IndiaTop News

Delhi-NCR News : ਸਿਸੋਦੀਆ ਨੇ ਕਿਹਾ CBI ਨੇ ਮੇਰੇ ਦਫ਼ਤਰ ਮਾਰਿਆ ਛਾਪਾ, CBI ਨੇ ਛਾਪੇ ਤੋਂ ਕੀਤਾ ਇਨਕਾਰ

ਸੀਬੀਆਈ ਨੇ ਦਿੱਲੀ ਦੇ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਦੇ ਘਰ ਛਾਪਾ ਮਾਰਿਆ। ਇਸ ਦੀ ਜਾਣਕਾਰੀ ਸਭ ਤੋਂ ਪਹਿਲਾਂ ਖੁਦ ਮਨੀਸ਼ ਸਿਸੋਦੀਆ ਨੇ ਦਿੱਤੀ ਹੈ। ਮਨੀਸ਼ ਸਿਸੋਦੀਆ ਨੇ ਟਵੀਟ ਕਰਦੇ ਹੋਏ ਕਈ ਗੰਭੀਰ ਦੋਸ਼ ਲਗਾਏ ਹਨ। ਸਿਸੋਦੀਆ ਨੇ ਕਿਹਾ ਕਿ ਉਨ੍ਹਾਂ ਨੇ ਦਿੱਲੀ ਦੇ ਬੱਚਿਆਂ ਦੀ ਸਿੱਖਿਆ ਦਾ ਕੰਮ ਇਮਾਨਦਾਰੀ ਨਾਲ ਕੀਤਾ ਹੈ। ਮਨੀਸ਼ ਸਿਸੋਦੀਆ ਨੇ ਇਸ ਛਾਪੇਮਾਰੀ ਬਾਰੇ ਕਿਹਾ ਹੈ ਕਿ ਸੀਬੀਆਈ ਦਫ਼ਤਰ ਵਿੱਚ ਸਵਾਗਤ ਹੈ। ਉਨ੍ਹਾਂ ਅੱਗੇ ਲਿਖਿਆ ਕਿ ਸੀਬੀਆਈ ਨੇ ਉਨ੍ਹਾਂ ਦੇ ਘਰ ਛਾਪੇਮਾਰੀ ਵੀ ਕੀਤੀ ਹੈ।  ਮਨੀਸ਼ ਸਿਸੋਦੀਆ ਨੇ ਲਿਖਿਆ ਕਿ ਸੀਬੀਆਈ ਨੂੰ ਉਨ੍ਹਾਂ ਦੇ ਖਿਲਾਫ ਨਾ ਤਾਂ ਕੁਝ ਮਿਲਿਆ ਹੈ ਅਤੇ ਨਾ ਹੀ ਕੁਝ ਮਿਲੇਗਾ। ਮਨੀਸ਼ ਸਿਸੋਦੀਆ ਨੇ ਕਿਹਾ ਕਿ ਉਨ੍ਹਾਂ ਨੇ ਕੁਝ ਵੀ ਗਲਤ ਨਹੀਂ ਕੀਤਾ ਹੈ। ਉਨ੍ਹਾਂ ਨੇ ਬੱਚਿਆਂ ਦੀ ਪੜ੍ਹਾਈ ਲਈ ਇਮਾਨਦਾਰੀ ਨਾਲ ਕੰਮ ਕੀਤਾ ਹੈ।

ਦਿੱਲੀ ਦੇ ਉਪ ਰਾਜਪਾਲ ਵੀਕੇ ਸਕਸੈਨਾ ਨੇ ਕਥਿਤ ਆਬਕਾਰੀ ਘੁਟਾਲੇ ਦੀ ਸੀਬੀਆਈ ਜਾਂਚ ਦੀ ਸਿਫਾਰਸ਼ ਕੀਤੀ ਸੀ। ਏਜੰਸੀ ਨੇ ਸਿਸੋਦੀਆ ਸਮੇਤ ਕਈ ਲੋਕਾਂ ਖਿਲਾਫ ਮਾਮਲਾ ਦਰਜ ਕੀਤਾ ਹੈ। ਸੀਬੀਆਈ ਨੇ ਇਸ ਮਾਮਲੇ ਦੇ ਸਬੰਧ ਵਿੱਚ ‘ਆਪ’ ਆਗੂ ਤੋਂ ਕਈ ਘੰਟੇ ਪੁੱਛਗਿੱਛ ਕੀਤੀ ਅਤੇ ਉਨ੍ਹਾਂ ਦੀ ਸਰਕਾਰੀ ਰਿਹਾਇਸ਼ ‘ਤੇ ਛਾਪੇਮਾਰੀ ਕੀਤੀ।ਹਾਲ ਹੀ ਵਿੱਚ ਹੋਈਆਂ ਨਗਰ ਨਿਗਮ ਚੋਣਾਂ ਵਿੱਚ ਵੀ ਆਬਕਾਰੀ ਘੁਟਾਲੇ ਦੀ ਗੂੰਜ ਸਾਹਮਣੇ ਆਈ ਸੀ। ਇਸ ਦੌਰਾਨ ਭਾਜਪਾ ਦੀ ਤਰਫੋਂ ਮਨੀਸ਼ ਸਿਸੋਦੀਆ ‘ਤੇ ਕਈ ਦੋਸ਼ ਲਾਏ ਗਏ। ਮਨੀਸ਼ ਸਿਸੋਦੀਆ ਨੇ ਸਾਰੇ ਦੋਸ਼ਾਂ ਨੂੰ ਸਿਰੇ ਤੋਂ ਖਾਰਜ ਕਰ ਦਿੱਤਾ ਸੀ।

ਸੀਬੀਆਈ ਨੇ ਸਿਸੋਦੀਆ ਦੇ ਦਫ਼ਤਰ ‘ਤੇ ਛਾਪੇਮਾਰੀ ਦਾ ਖੰਡਨ ਕੀਤਾ ਸੀਬੀਆਈ ਨੇ ਮਨੀਸ਼ ਸਿਸੋਦੀਆ ਦੇ ਛਾਪੇ ਦੇ ਦਾਅਵੇ ਤੋਂ ਇਨਕਾਰ ਕੀਤਾ ਹੈ। ਜਾਂਚ ਏਜੰਸੀ ਦੀ ਤਰਫੋਂ ਕਿਹਾ ਗਿਆ ਹੈ ਕਿ ਉਹ ਉਪ ਮੁੱਖ ਮੰਤਰੀ ਦੇ ਦਫਤਰ ‘ਚ ਸਿਰਫ ਕਾਗਜ਼ ਲੈਂਣ ਲਈ ਗਏ ਸਨ। ਉਨ੍ਹਾਂ ਦੇ ਦਫ਼ਤਰ ਵਿੱਚ ਕੋਈ ਛਾਪਾ ਨਹੀਂ ਪਿਆ ਹੈ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button