Press ReleasePunjabTop News

ਸੀਨੀਅਰ ਪੱਤਰਕਾਰ ਸ. ਐਨ.ਐਸ. ਪਰਵਾਨਾ ਦੇ ਅਕਾਲ ਚਲਾਣੇ ’ਤੇ ਐਡਵੋਕੇਟ ਧਾਮੀ ਵੱਲੋਂ ਦੁੱਖ ਪ੍ਰਗਟ

ਅੰਮ੍ਰਿਤਸਰ, 7 ਜਨਵਰੀ-
ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਸੀਨੀਅਰ ਪੱਤਰਕਾਰ ਸ. ਐਨ.ਐਸ. ਪਰਵਾਨਾ ਦੇ ਚਲਾਣੇ ’ਤੇ ਗਹਿਰੇ ਦੁੱਖ ਦਾ ਇਜ਼ਹਾਰ ਕੀਤਾ ਹੈ। ਐਡਵੋਕੇਟ ਧਾਮੀ ਨੇ ਕਿਹਾ ਕਿ ਸ. ਪਰਵਾਨਾ ਨੇ ਪੱਤਰਕਾਰੀ ਕਰਦਿਆਂ ਹਮੇਸ਼ਾ ਹੀ ਸਮਾਜਿਕ ਸਰੋਕਾਰਾਂ ਦੇ ਨਾਲ-ਨਾਲ ਪੰਥਕ ਮੁੱਦਿਆਂ ਦੀ ਵੀ ਗੱਲ ਕੀਤੀ ਹੈ। ਉਨ੍ਹਾਂ ਕਿਹਾ ਕਿ ਸ. ਪਰਵਾਨਾ ਦਾ ਅਕਾਲ ਚਲਾਣਾ ਪੱਤਰਕਾਰੀ ਦੇ ਖੇਤਰ ਵਿਚ ਨਾ ਪੂਰਾ ਹੋਣ ਵਾਲਾ ਘਾਟਾ ਹੈ। ਐਡਵੋਕੇਟ ਧਾਮੀ ਨੇ ਸ. ਪਰਵਾਨਾ ਦੇ ਪਰਿਵਾਰ ਨਾਲ ਦੁੱਖ ਸਾਂਝਾ ਕਰਦਿਆਂ ਕਰਤਾ ਪੁਰਖ ਅੱਗੇ ਅਰਦਾਸ ਕੀਤੀ ਕਿ ਉਹ ਵਿਛੜੀ ਰੂਹ ਨੂੰ ਆਪਣੇ ਚਰਨਾਂ ਵਿਚ ਨਿਵਾਸ ਅਤੇ ਪਰਿਵਾਰ ਨੂੰ ਭਾਣਾ ਮੰਨਣ ਦਾ ਬਲ ਦੇਣ।
Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Leave a Reply

Your email address will not be published. Required fields are marked *

Back to top button