PunjabTop News

ਹੁਸ਼ਿਆਰਪੁਰ ਅਤੇ ਨਵਾਂਸ਼ਹਿਰ ਦੇ 3 ਟੋਲ ਪਲਾਜ਼ੇ ਅੱਜ ਤੋਂ ਪੱਕੇ ਤੌਰ ਤੇ ਫਰੀ

ਪੰਜਾਬ ਵਿੱਚ ਹੁਸ਼ਿਆਰਪੁਰ ਅਤੇ ਨਵਾਂਸ਼ਹਿਰ (ਸ਼ਹੀਦ ਭਗਤ ਸਿੰਘ ਨਗਰ) ਦੇ 3 ਟੋਲ ਪਲਾਜ਼ੇ ਅੱਜ ਤੋਂ ਫਰੀ ਹੋ ਗਏ ਹਨ। ਸਰਕਾਰ ਨੇ ਪਬਲਿਕ ਪ੍ਰਾਈਵੇਟ ਪਾਰਟਨਰਸ਼ਿਪ ਵਿਚ ਬਿਲਟ ਆਪਰੇਟਡ ਐਂਡ ਟਰਾਂਸਫਰ ਮੋੜ ‘ਤੇ ਰੋਹਨ ਰਾਜਦੀਪ ਕੰਪਨੀ ਨੂੰ ਕੰਟਰੈਕਟ ਖਤਮ ਹੋਣ ‘ਤੇ ਟੋਲ ਦੀ ਐਕਸਟੈਂਸ਼ਨ ਨਹੀਂ ਦਿੱਤੀ। ਜਿਸ ਜਿਸ ਤੋਂ ਬਾਅਦ ਹੁਸ਼ਿਆਰਪੁਰ ਦੇ ਮਾਨਗੜ੍ਹ, ਨੰਗਲ ਸ਼ਹੀਦਾਂ ਅਤੇ ਨਵਾਂ ਸ਼ਹਿਰ ਵਿੱਚ ਪੈਂਦੇ ਮਜਾਰੀ ਟੋਲ ਪਲਾਜ਼ਾ ਨੂੰ ਬੰਦ ਕਰ ਦਿੱਤਾ ਗਿਆ ਹੈ।ਟੋਲ ਪਲਾਜ਼ਾ ਬੰਦ ਹੋਣ ਨਾਲ ਵਾਹਨ ਚਾਲਕਾਂ ਨੂੰ ਰਾਹਤ ਮਿਲੀ ਹੈ। ਦੂਜੇ ਪਾਸੇ ਟੋਲ ‘ਤੇ ਕੰਮ ਕਰਦੇ ਮੁਲਾਜ਼ਮਾਂ ਲਈ ਨਵੀਂ ਸਮੱਸਿਆ ਖੜ੍ਹੀ ਹੋ ਗਈ ਹੈ। ਟੋਲ ਪਲਾਜ਼ਾ ਬੰਦ ਹੁੰਦੇ ਹੀ ਇਨ੍ਹਾਂ ‘ਤੇ ਕੰਮ ਕਰਨ ਵਾਲੇ ਲੋਕਾਂ ਦਾ ਕੰਮ ਠੱਪ ਹੋ ਜਾਂਦਾ ਹੈ।ਹਾਲਾਂਕਿ ਕੰਪਨੀ ਨੇ ਅਜੇ ਤੱਕ ਕਿਸੇ ਵੀ ਕਰਮਚਾਰੀ ਨੂੰ ਨਹੀਂ ਕੱਢਿਆ। ਮੁਲਾਜ਼ਮਾਂ ਨੇ ਕਿਹਾ ਕਿ ਸਰਕਾਰ ਉਨ੍ਹਾਂ ਦਾ ਵੀ ਪ੍ਰਬੰਧ ਕਰੇ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button