PunjabTop News

ਭਾਜਪਾ ਦਫ਼ਤਰ ਨੇੜੇ ‘ਆਪ’ ਦਾ ਅਰਥੀ ਫੂਕ ਮੁਜ਼ਾਹਰਾ, ਪੁਲਸ ਨੇ ਪਾਣੀ ਦੀਆਂ ਬੁਛਾੜਾਂ ਮਾਰ ਧੱਕਿਆ ਪਿੱਛੇ

ਆਮ ਆਦਮੀ ਪਾਰਟੀ (ਆਪ) ਪੰਜਾਬ ਨੇ ਭਾਜਪਾ ਸਰਕਾਰ ਵੱਲੋਂ ਗੌਤਮ ਅਡਾਨੀ ਦੀਆਂ ਕੰਪਨੀਆਂ ਦਾ ਪੱਖ ਪੂਰਣ ਦੇ ਖਿਲਾਫ ਅੱਜ ਪੰਜਾਬ ਭਾਜਪਾ ਦਫਤਰ ਨੇੜੇ ਰੋਸ ਪ੍ਰਦਰਸ਼ਨ ਕੀਤਾ। ਚੰਡੀਗੜ੍ਹ ਦੇ ਸੈਕਟਰ-37 ਸਥਿਤ ਭਾਜਪਾ ਦਫ਼ਤਰ ਦੇ ਨੇੜੇ ਰੋਸ ਧਰਨੇ ਵਿੱਚ ਚੰਡੀਗੜ੍ਹ ਦੇ ਸਹਿ-ਇੰਚਾਰਜ ਪ੍ਰਦੀਪ ਛਾਬੜਾ ਅਤੇ ਚੰਡੀਗੜ੍ਹ ਦੇ ਕੋ-ਇੰਚਾਰਜ ਪ੍ਰਦੀਪ ਛਾਬੜਾ ਅਤੇ ਹੋਰ ਕੌਂਸਲਰਾਂ ਸਮੇਤ ਵਿਧਾਇਕਾਂ ਤੇ ਵਰਕਰਾਂ ਨੇ ਸ਼ਮੂਲੀਅਤ ਕੀਤੀ।ਇਸ ਧਰਨੇ ਵਿੱਚ ਚੰਡੀਗੜ੍ਹ ਦੇ ਸੈਕਟਰ-37 ਸਥਿਤ ਭਾਜਪਾ ਦਫ਼ਤਰ ਅੱਗੇ ਰੋਸ ਧਰਨਾ ਦਿੱਤਾ ਅਤੇ ਭਾਜਪਾ ਦਫ਼ਤਰ ਵੱਲ ਵਧਣ ਦੀ ਕੋਸ਼ਿਸ਼ ਕੀਤੀ। ਇਸ ਦੌਰਾਨ ਚੰਡੀਗੜ੍ਹ ਪੁਲੀਸ ਨੇ ਪਾਣੀ ਦੀਆਂ ਬੁਛਾੜਾਂ ਉਨ੍ਹਾਂ ਨੂੰ ਪਿੱਛੇ ਧੱਕ ਦਿੱਤਾ। ‘ਆਪ’ ਵਰਕਰਾਂ ਅਤੇ ਪੁਲਸ ਵਿਚਾਲੇ ਕਾਫੀ ਦੇਰ ਤੱਕ ਝੜਪਾਂ ਹੁੰਦੀਆਂ ਰਹੀਆਂ।ਸਵੇਰੇ ਤੋਂ ਪ੍ਰਦਰਸ਼ਨ ਕਰ ਰਹੇ ‘ਆਪ’ ਪੰਜਾਬ ਦੇ ਵਿਧਾਇਕਾਂ ਨੇ ਕਿਹਾ ਕਿ ਗੌਤਮ ਅਡਾਨੀ ਦੀਆਂ ਕੰਪਨੀਆਂ ਦੇ ਮੁਨਾਫੇ ਲਈ ਭਾਜਪਾ ਨੇ ਜਨਤਕ ਖੇਤਰ ਦੇ ਬੈਂਕਾਂ, ਐੱਲ.ਆਈ.ਸੀ. ਅਤੇ ਹੋਰਾਂ ਤੋਂ ਕਰਜ਼ੇ ਦੇ ਰੂਪ ‘ਚ ਪੈਸਾ ਨੇ ਭਾਰਤ ਦੀ ਆਰਥਿਕਤਾ ਨੂੰ ਖੋਖਲਾ ਕਰ ਦਿੱਤਾ ਹੈ। ਉਨ੍ਹਾਂ ਕਿਹਾ ਕਿ ਕੇਂਦਰ ਦੀਆਂ ਲੋਕ ਵਿਰੋਧੀ ਨੀਤੀਆਂ ਅਤੇ ਖਾਸ ਕਰਕੇ ਅਡਾਨੀ ਗਰੁੱਪ ਦੀ ਬੇਲੋੜੀ ਗੈਰ-ਕਾਨੂੰਨੀ ਮਦਦ ਵਿਰੁੱਧ ਹੀ ਗੁੱਸੇ ਦਾ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ। ਨੇ ਦੋਸ਼ ਲਾਇਆ ਕਿ ਅਡਾਨੀ ਨੇ ਹਰ ਤਰ੍ਹਾਂ ਦੀਆਂ ਸਰਕਾਰੀ ਜਨਤਕ ਸਹੂਲਤਾਂ ‘ਤੇ ਕਬਜ਼ਾ ਕਰ ਲਿਆ ਹੈ। ‘ਆਪ’ ਦਾ ਧਰਨਾ ਦੁਪਹਿਰ 2 ਵਜੇ ਤੱਕ ਜਾਰੀ ਰਿਹਾ।ਆਮ ਆਦਮੀ ਪਾਰਟੀ ਨੇ ਸਮੂਹ ਵਰਕਰਾਂ ਅਤੇ ਸਮਰਥਕਾਂ ਨੂੰ ਧਰਨੇ ‘ਚ ਪਹੁੰਚਣ ਦੀ ਅਪੀਲ ਕੀਤੀ। ਇਸ ’ਤੇ ਚੰਡੀਗੜ੍ਹ ਦੀ ਟਰੈਫਿਕ ਪੁਲੀਸ ਤੇ ਵਾਧੂ ਪੁਲੀਸ ਫੋਰਸ ਪਹਿਲਾਂ ਹੀ ਸੈਕਟਰ-37 ਸਥਿਤ ਭਾਜਪਾ ਦਫ਼ਤਰ ਨੂੰ ਜਾਂਦੀ ਮੁੱਖ ਸੜਕ ’ਤੇ ਤਾਇਨਾਤ ਸੀ। ‘ਆਪ’ ਵਿਧਾਇਕਾਂ ਅਤੇ ਵਰਕਰਾਂ ਨੇ ਲਗਾਤਾਰ ਪ੍ਰਦਰਸ਼ਨ ਕੀਤਾ ਅਤੇ ਭਾਜਪਾ ਵਿਰੁੱਧ ਨਾਅਰੇਬਾਜ਼ੀ ਕੀਤੀ। ਹਾਲਾਂਕਿ ਟਰੈਫਿਕ ਪੁਲੀਸ ਨੇ ‘ਆਪ’ ਵਰਕਰਾਂ ਵੱਲੋਂ ਪਾਣੀ ਦੀਆਂ ਬੁਛਾੜਾਂ ਕੀਤੇ ਜਾਣ ਤੱਕ ਆਵਾਜਾਈ ਨੂੰ ਸੁਚਾਰੂ ਢੰਗ ਨਾਲ ਚਾਲੂ ਰੱਖਿਆ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Leave a Reply

Your email address will not be published. Required fields are marked *

Back to top button