ਰੈਸਲਿੰਗ ਫੈਡਰੇਸ਼ਨ ਆਫ ਇੰਡੀਆ (WFI) ਦੇ ਪ੍ਰਧਾਨ ਬ੍ਰਿਜ ਭੂਸ਼ਣ ਸ਼ਰਨ ਸਿੰਘ ‘ਤੇ ਲੱਗੇ ਜਿਨਸੀ ਸ਼ੋਸ਼ਣ ਦੇ ਦੋਸ਼ਾਂ ਦੀ ਜਾਂਚ ਹੋਵੇਗੀ। ਖੇਡ ਮੰਤਰੀ ਅਨੁਰਾਗ ਠਾਕੁਰ ਨੇ ਸ਼ੁੱਕਰਵਾਰ ਦੇਰ ਰਾਤ ਤੱਕ ਪਹਿਲਵਾਨਾਂ ਨਾਲ ਮੀਟਿੰਗ ਕੀਤੀ। ਕਰੀਬ 7 ਘੰਟੇ ਚੱਲੀ ਇਸ ਮੀਟਿੰਗ ਤੋਂ ਬਾਅਦ ਪਹਿਲਵਾਨਾਂ ਨੇ ਹੜਤਾਲ ਖਤਮ ਕਰਨ ਦਾ ਫੈਸਲਾ ਕੀਤਾ ਹੈ। ਪਹਿਲਵਾਨ 18 ਜਨਵਰੀ ਤੋਂ ਦਿੱਲੀ ਦੇ ਜੰਤਰ ਮੰਤਰ ‘ਤੇ ਪ੍ਰਦਰਸ਼ਨ ਕਰ ਰਹੇ ਸਨ।ਅਨੁਰਾਗ ਠਾਕੁਰ ਨੇ ਦੱਸਿਆ ਕਿ ਖਿਡਾਰੀਆਂ ਨੇ ਕੁਸ਼ਤੀ ਸੰਘ ‘ਤੇ ਗੰਭੀਰ ਦੋਸ਼ ਲਗਾਏ ਹਨ। ਇੱਕ ਕਮੇਟੀ ਦਾ ਗਠਨ ਕੀਤਾ ਜਾਵੇਗਾ, ਜੋ 4 ਹਫ਼ਤਿਆਂ ਵਿੱਚ ਜਾਂਚ ਪੂਰੀ ਕਰੇਗੀ। ਜਾਂਚ ਪੂਰੀ ਹੋਣ ਤੱਕ, ਇੱਕ ਕਮੇਟੀ WFI ਦਾ ਕੰਮ ਸੰਭਾਲੇਗੀ। ਉਦੋਂ ਤੱਕ ਬ੍ਰਿਜਭੂਸ਼ਨ ਸਿੰਘ ਆਪਣੇ ਆਪ ਨੂੰ ਫੈਡਰੇਸ਼ਨ ਦੇ ਕੰਮ ਤੋਂ ਦੂਰ ਰੱਖਣਗੇ ਅਤੇ ਜਾਂਚ ਵਿੱਚ ਸਹਿਯੋਗ ਕਰਨਗੇ।ਪਹਿਲਵਾਨ ਬਜਰੰਗ ਪੂਨੀਆ ਨੇ ਕਿਹਾ ਕਿ ਖੇਡ ਮੰਤਰੀ ਨੇ ਸਾਡੀਆਂ ਮੰਗਾਂ ਸੁਣੀਆਂ ਅਤੇ ਬਣਦੀ ਜਾਂਚ ਦਾ ਭਰੋਸਾ ਦਿੱਤਾ। ਸਾਨੂੰ ਉਮੀਦ ਹੈ ਕਿ ਨਿਰਪੱਖ ਜਾਂਚ ਹੋਵੇਗੀ, ਇਸ ਲਈ ਅਸੀਂ ਵਿਰੋਧ ਵਾਪਸ ਲੈ ਰਹੇ ਹਾਂ। ਇਸ ਦੇ ਨਾਲ ਹੀ ਭਾਰਤੀ ਓਲੰਪਿਕ ਸੰਘ (IOA) ਨੇ ਵੀ ਬ੍ਰਿਜ ਭੂਸ਼ਣ ‘ਤੇ ਲੱਗੇ ਦੋਸ਼ਾਂ ਦੀ ਜਾਂਚ ਲਈ 7 ਮੈਂਬਰੀ ਕਮੇਟੀ ਬਣਾਈ ਹੈ। ਇਸ ਵਿੱਚ ਮੁੱਕੇਬਾਜ਼ ਮੈਰੀਕਾਮ ਅਤੇ ਪਹਿਲਵਾਨ ਯੋਗੇਸ਼ਵਰ ਦੱਤ ਵੀ ਸ਼ਾਮਲ ਹਨ।
Post Disclaimer
Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.