IndiaTop News

ਆਬੂ-ਧਾਬੀ ਤੋਂ ਕਾਲੀਕਟ ਆ ਰਹੇ AIR INDIA ਐਕਸਪ੍ਰੈਸ ਜਹਾਜ਼ ਇੰਜਣ ਨੂੰ 1000 ਫੁੱਟ ਦੀ ਉਚਾਈ ‘ਤੇ ਲੱਗੀ ਅੱਗ

ਕਾਲੀਕਟ ਜਾਣ ਵਾਲੀ ਏਅਰ ਇੰਡੀਆ ਐਕਸਪ੍ਰੈਸ ਦੀ ਉਡਾਣ ਅੱਜ ਤੜਕੇ ਇੰਜਣ ਫੇਲ੍ਹ ਹੋਣ ਕਾਰਨ ਆਬੂ ਧਾਬੀ ਹਵਾਈ ਅੱਡੇ ‘ਤੇ ਪਰਤੀ ਗਈ। ਸ਼ੁਰੂਆਤੀ ਰਿਪੋਰਟਾਂ ਦਾ ਹਵਾਲਾ ਦਿੰਦੇ ਹੋਏ ਡਾਇਰੈਕਟੋਰੇਟ ਜਨਰਲ (ਡੀਜੀਸੀਏ) ਅਧਿਕਾਰੀ ਨੇ ਕਿਹਾ ਕਿ ਉਡਾਣ ਭਰਨ ਦੇ ਦੌਰਾਨ ਜਹਾਜ਼ ਦੇ ਇੰਜਣ ਵਿੱਚ ਅੱਗ ਦੇਖੀ ਗਈ।ਏਅਰ ਇੰਡੀਆ ਐਕਸਪ੍ਰੈਸ ਦੇ ਬੁਲਾਰੇ ਨੇ ਦੱਸਿਆ ਕਿ ਬੋਇੰਗ 737-800 ਜਹਾਜ਼ ਵਿੱਚ ਕੁੱਲ 184 ਯਾਤਰੀ ਸਵਾਰ ਸਨ ਅਤੇ ਸਾਰੇ ਸੁਰੱਖਿਅਤ ਹਨ। ਸੂਤਰ ਨੇ ਦੱਸਿਆ ਕਿ ਜਹਾਜ਼ ਦਾ ਇਕ ਇੰਜਣ ਫੇਲ੍ਹ ਹੋ ਗਿਆ ਸੀ। ਡੀਜੀਸੀਏ ਦੇ ਅਧਿਕਾਰੀ ਅਨੁਸਾਰ ਆਬੂ ਧਾਬੀ ਤੋਂ ਕਾਲੀਕਟ ਜਾਣ ਵਾਲੀ ਫਲਾਈਟ ਨੂੰ ਕਰੀਬ 1,000 ਫੁੱਟ ਦੀ ਉਚਾਈ ‘ਤੇ ਇੰਜਣ ਨੰਬਰ ਇੱਕ ਨੂੰ ਅੱਗ ਲੱਗਣ ਤੋਂ ਬਾਅਦ ਅੱਧ ਵਿਚਕਾਰ ਹੀ ਵਾਪਸ ਮੋੜ ਦਿੱਤਾ ਗਿਆ ਸੀ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Leave a Reply

Your email address will not be published. Required fields are marked *

Back to top button