Press ReleasePunjabTop News

ਚੇਤਨ ਸਿੰਘ ਜੌੜਾਮਾਜਰਾ ਨੇ ਨਵੇਂ ਵਿਭਾਗਾਂ ਦਾ ਲਿਆ ਜਾਇਜ਼ਾ

ਚੇਤਨ ਸਿੰਘ ਜੌੜਾਮਾਜਰਾ ਵੱਲੋਂ ਪਲੇਠੀ ਮੀਟਿੰਗ ਦੌਰਾਨ ਆਪਣੇ ਅਧੀਨ ਵਿਭਾਗਾਂ ਦੇ ਕੰਮਾਂ ਦੀ ਕੀਤੀ ਸਮੀਖਿਆ

ਚੰਡੀਗੜ੍ਹ : ਅੱਜ ਚੇਤਨ ਸਿੰਘ ਜੌੜੇਮਾਜਰਾ, ਬਾਗਬਾਨੀ, ਸੁਤੰਤਰਤਾ ਸੈਨਿਕ ਸੇਵਾਵਾਂ ਤੇ ਭਲਾਈ ਅਤੇ ਫੂਡ ਪ੍ਰਸੈਸਿੰਗ ਮੰਤਰੀ, ਪੰਜਾਬ ਜੀ ਦੀ ਪ੍ਰਧਾਨਗੀ ਹੇਠ ਰਾਜ ਦੇ ਬਾਗਬਾਨੀ ਵਿਭਾਗ ਵਿੱਚ ਚੱਲ ਰਹੀਆਂ ਗਤੀਵਿਧੀਆਂ ਦੀ ਸਮੀਖਿਆ ਕਰਨ ਸਬੰਧੀ ਪਲੇਠੀ ਮੀਟਿੰਗ ਵਿਭਾਗ ਦੇ ਪ੍ਰਬੰਧਕੀ ਸਕੱਤਰ, ਸ਼੍ਰੀ ਰਾਹੁਲ ਤਿਵਾੜੀ, ਆਈ.ਏ.ਐਸ., ਸ਼੍ਰੀ ਗਗਨਦੀਪ ਬਰਾੜ, ਆਈ.ਏ.ਐਸ ਸਕੱਤਰ ਬਾਗਬਾਨੀ, ਪੰਜਾਬ ਅਤੇ ਸ਼੍ਰੀਮਤੀ ਸ਼ੈਲਿੰਦਰ ਕੌਰ, ਆਈ.ਐਫ.ਐਸ., ਡਾਇਰੈਕਟਰ ਬਾਗਬਾਨੀ, ਪੰਜਾਬ ਨਾਲ ਕੀਤੀ ਗਈ।
Canada Immigration Reality : Canada ਜਾਣ ਵਾਲੇ ਹੋ ਜਾਣ ਸਾਵਧਾਨ, ਵੱਜਣ ਲੱਗੀ ਵੱਡੀ ਠੱਗੀ | D5 Channel Punjabi
ਮੰਤਰੀ ਜੀ ਵੱਲੋਂ ਵਿਭਾਗ ਵਿੱਚ ਚੱਲ ਰਹੀਆਂ ਕਿਸਾਨ ਭਲਾਈ ਸਕੀਮਾਂ ਬਾਰੇ ਵਿਚਾਰ-ਵਟਾਂਦਰਾ ਕੀਤਾ ਗਿਆ। ਮੰਤਰੀ ਜੀ ਵੱਲੋਂ ਇਸ ਗੱਲ ਤੇ ਵਿਸ਼ੇਸ਼ ਜੋਰ ਦਿੱਤਾ ਗਿਆ ਕਿ ਰਾਜ ਵਿੱਚ ਬਾਗਬਾਨੀ ਦੇ ਪੱਧਰ ਨੂੰ ਉੱਚਾ ਚੁੱਕਣ ਲਈ ਸਰਕਾਰ ਯਤਨਸ਼ੀਲ ਹੈ ਅਤੇ ਬਾਗਬਾਨੀ ਭਲਾਈ ਸਕੀਮਾਂ ਸਬੰਧੀ ਪ੍ਰਿੰਟ ਮੀਡੀਆ ਰਾਹੀਂ ਵੱਧ ਤੋਂ ਵੱਧ ਪ੍ਰਚਾਰ ਕੀਤਾ ਜਾਵੇ ਤਾਂ ਜੋ ਕਿਸਾਨਾਂ ਨੂੰ ਖੇਤੀ ਵਿਭਿੰਨਤਾ ਅਪਣਾਉਣ ਲਈ ਪ੍ਰੇਰਤ ਕੀਤਾ ਜਾ ਸਕੇ। ਇਸ ਸਬੰਧੀ ਡਾਇਰੈਕਟਰ ਬਾਗਬਾਨੀ, ਪੰਜਾਬ ਵੱਲੋਂ ਮੰਤਰੀ ਜੀ ਨੂੰ ਵਿਭਾਗ ਦੇ ਬੁਨਿਆਦੀ ਢਾਂਚੇ ਅਤੇ ਕੀਤੇ ਗਏ/ਕੀਤੇ ਜਾ ਰਹੇ ਨਿਵੇਕਲੇ ਉਪਰਾਲਿਆਂ ਬਾਰੇ ਜਾਣੂ ਕਰਵਾਇਆ ਗਿਆ। ਮੰਤਰੀ ਜੀ ਵੱਲੋਂ ਵਿਭਾਗ ਵਿੱਚ ਚੱਲ ਰਹੇ ਪ੍ਰੋਜੈਕਟਾਂ ਦੀ ਪ੍ਰਸ਼ੰਸਾ ਕੀਤੀ ਅਤੇ ਨਵੇਂ ਪ੍ਰੋਜੈਕਟਾਂ ਨੂੰ ਵੀ ਲਾਗੂ ਕਰਵਾਉਣ ਲਈ ਲੋੜੀਂਦੀ ਕਾਰਵਾਈ ਅਮਲ ਵਿੱਚ ਲਿਆਉਣ ਦੇ ਨਿਰਦੇਸ਼ ਦਿੱਤੇ।
ਪਹਿਲੀ ਵਾਰ 1984 Sikh Riots ਤੇ ਬੋਲਿਆ Rahul Gandhi ! ਸਰਕਾਰ ਨੂੰ ਸਿੱਧਾ ਹੋਇਆ ਜਥੇਦਾਰ ! | D5 Channel Punjabi
ਜੌੜਾਮਾਜਰਾ ਨੇ ਡਾਇਰੈਕਟਰ ਬਾਗਬਾਨੀ, ਪੰਜਾਬ ਨੂੰ ਨਿਰਦੇਸ਼ ਦਿੱਤੇ ਕਿ ਬਾਗਬਾਨੀ ਨਾਲ ਸਬੰਧਤ ਨਵੀਆਂ ਕਿਸਾਨ ਭਲਾਈ ਸਕੀਮਾਂ ਤਿਆਰ ਕੀਤੀਆਂ ਜਾਣ ਤਾਂ ਜੋ ਜੋ ਕਿ ਕਿਸਾਨਾਂ ਦਾ ਆਰਥਿਕ ਪੱਧਰ ਉੱਚਾ ਚੁੱਕਣ ਵਿੱਚ ਸਹਾਈ ਹੋਣ। ਇਸ ਤੋਂ ਇਲਾਵਾ ਮੰਤਰੀ ਜੀ ਨੇ ਮੌਜੂਦ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਕਿ ਬਲਾਕ, ਜਿਲ੍ਹਾ ਪੱਧਰ ਤੇ ਵੱਧ ਤੋਂ ਵੱਧ ਫੀਲਡ ਵਿਜ਼ਿਟ ਕੀਤੀਆਂ ਜਾਣ ਤਾਂ ਜੋ ਵਿਭਾਗ ਦਾ ਕਿਸਾਨਾਂ ਨਾਲ ਸਿੱਧਾ ਰਾਬਤਾ ਕਾਇਮ ਹੋ ਸਕੇ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Leave a Reply

Your email address will not be published. Required fields are marked *

Back to top button