ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਪ੍ਰੈਸ ਕਾਨਫਰੰਸ ਕਰ ਰਹੇ ਹਨ। ਉਨਾਂ ਨਾਲ ਕੈਬਨਿਟ ਮੰਤਰੀ ਅਨਮੋਲ ਗਗਨ ਮਾਨ ਵੀ ਮੌਜ਼ੂਦ ਹਨ। ਮੁੱਖ ਮੰਤਰੀ ਨੇ ਪੰਜਾਬ ਦੇ ਨੌਜਵਾਨਾਂ ਲਈ ਵੱਡਾ ਐਲਾਨ ਕਰਦਿਆਂ ਕਿਹਾ ਕਿ 2 ਲੱਖ ਤੋਂ ਵੱਧ ਲੋਕਾਂ ਨੂੰ ਰੁਜ਼ਗਾਰ ਦਿੱਤਾ ਜਾਵੇਗਾ। ਇਸ ਤੋਂ ਇਲਾਵਾ ਉਨਾਂ ਦੱਸਿਆ ਕਿ ਸੂਬੇ ਲਈ 38,175 ਕਰੋੜ ਨਿਵੇਸ਼ ਆਇਆ ਹੈ ਜੋ ਸੂਬੇ ਦੇ ਵਿਕਾਸ ਲਈ ਖਰਚ ਹੋਵੇਗਾ।ਉਨਾਂ ਕਿਹਾ ਕਿ ਕਿਸੇ ਵੀ ਦਫਤਰ ‘ਚ ਲੋਕਾਂ ਨੂੰ ਹੁਣ ਖੱਜਰ-ਖੁਆਰ ਨਹੀਂ ਹੋਣਾ ਪਵੇਗਾ ਤੇ ਉਨਾਂ ਨੂੰ ਇਹ ਸਾਰੀਆਂ ਸਹੂਲਤਾਂ ਆਨਲਾਈਨ ਮਿਲਣਗੀਆਂ। ਉਨਾਂ ਕਿਹਾ ਕਿ ਹੁਣ ਸੂਬੇ ਦੇ ਲੋਕਾਂ ਨੂੰ ਸਾਢੇ ਪੰਜ ਫੁੱਟ ਲੋਕਾਂ ਨੂੰ ਰੇਤ ਮਿਲ ਰਹੀ ਹੈ।ਸੰਬੋਧਨ ਦੌਰਾਨ ਮੁੱਖ ਮੰਤਰੀ ਮਾਨ ਨੇ ਕਿਹਾ ਕਿ ਪਹਿਲੀਆਂ ਸਰਕਾਰਾਂ ਨੇ ਗੈਂਗਸਟ ਪੈਦਾ ਕਰ ਦਿੱਤੇ। ਅਸੀਂ ਕੋਈ ਗੈਂਗਸਟਰ ਪੈਦਾ ਨਹੀਂ ਹੋਣ ਦਿਆਂਗੇ। ਸਗੋਂ ਪੰਜਾਬ ਵਿੱਚ ਗੈਂਗਸਟਰ ਕਲਚਰ ਖ਼ਤਮ ਕਰ ਦਿਆਂਗੇ। ਉਨ੍ਹਾਂ ਕਿਹਾ ਕਿ ਸਾਡੇ ਰਾਜ ਵਿੱਚ 15-15 ਘੰਟੇ ਬਿਜਲੀ ਆਉਣੀ ਸ਼ੁਰੂ ਹੋ ਗਈ। ਕਿਸਾਨਾਂ ਨੇ ਦੱਸਿਆ ਹੈ ਕਿ ਇਸ ਵਾਰ ਅਸੀਂ ਝੋਨਾ ਵੀ ਮੋਟਰਾਂ ਬੰਦ ਕਰਕੇ ਲਾਇਆ ਹੈ। ਬਿਜਲੀ ਵਾਧੂ ਆਉਣ ਕਰਕੇ ਪਾਣੀ ਦੀ ਕੋਈ ਕਮੀ ਨਹੀਂ ਰਹੀ। ਕਿਹਾ ਕਿ 38175 ਕਰੋੜ ਰੁਪਏ ਦੇ ਨਿਵੇਸ਼ ਨਾਲ 243248 ਲੋਕਾਂ ਨੂੰ ਰੁਜ਼ਗਾਰ ਮਿਲੇਗਾ। ਐਸਏਐਸ ਨਗਰ (ਮੁਹਾਲੀ) ਜ਼ਿਲ੍ਹੇ ਵਿੱਚ 9794 ਕਰੋੜ ਰੁਪਏ ਦਾ ਨਿਵੇਸ਼ ਕੀਤਾ ਜਾਵੇਗਾ, ਜੋ ਕਿ ਸਾਰੇ ਜ਼ਿਲ੍ਹਿਆਂ ਵਿੱਚੋਂ ਸਭ ਤੋਂ ਵੱਧ ਹੈ। ਮਾਨ ਨੇ ਕਿਹਾ, “ਯੂਕੇ ਅਤੇ ਜਾਪਾਨ ਆਉਣ ਵਾਲੇ ਨਿਵੇਸ਼ਕ ਸੰਮੇਲਨ 2023 ਵਿੱਚ ਭਾਈਵਾਲ ਦੇਸ਼ ਹੋਣਗੇ”।
Post Disclaimer
Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.