PunjabTop News

ਪੰਜਾਬ : ਅੱਜ 500ਵੇਂ ਮੁਹੱਲਾ ਕਲੀਨਿਕ ਦਾ ਉਦਘਾਟਨ ਕਰੇਗੀ ਮਾਨ ਸਰਕਾਰ, ਸਰਕਾਰੀ ਅਧਿਆਪਕਾਂ ਦੀ ਲੱਗੀ ਡਿਊਟੀ

ਪੰਜਾਬ ਦੇ ਸਰਕਾਰੀ ਅਧਿਆਪਕਾਂ ਨੂੰ 27 ਜਨਵਰੀ ਨੂੰ ਮੁਹੱਲਾ ਕਲਿਨਿਕਾਂ ਦਾ ਉਦਘਾਟਨ ਕਰਨ ਦੀ ਡਿਊਟੀ ਲਗਾਈ ਗਈ ਹੈ। ਦੋ ਜ਼ਿਲ੍ਹਿਆਂ ਪਠਾਨਕੋਟ ਅਤੇ ਕਪੂਰਥਲਾ ਵਿੱਚ ਜਾਰੀ ਹੁਕਮਾਂ ਮੁਤਾਬਕ ਸਰਕਾਰੀ ਸਕੂਲਾਂ ਦੇ ਕੰਪਿਊਟਰ ਅਧਿਆਪਕਾਂ ਨੂੰ ਉਨ੍ਹਾਂ ਦੇ ਨਿਰਧਾਰਤ ਸਥਾਨਾ ਤੇ ਆਮ ਆਦਮੀ ਕਲੀਨਿਕਾਂ ਵਿੱਚ ਰਿਪੋਰਟ ਕਰਨ ਅਤੇ ਤਕਨੀਕੀ ਸਹਾਇਤਾ ਪ੍ਰਦਾਨ ਕਰਨ ਦੇ ਆਦੇਸ਼ ਦਿੱਤੇ ਗਏ ਹਨ।ਪੰਜਾਬ ਚ ਆਪ ਸਰਕਾਰ 27 ਜਨਵਰੀ ਨੂੰ 400 ਨਵੇਂ ਮੁਹੱਲਾ ਕਲੀਨਿਕਾਂ ਦਾ ਉਦਘਾਟਨ ਕਰੇਗੀ। ਅਤੇ 500ਵਾਂ ਕਲੀਨਿਕ ਅੰਮ੍ਰਿਤਸਰ ਵਿੱਚ ਸ਼ੁਰੂ ਹੋਵੇਗਾ। 15 ਅਗਸਤ ਨੂੰ 100 ਕਲੀਨਿਕ ਸ਼ੁਰੂ ਕੀਤੇ ਗਏ ਸਨ।ਉਪ ਮੰਡਲ ਮੈਜਿਸਟਰੇਟ (ਐਸ.ਡੀ.ਐਮ.) ਵੱਲੋਂ ਜਾਰੀ ਹੁਕਮਾਂ ਅਨੁਸਾਰ ਜ਼ਿਲ੍ਹਾ ਪਠਾਨਕੋਟ ਦੇ ਕੁੱਲ 20 ਕੰਪਿਊਟਰ ਅਧਿਆਪਕਾਂ ਵਿੱਚੋਂ 2 ਨੂੰ ਰਹੇਕ ਮੁਹੱਲਾ ਕਲੀਨਿਕ ਵਿਖੇ ਡਿਊਟੀ ਲਗਾਈ ਗਈ ਹੈ। ਆਦੇਸ਼ ਵਿੱਚ ਕਿਹਾ ਗਿਆ ਹੈ ਕਿ ਨਿਯੁਕਤ ਕੀਤੇ ਗਏ ਕੰਪਿਊਟਰ ਅਧਿਆਪਕਾਂ ਨੂੰ “ਸਮਾਰਟ LED ਸਕਰੀਨਾਂ ਤੇ ਉਦਘਾਟਨ ਸਮਾਰੋਹ ਦੇ ਲਾਈਵ ਟੈਲੀਕਾਸਟ ਲਈ ਤਕਨੀਕੀ ਸਹਾਇਤਾ ਪ੍ਰਦਾਨ ਕਰਨੀ ਪਵੇਗੀ”।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button