PunjabTop News

ਲੁਟੇਰਿਆਂ ਦੀ ਗੋਲੀ ਲੱਗਣ ਨਾਲ ਸ਼ਹੀਦ ਹੋਏ ਪੁਲਿਸ ਮੁਲਾਜ਼ਮ ਲਈ CM ਮਾਨ ਨੇ ਕੀਤਾ ਵੱਡਾ ਐਲਾਨ

ਫ਼ਗਵਾੜਾ : ਪੰਜਾਬ ਵਿਚ ਲਗਾਤਾਰ ਹੋ ਰਹੀ ਗੈਗ ਵਾਰਦਾਤਾ ਨੇ ਪੁਲਿਸ ਪ੍ਰਸ਼ਾਸ਼ਨ ‘ਤੇ ਸਵਾਲ ਖੜ੍ਹੇ ਕਰ ਦਿੱਤੇ ਹਨ। ਹੁਣ ਗੈਂਗਸਟਰਾਂ ਵੱਲੋਂ ਇਕ ਪੁਲਿਸ ਮੁਲਾਜ਼ਮ ਨੂੰ ਗੋਲੀ ਮਾਰ ਕੇ ਮਾਰਨ ਦੀ ਖ਼ਬਰ ਸਾਹਮਣੇ ਆ ਰਹੀ ਹੈ। ਇਹ ਖ਼ਬਰ ਫ਼ਗਵਾੜਾ ਦੀ ਹੈ। ਫਗਵਾੜਾ ‘ਚ ਲੁਟੇਰੇ ਜਦੋਂ ਕਾਰ ਖੋਹ ਕੇ ਭੱਜ ਰਹੇ ਸੀ ਤਾਂ ਪੰਜਾਬ ਪੁਲਿਸ ਦਾ ਜਵਾਨ ਕੁਲਦੀਪ ਬਾਜਵਾ ਲੁਟੇਰਿਆਂ ਦਾ ਪਿੱਛਾ ਕਰ ਰਿਹਾ ਸੀ, ਇਸ ਦੌਰਾਨ ਉਨ੍ਹਾਂ ਨੂੰ ਲੁਟੇਰਿਆਂ ਦੀ ਗੋਲੀ ਲੱਗ ਗਈ। ਉਥੇ ਹੀ ਹੁਣ ਪੰਜਾਬ ਸਰਕਾਰ ਵੱਲੋਂ ਸ਼ਹੀਦ ਕਾਂਸਟੇਬਲ ਕੁਲਦੀਪ ਸਿੰਘ ਬਾਜਵਾ ਨੂੰ ਲੈ ਕੇ ਵੱਡਾ ਐਲਾਨ ਕੀਤਾ ਗਿਆ ਹੈ।

ਧੁੰਦ ’ਚ ਗੈਂਗਸਟਰਾਂ ਨੇ ਕਰਤਾ ਕਾਂਡ, ਚੱਲੀਆਂ ਤਾਂਬੜ-ਤੋੜ ਗੋਲੀਆਂ, CM Mann ਦਾ ਵੱਡਾ ਐਲਾਨ | D5 Channel Punjabi

ਇਸ ਸਬੰਧੀ ਮੁੱਖ ਮੰਤਰੀ ਭਗਵੰਤ ਮਾਨ ਨੇ ਟਵੀਟ ਕਰਦਿਆਂ ਸ਼ਹੀਦ ਕਾਂਸਟੇਬਲ ਦੇ ਪਰਿਵਾਰ ਲਈ ਇਕ ਕਰੋੜ ਰੁਪਏ ਦੀ ਐਕਸ ਗ੍ਰੇਸ਼ੀਆ ਰਾਸ਼ੀ ਦਾ ਐਲਾਨ ਕੀਤਾ ਹੈ। ਉਨ੍ਹਾਂ ਟਵੀਟ ਕਰ ਕਿਹਾ ਕਿ “ਸ਼ਹੀਦ ਕਾਂਸਟੇਬਲ ਕੁਲਦੀਪ ਸਿੰਘ ਬਾਜਵਾ ਬੈਲਟ ਨੰ. 886/ਕੇ.ਪੀ.ਟੀ. ਜਿਸ ਨੇ ਡਿਊਟੀ ਦੌਰਾਨ ਕੁਰਬਾਨੀ ਦਿੱਤੀ ਹੈ। ਪੰਜਾਬ ਸਰਕਾਰ 1 ਕਰੋੜ ਰੁਪਏ ਦੀ ਐਕਸ ਗ੍ਰੇਸ਼ੀਆ ਗ੍ਰਾਂਟ ਦੇਵੇਗੀ। HDFC ਬੈਂਕ ਵੱਲੋਂ 1 ਕਰੋੜ ਰੁਪਏ ਦਾ ਹੋਰ ਬੀਮਾ ਭੁਗਤਾਨ ਕੀਤਾ ਜਾਵੇਗਾ। ਅਸੀਂ ਆਪਣੇ ਸ਼ਹੀਦਾਂ ਅਤੇ ਉਨ੍ਹਾਂ ਦੇ ਪਰਿਵਾਰਾਂ ਨਾਲ ਖੜ੍ਹੇ ਹਾਂ।”

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button