Press ReleasePunjabTop News

25,000 ਰੁਪਏ ਦੀ ਰਿਸ਼ਵਤ ਲੈਂਦਾ ਬੀ.ਡੀ.ਪੀ.ਓ. ਵਿਜੀਲੈਂਸ ਵੱਲੋਂ ਰੰਗੇ ਹੱਥੀਂ ਕਾਬੂ

ਚੰਡੀਗੜ੍ਹ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੇ ਦਿਸ਼ਾ-ਨਿਰਦੇਸ਼ਾਂ ‘ਤੇ ਸੂਬੇ ਵਿੱਚ ਭ੍ਰਿਸ਼ਟਾਚਾਰ ਨੂੰ ਨੱਥ ਪਾਉਣ ਦੇ ਉਦੇਸ਼ ਨਾਲ ਪੰਜਾਬ ਵਿਜੀਲੈਂਸ ਬਿਊਰੋ ਨੇ ਅੱਜ ਲੁਧਿਆਣਾ ਜ਼ਿਲ੍ਹੇ ਦੇ ਸੁਧਾਰ ਵਿਖੇ ਤਾਇਨਾਤ ਬਲਾਕ ਵਿਕਾਸ ਅਤੇ ਪੰਚਾਇਤ ਅਫ਼ਸਰ (ਬੀ.ਡੀ.ਪੀ.ਓ.) ਅਸ਼ੋਕ ਕੁਮਾਰ ਨੂੰ 25,000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਉਕਤ ਬੀ.ਡੀ.ਪੀ.ਓ. ਨੂੰ ਸਰਪੰਚ ਲਖਵੀਰ ਸਿੰਘ ਵਾਸੀ ਪਿੰਡ ਬੋਪਾਰਾਏ ਕਲਾਂ, ਲੁਧਿਆਣਾ ਦੀ ਸ਼ਿਕਾਇਤ ‘ਤੇ ਗ੍ਰਿਫ਼ਤਾਰ ਕੀਤਾ ਗਿਆ ਹੈ।

ਪੁਲਿਸ ਮੁਲਾਜ਼ਮਾਂ ‘ਤੇ ਹਮਲੇ ਦਾ ਸੱਚ, ਮੁਲਾਜ਼ਮਾਂ ਦੀ ਗਈ ਜਾਨ, ਵੱਡੀ ਸਾਜ਼ਿਸ਼ ਬੇਨਕਾਬ D5 Channel Punjabi

ਵਧੇਰੇ ਜਾਣਕਾਰੀ ਦਿੰਦਿਆਂ ਉਨ੍ਹਾਂ ਦੱਸਿਆ ਕਿ ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਕੋਲ ਪਹੁੰਚ ਕਰਕੇ ਦੋਸ਼ ਲਗਾਇਆ ਕਿ ਉਕਤ ਅਧਿਕਾਰੀ ਗ੍ਰਾਮ ਪੰਚਾਇਤ ਵਿੱਚ ਵਿਕਾਸ ਕਾਰਜ ਕਰਵਾਉਣ ਲਈ ਵਰਤੋਂ ਸਰਟੀਫਿਕੇਟ ਜਾਰੀ ਕਰਨ ਅਤੇ ਗ੍ਰਾਂਟਾਂ ਦੀ ਅਦਾਇਗੀ ਲਈ 50,000 ਰੁਪਏ ਦੀ ਰਿਸ਼ਵਤ ਦੀ ਮੰਗ ਕਰ ਰਿਹਾ ਹੈ। ਸ਼ਿਕਾਇਤਕਰਤਾ ਨੇ ਅੱਗੇ ਦੋਸ਼ ਲਾਇਆ ਕਿ ਉਹ ਉਕਤ ਅਧਿਕਾਰੀ ਨੂੰ ਰਿਸ਼ਵਤ ਨਹੀਂ ਦੇਣਾ ਚਾਹੁੰਦਾ ਪਰ ਉਸ ਦੇ ਵਾਰ-ਵਾਰ ਕਹਿਣ ‘ਤੇ ਬੀਡੀਪੀਓ ਨਾਲ 25,000 ਰੁਪਏ ਵਿੱਚ ਸੌਦਾ ਤੈਅ ਹੋ ਗਿਆ ਹੈ।

ਇਕ ਤਬਾਦਲੇ ਨੇ ਬਦਲਤੀ SI ਦੀ ਜ਼ਿੰਦਗੀ, ਸੇਵਾ ਤੋਂ ਬਾਅਦ ਹੋਇਆ ਐਸਾ ਚਮਤਕਾਰ, ਵੱਡੇ-ਵੱਡੇ ਡਾਕਟਰ ਵੀ ਰਹਿ ਗਏ ਹੈਰਾਨ |

ਉਸਦੀ ਸ਼ਿਕਾਇਤ ਦੀ ਪੜਤਾਲ ਕਰਨ ਉਪਰੰਤ ਲੁਧਿਆਣਾ ਰੇਂਜ ਦੀ ਵਿਜੀਲੈਂਸ ਟੀਮ ਨੇ ਜਾਲ ਵਿਛਾਇਆ ਅਤੇ ਦੋਸ਼ੀ ਬੀ.ਡੀ.ਪੀ.ਓ. ਨੂੰ ਦੋ ਸਰਕਾਰੀ ਮੁਲਾਜ਼ਮਾਂ ਦੀ ਹਾਜ਼ਰੀ ਵਿੱਚ ਸ਼ਿਕਾਇਤਕਰਤਾ ਤੋਂ 25,000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕਰ ਲਿਆ ਗਿਆ।
ਬੁਲਾਰੇ ਨੇ ਦੱਸਿਆ ਕਿ ਦੋਸ਼ੀ ਅਧਿਕਾਰੀ ਖਿਲਾਫ਼ ਵਿਜੀਲੈਂਸ ਬਿਊਰੋ ਦੇ ਥਾਣਾ ਲੁਧਿਆਣਾ ਰੇਂਜ ਵਿਖੇ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਮੁਕੱਦਮਾ ਦਰਜ ਕਰਕੇ ਅਗਲੇਰੀ ਕਾਰਵਾਈ ਕੀਤੀ ਜਾ ਰਹੀ ਹੈ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button