ਮਾਨ ਸਰਕਾਰ ਦੀ ਵਿਲੱਖਣ ਪਹਿਲ ‘ਪਹਿਲੀ ਸਰਕਾਰ-ਕਿਸਾਨ ਮਿਲਣੀ’ ਖੇਤੀਬਾੜੀ ਯੂਨੀਵਰਸਿਟੀ ਲੁਧਿਆਣਾ ਵਿਖੇ 12 ਫ਼ਰਵਰੀ ਨੂੰ ਹੋਵੇਗੀ: ਕੁਲਦੀਪ ਸਿੰਘ ਧਾਲੀਵਾਲ
ਕਣਕ-ਝੋਨੇ ਅਧੀਨ ਰਕਬਾ ਘਟਾ ਕੇ ਪਾਣੀ ਬਚਾਉਣ ਵਾਲੀਆਂ ਫਸਲਾਂ ਦੀ ਕਾਸ਼ਤ ਨੂੰ ਉਤਸ਼ਾਹਿਤ ਕਰਨਾ ਅਤੇ ਹੋਰ ਖੇਤੀ ਸਹਾਇਕ ਧੰਦਿਆਂ ਨੂੰ ਹੁਲਾਰਾ ਦੇਣਾ ਮੁੱਖ ਉਦੇਸ਼
ਕਿਸਾਨਾਂ ਨਾਲ ਸਿੱਧਾ ਵਿਚਾਰ-ਵਟਾਂਦਰਾ ਕਰਕੇ ਤਿਆਰ ਹੋਵੇਗੀ ਨਵੀਂ ਖੇਤੀ ਨੀਤੀ
ਚੰਡੀਗੜ੍ਹ : ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਦੇ ਇਤਿਹਾਸ ਵਿੱਚ ਪਹਿਲੀ ਵਾਰ ‘ਪਹਿਲੀ ਸਰਕਾਰ-ਕਿਸਾਨ ਮਿਲਣੀ’ ਦਾ ਆਯੋਜਨ ਕਰੇਗੀ, ਇਹ ਮਿਲਣੀ ਸਮਾਗਮ 12 ਫਰਵਰੀ, 2023 ਨੂੰ ਪੰਜਾਬ ਖੇਤੀਬਾੜੀ ਯੂਨੀਵਰਸਿਟੀ, ਲੁਧਿਆਣਾ ਵਿਖੇ ਹੋਵੇਗਾ। ਇਹ ਜਾਣਕਾਰੀ ਦਿੰਦਿਆਂ ਪੰਜਾਬ ਦੇ ਖੇਤੀਬਾੜੀ ਤੇ ਕਿਸਾਨ ਭਲਾਈ ਮੰਤਰੀ ਸ. ਕੁਲਦੀਪ ਸਿੰਘ ਧਾਲੀਵਾਲ ਨੇ ਦੱਸਿਆ ਕਿ ਇਸ ਮਿਲਣੀ ਦਾ ਮੁੱਖ ਮੰਤਵ ਪੰਜਾਬ ਸੂਬੇ ਦੇ ਮੁੱਖ ਫਸਲੀ ਚੱਕਰ ਕਣਕ-ਝੋਨੇ ਅਧੀਨ ਰਕਬਾ ਘਟਾ ਕੇ ਹੋਰ ਪਾਣੀ ਬਚਾਉਣ ਵਾਲੀਆਂ ਫਸਲਾਂ ਦੀ ਕਾਸ਼ਤ ਨੂੰ ਉਤਸ਼ਾਹਿਤ ਕਰਨਾ ਅਤੇ ਹੋਰ ਖੇਤੀ ਸਹਾਇਕ ਧੰਦਿਆਂ ਨੂੰ ਵਧਾਵਾ ਦੇਣਾ ਹੈ।
ਚਿੱਟਾ ਪੀਂਦਾ Punjab Police ਮੁਲਾਜ਼ਮ ਲੋਕਾਂ ਨੇ ਕੀਤਾ ਕਾਬੂ | D5 Channel Punjabi | Bathinda Police
ਸ. ਧਾਲੀਵਾਲ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਕੀਤੇ ਜਾ ਰਹੇ ਇਸ ਵਿਲੱਖਣ ਆਯੋਜਨ ਦੌਰਾਨ ਸਰਕਾਰ ਅਤੇ ਕਿਸਾਨਾਂ ਦਰਮਿਆਨ ਸਿੱਧਾ ਵਿਚਾਰ-ਵਟਾਂਦਰਾ ਕਰਦੇ ਹੋਏ ਕਿਸਾਨਾਂ ਨਾਲ ਸਲਾਹ ਕਰਕੇ ਤਿਆਰ ਕੀਤੀ ਜਾ ਰਹੀ ਸੂਬੇ ਦੀ ਨਵੀਂ ਖੇਤੀ ਨੀਤੀ ਨੂੰ ਕਿਸਾਨ ਸਹਾਈ ਬਣਾਉਣ ਲਈ ਹੀਲੇ ਕੀਤੇ ਜਾਣਗੇ। ਉਨ੍ਹਾਂ ਦੱਸਿਆ ਕਿ ਇਸ ਮਿਲਣੀ ਦੌਰਾਨ ਪੂਰੇ ਪੰਜਾਬ ਤੋਂ ਅਗਾਂਹਵਧੂ ਕਿਸਾਨ ਸਿੱਧੇ ਮੁੱਖ ਮੰਤਰੀ ਨੂੰ ਆਪਣੇ ਸੁਝਾਅ ਦੇਣਗੇ ਅਤੇ ਪ੍ਰਸਾਸ਼ਨ, ਵਿਭਾਗਾਂ, ਖੇਤੀਬਾੜੀ ਖੋਜ ਸੰਸਥਾਵਾਂ ਅਤੇ ਕਿਸਾਨਾਂ ਵਿੱਚ ਖੁੱਲੀ ਗੱਲਬਾਤ ਰਾਹੀਂ ਵਿਚਾਰ-ਵਟਾਂਦਰਾ ਕੀਤਾ ਜਾਵੇਗਾ। ਜਿਸ ਰਾਹੀਂ ਸੂਬੇ ਦੀ ਖੇਤੀਬਾੜੀ ਨੂੰ ਵੰਨ-ਸੁਵੰਨਤਾ ਵੱਲ ਲਿਜਾਉਣ, ਲਾਹੇਵੰਦ ਬਣਾਉਣ ਅਤੇ ਖੇਤੀਬਾੜੀ ਸੁਧਾਰਾਂ ਦਾ ਕੰਮ ਕਰਨ ਲਈ ਤਜਵੀਜ਼ ਤਿਆਰ ਕੀਤੀ ਜਾਵੇਗੀ।
Jail ’ਚ ਬੈਠੇ Navjot Sidhu ਨੂੰ ਇਕ ਹੋਰ ਝਟਕਾ, ਘਰ ਦੀ ਸੁਰੱਖਿਆ ਲਈ ਵਾਪਸ! ਹੋਏ ਸਖ਼ਤ ਆਡਰ! | D5 Channel Punjabi
ਖੇਤੀਬਾੜੀ ਮੰਤਰੀ ਨੇ ਇਹ ਵੀ ਦੱਸਿਆ ਕਿ ਪੰਜਾਬ ਸੂਬੇ ਦੇ ਇਤਿਹਾਸ ਵਿੱਚ ਪਹਿਲੀ ਵਾਰ ਅਜਿਹੀ ਪਹਿਲ ਕੀਤੀ ਗਈ ਹੈ ਅਤੇ ਇਸ ਮਿਲਣੀ ਦੌਰਾਨ ਖੇਤੀਬਾੜੀ ਤੇ ਖੇਤੀ ਆਧਾਰਿਤ ਸਹਾਇਕ ਧੰਦਿਆਂ ਨੂੰ ਉਤਸ਼ਾਹਿਤ ਕਰਨ ਲਈ ਵੱਖ-ਵੱਖ ਬੂਥਾਂ ਅਤੇ ਪ੍ਰਦਰਸ਼ਨੀਆਂ ਦਾ ਆਯੋਜਨ ਕਿਸਾਨਾਂ ਲਈ ਕੀਤਾ ਜਾਵੇਗਾ।ਉਨ੍ਹਾਂ ਦੱਸਿਆ ਕਿ ਪਹਿਲੀ ਕਿਸਾਨ-ਸਰਕਾਰ ਮਿਲਣੀ ਲਈ 5 ਹਜ਼ਾਰ ਕਿਸਾਨਾਂ/ ਉੱਦਮੀਆਂ ਨੂੰ ਸੱਦਾ ਦਿੱਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਇਸ ਮਿਲਣੀ ਦੌਰਾਨ ਤਜ਼ਰਬੇਕਾਰ ਕਿਸਾਨਾਂ ਦੀ ਸ਼ਮੂਲੀਅਤ ਯਕੀਨੀ ਬਣਾਈ ਗਈ ਹੈ, ਜੋ ਕਿ ਖੇਤੀਬਾੜੀ ਅਤੇ ਖੇਤੀਬਾੜੀ ਸਹਾਇਕ ਕਿੱਤਿਆਂ ਨਾਲ ਸਬੰਧਤ ਵੱਖ-ਵੱਖ ਵਿਸ਼ਿਆਂ ਦੀ ਭਰਪੂਰ ਜਾਣਕਾਰੀ ਰੱਖਦੇ ਹਨ।ਇਸ ਤੋਂ ਇਲਾਵਾ ਵੱਖ-ਵੱਖ ਖੇਤੀਬਾੜੀ ਕਲੱਬਾਂ, ਐਸੋਸੀਏਸ਼ਨਾਂ ਦੇ ਮੈਂਬਰ ਵੀ ਇਸ ਮਿਲਣੀ ਦਾ ਹਿੱਸਾ ਬਣਨਗੇ। ਉਨ੍ਹਾਂ ਦੱਸਿਆ ਕਿ ਇਸ ਮਿਲਣੀ ਵਿੱਚ ਸੈਲਫ ਹੈਲਪ ਗਰੁੱਪਾਂ, ਸਹਿਕਾਰੀ ਸੁਸਾਇਟੀਆਂ ਨਾਲ ਸਬੰਧਤ ਕਿਸਾਨ ਬੀਬੀਆਂ ਦੀ ਸ਼ਮੂਲੀਅਤ ਯਕੀਨੀ ਬਣਾਈ ਗਈ ਹੈ।
Kaumi Insaaf Morcha ’ਚ ਪਹੁੰਚਿਆ ਮੂਸਾ ਪਿੰਡ, ਸਿੱਧੂ ਦੀ ਮਾਤਾ ਨੇ ਖੜਕਾਈ ਸਰਕਾਰ Bandi Singh ਬਾਰੇ ਕਹੀ ਵੱਡੀ ਗੱਲ
ਖੇਤੀਬਾੜੀ ਮੰਤਰੀ ਨੇ ਦੱਸਿਆ ਕਿ ਸਬਜ਼ੀਆਂ, ਫ਼ਲ, ਗੰਨਾ, ਨਰਮਾ, ਮੋਟਾ ਅਨਾਜ਼, ਦਵਾਈਆਂ ਵਾਲੇ ਬੂਟੇ ਅਤੇ ਖੁਸ਼ਬੂਦਾਰ ਬੂਟੇ, ਮੁਰਗੀ ਪਾਲਣ, ਮੱਛੀ ਪਾਲਣ, ਬੱਕਰੀ ਪਾਲਣ, ਚਾਰਾ ਅਤੇ ਪਸ਼ੂ ਆਹਾਰ, ਡੇਅਰੀ, ਖੇਤੀਬਾੜੀ ਮਸ਼ੀਨਰੀ, ਕੰਢੀ ਖੇਤਰ, ਵਣ ਖੇਤੀ, ਖੁੰਬਾਂ ਅਤੇ ਮਧੂ ਮੱਖੀ ਪਾਲਣ, ਫੂਡ ਪ੍ਰੋਸੈਸਿੰਗ ਐਂਡ ਮੁੱਲ ਵਾਧਾ ਅਤੇ ਸਟਾਰਟ ਅੱਪ, ਜੈਵਿਕ ਖੇਤੀ, ਦਾਲਾਂ ਤੇ ਤੇਲ ਬੀਜ, ਕਣਕ, ਝੋਨਾ ਅਤੇ ਮੱਕੀ ਅਤੇ ਬਾਸਮਤੀ ਆਦਿ 20 ‘ਸਲਾਹ ਮਸ਼ਵਰਾ ਬੂਥ’ ਸਥਾਪਿਤ ਕੀਤੇ ਜਾਣਗੇ। ਉਨ੍ਹਾਂ ਦੱਸਿਆ ਕਿ ਇਨ੍ਹਾਂ 20 ਵੱਖ-ਵੱਖ ਬੂਥਾ ‘ਤੇ ਵਿਸ਼ਾ ਮਾਹਿਰ ਮੌਜੂਦ ਹੋਣਗੇ, ਜੋ ਕਿਸਾਨਾਂ ਨੂੰ ਸਮੱਸਿਆਵਾਂ ਦੇ ਹੱਲ ਲਈ ਸੁਝਾਅ ਦੇਣਗੇ। ਉਨ੍ਹਾਂ ਦੱਸਿਆ ਕਿ ਇਨ੍ਹਾਂ ਬੂਥਾਂ ‘ਤੇ ਸੈਂਪਲਿੰਗ ਦੀ ਵਿਵਸਥਾ ਵੀ ਹੋਵੇਗੀ।
Supreme Court ਦਾ ਫ਼ੈਸਲਾ, Majithia ਨੇ ਪਲਟੀ ਸਿਆਸਤ! Insaf Morcha ਦਾ ਵੱਡਾ ਐਲਾਨ | D5 Channel Punjabi
ਸ. ਧਾਲੀਵਾਲ ਨੇ ਦੱਸਿਆ ਕਿ ਇਸ ਮੌਕੇ 11 ਵੱਖ-ਵੱਖ ਵਿਭਾਗਾਂ ਜਿਨ੍ਹਾਂ ਵਿੱਚ ਖੇਤੀਬਾੜੀ, ਬਾਗਬਾਨੀ, ਪਸ਼ੂ ਪਾਲਣ, ਡੇਅਰੀ ਵਿਕਾਸ, ਮੱਛੀ ਪਾਲਣ, ਮੰਡੀ ਬੋਰਡ, ਪੋਲਟਰੀ, ਮਿੱਟੀ ਅਤੇ ਪਾਣੀ ਸੰਭਾਲ, ਪੰਜਾਬ ਐਗਰੋ ਇੰਡਸਟਰੀਜ਼, ਮਿਲਫੈੱਡ ਅਤੇ ਮਾਰਕਫੈੱਡ ਯਾਮਲ ਹਨ, ਵੱਲੋਂ ਪ੍ਰਦਰਸ਼ਨੀਆਂ ਲਗਾਈਆਂ ਜਾਣਗੀਆਂ। ਉਨ੍ਹਾਂ ਦੱਸਿਆ ਕਿ ਇਹ ਪ੍ਰਦਰਸ਼ਨੀਆਂ ਜਾਣਕਾਰੀ ਭਰਪੂਰ ਹੋਣਗੀਆਂ ਜੋ ਕਿ ਕਿਸਾਨਾਂ ਦਾ ਮਾਰਗ ਦਰਸ਼ਨ ਕਰਨਗੀਆਂ।
Post Disclaimer
Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.