IndiaTop News

ਰਾਸ਼ਟਰਪਤੀ ਭਵਨ ਪਹੁੰਚੀ ਵਿੱਤ ਮੰਤਰੀ ਨਿਰਮਲਾ ਸੀਤਾਰਮਨ, ਕਰਨਗੇ ਬਜਟ ਪੇਸ਼

ਵਿੱਤ ਮੰਤਰੀ ਨਿਰਮਲਾ ਸੀਤਾਰਮਨ ਅੱਜ ਸਵੇਰੇ 11 ਵਜੇ ਸੰਸਦ ਵਿੱਚ ਕੇਂਦਰੀ ਬਜਟ ਪੇਸ਼ ਕਰਨਗੇ। 2024 ਦੀਆਂ ਲੋਕ ਸਭਾ ਚੋਣਾਂ ਤੋਂ ਪਹਿਲਾਂ ਮੋਦੀ ਸਰਕਾਰ ਦਾ ਇਹ ਆਖਰੀ ਪੂਰਾ ਬਜਟ ਹੋਵੇਗਾ। ਵਿੱਤ ਮੰਤਰੀ ਸੰਸਦ ‘ਚ ਬਜਟ ਪੇਸ਼ ਕਰਨ ਤੋਂ ਪਹਿਲਾਂ ਰਾਸ਼ਟਰਪਤੀ ਕੋਲ ਪਹੁੰਚ ਗਏ ਹਨ। ਕੈਬਨਿਟ ਮੀਟਿੰਗ ਤੋਂ ਬਾਅਦ ਵਿੱਤ ਮੰਤਰੀ ਸੰਸਦ ‘ਚ ਦੇਸ਼ ਦਾ ਆਮ ਬਜਟ ਪੇਸ਼ ਕਰਨਗੇ। ਲੋਕਾਂ ਨੂੰ ਇਸ ਆਮ ਬਜਟ ਤੋਂ ਬਹੁਤ ਉਮੀਦਾਂ ਹਨ, ਸਭ ਦੀਆਂ ਨਜ਼ਰਾਂ ਇਸ ਬਜਟ ‘ਤੇ ਟਿਕੀਆਂ ਹੋਈਆਂ ਹਨ। ਦੇਸ਼ ਦੇ ਲੋਕ ਇਹ ਜਾਣਨ ਦੀ ਉਡੀਕ ਕਰ ਰਹੇ ਹਨ ਕਿ ਸਰਕਾਰ ਇਸ ਵਾਰ ਬਜਟ ਵਿੱਚ ਕਿਸ ਸੈਕਟਰ ਨੂੰ ਸਭ ਤੋਂ ਵੱਧ ਰਾਹਤ ਦੇਵੇਗੀ।ਮਾਹਰਾਂ ਦਾ ਅੰਦਾਜ਼ਾ ਹੈ ਕਿ ਮੋਦੀ ਸਰਕਾਰ ਨੇ ਇਸ ਬਜਟ ਵਿੱਚ ਵੱਡੇ ਆਰਥਿਕ ਫੈਸਲੇ ਲਏ ਹਨ। ਇਨ੍ਹਾਂ ਫੈਸਲਿਆਂ ਨਾਲ ਦੇਸ਼ ਦੇ ਲੋਕਾਂ ਨੂੰ ਰਾਹਤ ਮਿਲੇਗੀ। ਜਿਸ ਨਾਲ ਉਨ੍ਹਾਂ ਨੂੰ ਬਹੁਤ ਸਾਰੇ ਫਾਇਦੇ ਮਿਲਣਗੇ। ਕੇਂਦਰੀ ਵਿੱਤ ਮੰਤਰੀ ਨਿਰਮਲਾ ਸੀਤਾਰਮਨ ਨੇ ਅੱਜ ਬਜਟ ਪੇਸ਼ ਕਰਨ ਤੋਂ ਪਹਿਲਾਂ ਰਾਸ਼ਟਰਪਤੀ ਦ੍ਰੋਪਦੀ ਮੁਰਮੂ ਨਾਲ ਮੁਲਾਕਾਤ ਕੀਤੀ। ਵਿੱਤ ਮੰਤਰੀ ਨਿਰਮਲਾ ਸੀਤਾਰਮਨ ਨੇ ਰਾਸ਼ਟਰਪਤੀ ਮੁਰਮੂ ਨੂੰ ਬਜਟ ਦੀ ਪਹਿਲੀ ਕਾਪੀ ਦਿਖਾਈ। ਜਿਸ ਤੋਂ ਬਾਅਦ ਰਾਸ਼ਟਰਪਤੀ ਨੇ ਬਜਟ ਨੂੰ ਰਸਮੀ ਮਨਜ਼ੂਰੀ ਦੇ ਦਿੱਤੀ ਹੈ।

ਬਜਟ ਤੋਂ ਪਹਿਲਾਂ ਸਵੇਰੇ ਮੋਦੀ ਸਰਕਾਰ ਦੀ ਕੈਬਨਿਟ ਮੀਟਿੰਗ ਹੋਵੇਗੀ। ਦੇਸ਼ ਦੇ ਆਮ ਬਜਟ ਤੋਂ ਔਰਤਾਂ ਨੂੰ ਕਾਫੀ ਉਮੀਦਾਂ ਹਨ। ਦੇਸ਼ ‘ਚ ਪਿਛਲੇ ਕੁਝ ਸਮੇਂ ਤੋਂ ਮਹਿੰਗਾਈ ਲਗਾਤਾਰ ਵਧ ਰਹੀ ਹੈ। ਸਬਜ਼ੀਆਂ ਅਤੇ ਫਲਾਂ ਦੀਆਂ ਕੀਮਤਾਂ ਦੇ ਨਾਲ-ਨਾਲ ਕਣਕ ਅਤੇ ਚੌਲ ਵੀ ਮਹਿੰਗੇ ਹੋ ਗਏ ਹਨ, ਜਿਸ ਕਾਰਨ ਦੇਸ਼ ਦੀਆਂ ਔਰਤਾਂ ਦਾ ਰਸੋਈ ਦਾ ਬਜਟ ਵਿਗੜ ਗਿਆ ਹੈ।ਉਨ੍ਹਾਂ ਨੂੰ ਅੱਜ ਪੇਸ਼ ਕੀਤੇ ਗਏ ਬਜਟ ਤੋਂ ਵੱਡੀਆਂ ਆਸਾਂ ਹਨ। ਸੰਸਦ ਦੇ ਬਜਟ ਸੈਸ਼ਨ ਦੌਰਾਨ 66 ਦਿਨਾਂ ਵਿੱਚ 27 ਬੈਠਕਾਂ ਹੋਣਗੀਆਂ। 1 ਫਰਵਰੀ ਨੂੰ ਵਿੱਤ ਮੰਤਰੀ ਨਿਰਮਲਾ ਸੀਤਾਰਮਨ ਸੰਸਦ ‘ਚ ਕੇਂਦਰੀ ਬਜਟ ਪੇਸ਼ ਕਰੇਗੀ। ਇਸ ਸੈਸ਼ਨ ਦਾ ਪਹਿਲਾ ਭਾਗ 31 ਜਨਵਰੀ ਤੋਂ ਸ਼ੁਰੂ ਹੋਵੇਗਾ ਜੋ 13 ਫਰਵਰੀ ਤੱਕ ਚੱਲੇਗਾ। 14 ਫਰਵਰੀ ਤੋਂ 12 ਮਾਰਚ ਤੱਕ ਛੁੱਟੀ ਰਹੇਗੀ। ਇਸ ਦੇ ਨਾਲ ਹੀ ਸੰਸਦ ਦੇ ਬਜਟ ਸੈਸ਼ਨ ਦੇ ਦੂਜੇ ਭਾਗ ਦੀ ਸ਼ੁਰੂਆਤ 13 ਮਾਰਚ ਤੋਂ 6 ਅਪ੍ਰੈਲ ਤੱਕ ਚੱਲੇਗੀ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button