Press ReleasePunjabTop News

ਪਾਰਦਰਸ਼ੀ ਪ੍ਰਕਿਰਿਆ ਨਾਲ ਹੋਈਆ ਬਦਲੀਆ ਨਾਲ ਆਂਗਣਵਾੜੀ ਵਰਕਰਾਂ ਅਤੇ ਹੈਲਪਰਾਂ ਨੂੰ ਮਿਲੀ ਰਾਹਤ: ਡਾ. ਬਲਜੀਤ ਕੌਰ

Anganwadi workers and helpers got relief with the transfer through transparent process: Dr. Baljit Kaur

ਚੰਡੀਗੜ੍ਹ: ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਬਾਰੇ ਮੰਤਰੀ ਡਾ. ਬਲਜੀਤ ਕੌਰ ਨੇ ਦੱਸਿਆ ਕਿ ਆਂਗਣਵਾੜੀ ਵਰਕਰਾਂ ਅਤੇ ਹੈਲਪਰਾਂ ਜੋ ਕਿ ਆਪਣੇ ਘਰਾਂ ਤੋ ਦੂਰ ਆਂਗਣਵਾੜੀ ਸੈਂਟਰਾਂ ਵਿੱਚ ਸੇਵਾ ਨਿਭਾ ਰਹੀਆਂ ਸਨ,  ਨੂੰ ਪਾਰਦਰਸ਼ੀ ਪ੍ਰਕਿਰਿਆ ਨਾਲ ਹੋਈਆ ਬਦਲੀਆ ਨਾਲ ਰਾਹਤ ਮਿਲੀ ਹੈ। ਕੈਬਨਿਟ ਮੰਤਰੀ ਨੇ ਦੱਸਿਆ ਕਿ ਆਂਗਣਵਾੜੀ ਵਰਕਰ  ਜੋ ਲੰਬੇ ਸਮੇਂ ਤੋਂ ਆਪਣੇ ਘਰਾਂ ਤੋ 150-200 ਕਿਲੋਮੀਟਰ ਦੂਰ ਕੰਮ ਕਰ ਰਹੀਆਂ ਸੀ, ਜਿਸ ਕਾਰਣ ਉਹਨਾਂ ਦਾ ਸਫ਼ਰ ਵਿੱਚ ਕਾਫੀ ਸਮਾਂ ਬਰਬਾਦ ਹੁੰਦਾ ਸੀ। ਉਹ ਆਪਣੇ ਪਰਿਵਾਰ ਦੀ ਸਹੀ ਢੰਗ ਨਾਲ ਦੇਖਭਾਲ ਨਹੀ ਕਰ ਸਕਦੀਆਂ ਸਨ।
Government Scheme ਦਾ ਲਾਭ ਲੈਣ ਵਾਲੇ ਸਾਵਧਾਨ, ਸਰਕਾਰ ਦੀ ਜਾਂਚ ’ਚ ਹੋਏ ਵੱਡੇ ਖੁਲਾਸੇ | D5 Channel Punjabi
ਡਾ. ਬਲਜੀਤ ਕੌਰ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਮੁਲਾਜਮਾਂ ਦੀ ਭਲਾਈ ਲਈ ਵਚਨਬੱਧ ਹੈ।  ਇਸ ਤਹਿਤ ਆਂਗਣਵਾੜੀ ਵਰਕਰਾਂ ਅਤੇ ਹੈਲਪਰਾਂ  ਦੀਆਂ ਮੁਸ਼ਕਿਲਾਂ ਅਤੇ ਉਹਨਾਂ ਦੇ ਪਰਿਵਾਰ ਦੀ ਮਹੱਤਤਾ ਨੂੰ ਮੁੱਖ ਰੱਖਦੇ ਹੋਏ ਪਾਰਦਰਸ਼ੀ ਢੰਗ ਨਾਲ ਬਦਲੀਆਂ ਕਰਕੇ ਰਾਹਤ ਦਿੱਤੀ ਗਈ ਹੈ। ਮੰਤਰੀ ਨੇ ਆਂਗਣਵਾੜੀ ਵਰਕਰਾਂ ਅਤੇ ਹੈਲਪਰਾਂ ਤੋਂ ਆਸ ਪ੍ਰਗਟਾਈ ਹੈ ਕਿ ਉਹ ਆਪਣੀਆਂ ਸੇਵਾਵਾਂ ਪੂਰੀ ਇਮਾਨਦਾਰੀ ਅਤੇ ਤਨਦੇਹੀ ਨਾਲ ਨਿਭਾਉਣਗੀਆਂ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button