Press ReleasePunjabTop News

ਸ਼੍ਰੋਮਣੀ ਕਮੇਟੀ ਵੱਲੋਂ ਭਗਤ ਰਵਿਦਾਸ ਜੀ ਦੇ ਜਨਮ ਦਿਹਾੜੇ ਮੌਕੇ ਗੁਰਮਤਿ ਸਮਾਗਮ

ਅੰਮ੍ਰਿਤਸਰ : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਭਗਤ ਰਵਿਦਾਸ ਜੀ ਦਾ ਜਨਮ ਦਿਹਾੜਾ ਸ਼ਰਧਾ ਨਾਲ ਮਨਾਇਆ ਗਿਆ। ਇਸ ਮੌਕੇ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਉਪਰੰਤ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਹਜ਼ੂਰੀ ਰਾਗੀ ਭਾਈ ਗੁਰਸੇਵਕ ਸਿੰਘ ਦੇ ਜਥੇ ਨੇ ਸੰਗਤ ਨੂੰ ਗੁਰਬਾਣੀ ਕੀਰਤਨ ਨਾਲ ਜੋੜਿਆ ਅਤੇ ਅਰਦਾਸ ਭਾਈ ਪ੍ਰਗਟ ਸਿੰਘ ਨੇ ਕੀਤੀ। ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਗ੍ਰੰਥੀ ਸਿੰਘ ਸਾਹਿਬ ਗਿਆਨੀ ਰਾਜਦੀਪ ਸਿੰਘ ਨੇ ਸੰਗਤ ਨੂੰ ਪਾਵਨ ਹੁਕਮਨਾਮਾ ਸਰਵਨ ਕਰਵਾਇਆ। ਉਨ੍ਹਾਂ ਭਗਤ ਰਵਿਦਾਸ ਜੀ ਦੇ ਜੀਵਨ ਬਾਰੇ ਵਿਚਾਰ ਸਾਂਝੇ ਕਰਦਿਆਂ ਕਿਹਾ ਕਿ ਭਗਤ ਜੀ ਦੀ ਸ੍ਰੀ ਗੁਰੂ ਗ੍ਰੰਥ ਸਾਹਿਬ ਵਿਚ ਦਰਜ ਪਾਵਨ ਬਾਣੀ ਅਕਾਲ ਪੁਰਖ ਦੀ ਭਗਤੀ ਦੀ ਪ੍ਰੇਰਣਾ ਦੇਣ ਦੇ ਨਾਲ-ਨਾਲ ਸਰਬ-ਸਾਂਝੀਵਾਲਤਾ ਦੀ ਗੱਲ ਕਰਦੀ ਹੈ।

Beadbi Case ‘ਚ ਸਰਕਾਰ ਦੇ ਹੱਥ ਖੜ੍ਹੇ! SIT ਸਰਕਾਰ ਦੇ ਕਹਿਣੈ ਤੋਂ ਬਾਹਰ! ਵਕੀਲ ਕੱਢ ਲਿਆਇਆ ਸਬੂਤ, ਕੌਣ ਕਰੂ ਜਾਂਚ?

ਉਨ੍ਹਾਂ ਸੰਗਤ ਨੂੰ ਪ੍ਰੇਰਨਾ ਕਰਦਿਆਂ ਕਿਹਾ ਕਿ ਭਗਤ ਰਵਿਦਾਸ ਜੀ ਨੇ ਸਮਾਜ ਦੀ ਖੁਸ਼ਹਾਲੀ ਲਈ ਜੋ ਰਸਤਾ ਦਿਖਾਇਆ, ਉਸ ’ਤੇ ਚੱਲ ਕੇ ਅਸੀਂ ਆਪਣਾ ਜੀਵਨ ਅਨੰਦਮਈ ਬਣਾ ਸਕਦੇ ਹਾਂ। ਇਸ ਮੌਕੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਮੈਨੇਜਰ ਸ. ਸਤਨਾਮ ਸਿੰਘ ਮਾਂਗਾਸਰਾਏ, ਸ. ਬਘੇਲ ਸਿੰਘ, ਵਧੀਕ ਮੈਨੇਜਰ ਸ. ਨਿਸ਼ਾਨ ਸਿੰਘ, ਸ. ਨਿਸ਼ਾਨ ਸਿੰਘ ਜਫਰਵਾਲ, ਸ. ਗੁਰਤਿੰਦਰਪਾਲ ਸਿੰਘ ਕਾਦੀਆਂ ਆਦਿ ਮੌਜੂਦ ਸਨ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Leave a Reply

Your email address will not be published. Required fields are marked *

Back to top button