ਪਟਿਆਲਾ : ਸਾਲ 2022 ਦੀਆਂ ਪੰਜਾਬ ਵਿਧਾਨ ਸਭਾ ਚੋਣਾਂ ਵਿੱਚ ਮੁਫ਼ਤ ਬਿਜਲੀ ਇੱਕ ਵੱਡਾ ਮੁੱਦਾ ਰਿਹਾ ਅਤੇ ਆਮ ਆਦਮੀ ਪਾਰਟੀ ਨੇ ਇਹ ਵਾਅਦਾ ਕੀਤਾ ਸੀ ਕਿ ਜੇ ਉਨ੍ਹਾਂ ਦੀ ਸਰਕਾਰ ਬਣੀ ਤਾਂ ਉਹ ਸੂਬੇ ਦੇ ਲੋਕਾਂ ਲਈ ਪ੍ਰਤੀ ਮਹੀਨਾ 300 ਯੂਨਿਟ ਬਿਜਲੀ ਮੁਫ਼ਤ ਕਰ ਦੇਣਗੇ। ਬੀਤੇ ਸਾਲ 2022 ਦੀ ਜੁਲਾਈ ਨੂੰ ‘ਆਪ’ ਸਰਕਾਰ ਨੇ ਇਹ ਸਕੀਮ ਲਾਗੂ ਕਰ ਦਿੱਤੀ ਹੈ। ਮੁੱਖ ਮੰਤਰੀ ਭਗਵੰਤ ਮਾਨ ਨੇ ਇਸ ਦਾ ਐਲਾਨ ਕਰਦਿਆਂ ਕਿਹਾ ਸੀ ਕਿ 1 ਜੁਲਾਈ ਤੋਂ ਪੰਜਾਬ ਦੇ ਲੋਕ ਜੋ ਬਿਜਲੀ ਦੀ ਵਰਤੋਂ ਕਰਨਗੇ ਉਸ ਦਾ ਕੋਈ ਬਿੱਲ ਨਹੀਂ ਆਵੇਗਾ।
ਪਿਛਲੀਆਂ ਸਰਕਾਰਾਂ ਚੋਣਾਂ ਦੌਰਾਨ ਵਾਅਦੇ ਕਰਦੀਆਂ ਸਨ..ਪੂਰੇ ਹੁੰਦਿਆਂ 5 ਸਾਲ ਲੰਘ ਜਾਂਦੇ ਸਨ
ਪਰ ਸਾਡੀ ਸਰਕਾਰ ਪੰਜਾਬ ਦੇ ਇਤਿਹਾਸ ‘ਚ ਨਵੀਂ ਪਿਰਤ ਪਾ ਚੁੱਕੀ ਹੈ..ਅੱਜ ਪੰਜਾਬੀਆਂ ਨਾਲ ਕੀਤੀ ਇੱਕ ਹੋਰ ਗਾਰੰਟੀ ਪੂਰੀ ਕਰਨ ਜਾ ਰਹੇ ਹਾਂ.
ਅੱਜ ਤੋਂ ਪੂਰੇ ਪੰਜਾਬ ‘ਚ ਹਰ ਪਰਿਵਾਰ ਨੂੰ ਹਰ ਮਹੀਨੇ ਬਿਜਲੀ ਦੇ 300 ਯੂਨਿਟ ਮੁਫ਼ਤ ਮਿਲਣਗੇ.. pic.twitter.com/uDwelHW5Y0
— Bhagwant Mann (@BhagwantMann) July 1, 2022
ਬਿਜਲੀ ਗਰੰਟੀ ਸੰਬੰਧੀ ਬਹੁਤ ਵੱਡੀ ਖੁਸ਼ਖਬਰੀ ਪੰਜਾਬੀਆਂ ਨਾਲ ਸਾਂਝੀ ਕਰਨ ਜਾ ਰਿਹਾ ਹਾਂ ..1 ਜੁਲਾਈ ਤੋਂ ਮੁਫ਼ਤ ਬਿਜਲੀ ਦਾ ਵਾਅਦਾ ਲਾਗੂ ਹੋ ਗਿਆ..ਜੁਲਾਈ-ਅਗਸਤ ਦਾ ਬਿਲ ਸਤੰਬਰ ਦੇ ਪਹਿਲੇ ਹਫ਼ਤੇ ਆਵੇਗਾ ..ਖੁਸ਼ਖਬਰੀ ਹੈ ਕਿ ਲੱਗਭੱਗ 51 ਲੱਖ ਘਰਾਂ ਨੂੰ ਬਿਜਲੀ ਦਾ ਬਿਲ ਜ਼ੀਰੋ ਆਵੇਗਾ ..ਜੋ ਕਹਿੰਦੇ ਹਾਂ ਓਹ ਪੂਰਾ ਕਰਦੇ ਹਾਂ..
— Bhagwant Mann (@BhagwantMann) July 16, 2022
ਪਰ ਇਸ ਮੁਫ਼ਤ ਬਿਜਲੀ ਕਾਰਨ ਚੱਲ ਰਹੇ ਮੰਦੜੇ ਹਾਲ ਦਰਮਿਆਨ ਪਾਵਰਕਾਮ ਦੇ ਮੁਲਾਜ਼ਮ ਦੀ ਜ਼ਮੀਰ ਜਾਗ ਪਈ ਹੈ। ਇੰਜੀਨੀਅਰ ਸੁਖਵੰਤ ਸਿੰਘ ਨੇ ਮੁਫ਼ਤ ਬਿਜਲੀ ਬੰਦ ਕਰਵਾਉਣ ਸਬੰਧੀ ਆਪਣੇ ਉੱਚ ਅਧਿਕਾਰੀ ਦਿੜ੍ਹਬਾ ਦੇ ਐਸਡੀਓ ਨੂੰ ਪੱਤਰ ਲਿਖਿਆ ਹੈ। ਉਨ੍ਹਾਂ ਆਪਣੇ ਪੱਤਰ ‘ਚ ਲਿਖਿਆ ਕਿ ਪੰਜਾਬ ਸਰਕਾਰ ਵੱਲੋਂ ਸੂਬੇ ਦੇ ਲੋਕਾਂ ਲਈ ਪ੍ਰਤੀ ਮਹੀਨਾ 300 ਯੂਨਿਟ ਬਿਜਲੀ ਮੁਫ਼ਤ ਕਰਨ ਦਾ ਲਾਭ ਲੋਕਾਂ ਨੂੰ ਤਾਂ ਹੋ ਰਿਹਾ ਪਰ ਹਰ ਮਹੀਨੇ 300 ਯੂਨਿਟ ਮੁਫ਼ਤ ਦੇਣ ਨਾਲ ਬਿਜਲੀ ਬੋਰਡ ‘ਤੇ ਵਿਤੀ ਭਾਰ ਵੱਧ ਰਿਹਾ ਹੈ। 300 ਯੂਨਿਟ ਮੁਫ਼ਤ ਦੇਣ ਨਾਲ ‘ਤੇ ਹੋਰ ਕਾਰਨਾ ਕਰਕੇ PSPCL ਮੰਦਹਾਲੀ ‘ਚ ਹੇ। ਸੁਖਵੰਤ ਸਿੰਘ ਨੇ ਇਕ ਸ਼ੰਲਾਘਾ ਯੋਗ ਕਦਮ ਚੁੱਕਦੇ ਹੋਏ ਸਰਕਾਰ ਨੂੰ ਅਪੀਲ ਕੀਤੀ ਹੈ ਕਿ ਸਰਕਾਰ ਵੱਲੋਂ ਦਿੱਤੀ ਜਾ ਰਹੀ 300 ਯੂਨਿਟ ਮੂਫ਼ਤ ਬਿਜਲੀ ਉਹ ਨਹੀਂ ਲੈਣਗੇ ‘ਤੇ ਬਣਦਾ ਬਿੱਲ ਉਹ ਭਰਿਆ ਕਰਨਗੇ। ਇਸ ਸਬੰਧੀ ਹੋਰ ਜਾਣਕਾਰੀ ਵਿਸਤਾਰ ਨਾਲ ਜਾਨਣ ਲਈ ਸਾਡੇ ਸਹਿਯੋਗੀ ਅਨਿਲ ਠਾਕੁਰ ਨੇ ਇੰਜੀਨੀਅਰ ਸੁਖਵੰਤ ਸਿੰਘ ਨਾਲ ਗੱਲਬਾਤ ਕੀਤੀ ਤੁਸੀ ਵੀ ਸੁਣੋ ਇਹ ਪੂਰੀ ਗੱਲਬਾਤ।
ਗੱਲਬਾਤ ਸੁਣਨ ਦੇਖੋ ਇਹ ਵੀਡੀਓ :
Post Disclaimer
Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.