਕਾ ‘ਚ 2022 ਵਿੱਚ ਗੋਲੀਬਾਰੀ ਕਰਕੇ ਤਕਰੀਬਨ 44 ਹਜ਼ਾਰ ਲੋਕਾਂ ਦੀ ਮੌਤਾਂ ਹੋ ਚੁੱਕੀਆਂ ਹਨ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Leave a Reply

Your email address will not be published. Required fields are marked *

Back to top button