ਅਦਾਕਾਰਾ ਅਤੇ ਰਾਜ ਸਭਾ ਮੈਂਬਰ ਜਯਾ ਬੱਚਨ ਇੱਕ ਵਾਰ ਫਿਰ ਸੁਰਖੀਆਂ ਵਿੱਚ ਆ ਗਈ ਹੈ। ਹਾਲ ਹੀ ‘ਚ ਸਮਾਜਵਾਦੀ ਪਾਰਟੀ ਦੀ ਰਾਜ ਸਭਾ ਮੈਂਬਰ ਜਯਾ ਬੱਚਨ ਦਾ ਇਕ ਵੀਡੀਓ ਸੋਸ਼ਲ ਮੀਡੀਆ ‘ਤੇ ਵਾਇਰਲ ਹੋ ਰਿਹਾ ਹੈ। ਜਿਸ ‘ਚ ਜਯਾ ਬੱਚਨ ਗੁੱਸੇ ‘ਚ ਉਪ ਰਾਸ਼ਟਰਪਤੀ ਜਗਦੀਪ ਧਨਖੜ ‘ਤੇ ਉਂਗਲ ਕਰਦੀ ਨਜ਼ਰ ਆ ਰਹੀ ਹੈ। ਇਸ ਵੀਡੀਓ ਨੂੰ ਭਾਜਪਾ ਨੇਤਾਵਾਂ ਸਮੇਤ ਕਈ ਲੋਕਾਂ ਨੇ ਟਵਿਟਰ ‘ਤੇ ਸ਼ੇਅਰ ਕੀਤਾ ਹੈ। ਲੋਕ ਜਯਾ ਬੱਚਨ ਦੇ ਇਸ ਵਤੀਰੇ ਦੀ ਵੀ ਨਿੰਦਾ ਕਰ ਰਹੇ ਹਨ। ਜਯਾ ਬੱਚਨ ਵੱਲੋਂ ਉਪ ਰਾਸ਼ਟਰਪਤੀ ‘ਤੇ ਇਸ ਤਰ੍ਹਾਂ ਉਂਗਲ ਉਠਾਉਣ ‘ਤੇ ਟਵਿਟਰ ‘ਤੇ ਹੰਗਾਮਾ ਹੋਇਆ ਹੈ। ਸਮਾਜਵਾਦੀ ਪਾਰਟੀ ਦੇ ਸੰਸਦ ਮੈਂਬਰ ਦੇ ਇਸ ਵਿਵਹਾਰ ‘ਤੇ ਲੋਕ ਸਵਾਲ ਉਠਾ ਰਹੇ ਹਨ। ਇਕ ਯੂਜ਼ਰ ਨੇ ਲਿਖਿਆ ਕਿ ਜਯਾ ਬੱਚਨ ਨੇ ਸੰਸਦ ‘ਚ ਮਰਿਆਦਾ ਦੀ ਹੱਦ ਪਾਰ ਕਰ ਦਿੱਤੀ ਹੈ। ਦੂਜੇ ਪਾਸੇ ਕੁਝ ਯੂਜ਼ਰਸ ਨੇ ਲਿਖਿਆ ਕਿ ਹਰ ਗੱਲ ‘ਤੇ ਇੰਨਾ ਨਾਰਾਜ਼ ਹੋਣਾ ਠੀਕ ਨਹੀਂ ਹੈ।ਦਰਅਸਲ ਇਹ ਵੀਡੀਓ 9 ਫਰਵਰੀ ਨੂੰ ਰਾਜ ਸਭਾ ਦੀ ਕਾਰਵਾਈ ਦਾ ਹੈ, ਜਿਸ ‘ਚ ਅਡਾਨੀ ਘੁਟਾਲੇ ਨੂੰ ਲੈ ਕੇ ਸੰਸਦ ‘ਚ ਹੰਗਾਮਾ ਹੋਇਆ ਸੀ। ਇਸ ਦੌਰਾਨ ਰਾਜ ਸਭਾ ਮੈਂਬਰ ਰਜਨੀ ਪਾਟਿਲ ਨੂੰ ਹਦਾਇਤਾਂ ਦੀ ਉਲੰਘਣਾ ਕਰਨ ‘ਤੇ ਚੱਲ ਰਹੇ ਬਜਟ ਸੈਸ਼ਨ ਤੋਂ ਮੁਅੱਤਲ ਕਰ ਦਿੱਤਾ ਗਿਆ। ਜੈ ਨੇ ਕਾਂਗਰਸੀ ਸੰਸਦ ਮੈਂਬਰ ਦੀ ਹਮਾਇਤ ਕਰਦਿਆਂ ਕਿਹਾ ਕਿ ਉਨ੍ਹਾਂ ਨੂੰ ਸਮਝਾਉਣ ਦਾ ਮੌਕਾ ਨਹੀਂ ਮਿਲਿਆ। ਇਸ ਦੌਰਾਨ ਜਯਾ ਨੇ ਗੁੱਸੇ ‘ਚ ਆ ਕੇ ਚੇਅਰਮੈਨ ਨਾਲ ਬੁਰਾ ਵਿਵਹਾਰ ਕੀਤਾ।
Post Disclaimer
Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.