ਅਡਾਨੀ ਗਰੁੱਪ ਦੀਆਂ ਮੁਸੀਬਤਾਂ ਰੁਕਣ ਦਾ ਨਾਂ ਨਹੀਂ ਲੈ ਰਹੀਆਂ ਹਨ। ਹੁਣ ਇਸ ਮਾਮਲੇ ਨੂੰ ਲੈ ਕੇ ਕਾਂਗਰਸ ਨੇਤਾ ਜਯਾ ਠਾਕੁਰ ਵਲੋਂ ਅਡਾਨੀ ਗਰੁੱਪ ਖਿਲਾਫ ਦਾਇਰ ਪਟੀਸ਼ਨ ‘ਤੇ ਅੱਜ ਸੁਣਵਾਈ ਹੋਵੇਗੀ। ਇਸ ਪਟੀਸ਼ਨ ਵਿੱਚ ਅਮਰੀਕਾ ਦੇ ਹਿੰਡਨਬਰਗ ਰਿਸਰਚ ਦੇ ਦੋਸ਼ਾਂ ਦਾ ਜ਼ਿਕਰ ਕੀਤਾ ਗਿਆ ਹੈ। ਜਯਾ ਠਾਕੁਰ ਦੀ ਪਟੀਸ਼ਨ ‘ਚ ਮੰਗ ਕੀਤੀ ਗਈ ਹੈ ਕਿ ਅਡਾਨੀ ਗਰੁੱਪ ਦੀਆਂ ਕੰਪਨੀਆਂ ਦੇ ਖਿਲਾਫ ਸੁਪਰੀਮ ਕੋਰਟ ਦੇ ਜੱਜ ਦੀ ਨਿਗਰਾਨੀ ‘ਚ ਜਾਂਚ ਕਰਵਾਈ ਜਾਵੇ।ਸੁਪਰੀਮ ਕੋਰਟ ਦੇ ਚੀਫ ਜਸਟਿਸ ਡੀਵਾਈ ਚੰਦਰਚੂੜ ਅਤੇ ਜਸਟਿਸ ਪੀਐਸ ਨਰਸਿਮਹਾ ਦੀ ਬੈਂਚ ਨੇ ਇਸ ਪਟੀਸ਼ਨ ਦਾ ਨੋਟਿਸ ਲਿਆ ਹੈ। ਤੁਹਾਨੂੰ ਦੱਸ ਦੇਈਏ ਕਿ ਅਡਾਨੀ ਗਰੁੱਪ ਮਾਮਲੇ ‘ਚ ਸੁਪਰੀਮ ਕੋਰਟ ‘ਚ ਇਹ ਤੀਜੀ ਪਟੀਸ਼ਨ ਦਾਇਰ ਕੀਤੀ ਗਈ ਹੈ।ਬੈਂਚ ਨੇ ਇਸ ਪਟੀਸ਼ਨ ‘ਤੇ 24 ਫਰਵਰੀ ਨੂੰ ਸੁਣਵਾਈ ਕਰਨ ਲਈ ਕਿਹਾ ਸੀ। ਜਿਸ ਤੋਂ ਬਾਅਦ ਸ਼ੁੱਕਰਵਾਰ 17 ਫਰਵਰੀ ਨੂੰ ਪਟੀਸ਼ਨ ‘ਤੇ ਸੁਣਵਾਈ ਕਰਨ ਦਾ ਫੈਸਲਾ ਲਿਆ ਗਿਆ। ਕਾਂਗਰਸ ਨੇਤਾ ਜਯਾ ਠਾਕੁਰ ਦੇ ਵਕੀਲ ਨੇ ਪਟੀਸ਼ਨ ‘ਤੇ ਜਲਦੀ ਸੁਣਵਾਈ ਦੀ ਜ਼ਰੂਰਤ ਦੱਸੀ ਸੀ। ਵਕੀਲ ਨੇ ਅਦਾਲਤ ਨੂੰ ਦੱਸਿਆ ਕਿ ਅਡਾਨੀ ਮਾਮਲੇ ‘ਤੇ ਦੋ ਹੋਰ ਜਨਹਿੱਤ ਪਟੀਸ਼ਨਾਂ 17 ਫਰਵਰੀ ਨੂੰ ਸੂਚੀਬੱਧ ਹਨ। ਕਾਂਗਰਸ ਨੇਤਾ ਜਯਾ ਠਾਕੁਰ ਨੇ ਲਾਈਫ ਇੰਸ਼ੋਰੈਂਸ ਆਫ ਇੰਡੀਆ, ਸਟੇਟ ਬੈਂਕ ਆਫ ਇੰਡੀਆ ਦੀ ਭੂਮਿਕਾ ‘ਤੇ ਸ਼ੱਕ ਜਤਾਇਆ ਹੈ। ਇੰਨਾ ਹੀ ਨਹੀਂ, ਜਯਾ ਠਾਕੁਰ ਨੇ ਅਡਾਨੀ ਐਂਟਰਪ੍ਰਾਈਜ਼ਿਜ਼ ‘ਚ ਵੱਡੀ ਮਾਤਰਾ ‘ਚ ਜਨਤਾ ਦਾ ਪੈਸਾ ਨਿਵੇਸ਼ ਕਰਨ ‘ਚ ਐੱਲ.ਆਈ.ਸੀ. ਅਤੇ ਐੱਸ.ਬੀ.ਆਈ ਦੀ ਭੂਮਿਕਾ ਦੀ ਜਾਂਚ ਕਰਨ ਦੇ ਨਿਰਦੇਸ਼ ਵੀ ਮੰਗੇ ਹਨ।ਹਿੰਡਨਬਰਗ ਰਿਪੋਰਟ: ਅਮਰੀਕੀ ਖੋਜ ਫਰਮ ਹਿੰਡਨਬਰਗ ਨੇ ਅਡਾਨੀ ਗਰੁੱਪ ਦੀਆਂ ਕੰਪਨੀਆਂ ਦੇ ਸ਼ੇਅਰਾਂ ‘ਤੇ ਇਕ ਰਿਪੋਰਟ ਜਾਰੀ ਕੀਤੀ ਹੈ, ਜਿਸ ਤੋਂ ਬਾਅਦ ਦੇਸ਼ ਵਿੱਚ ਹਾਹਾਕਾਰ ਮੱਚੀ ਹੋਈ ਸੀ। ਹਿੰਡਨਬਰਗ ਦੀ ਇਸ ਰਿਪੋਰਟ ਮੁਤਾਬਕ ਕਾਰੋਬਾਰੀ ਗੌਤਮ ਅਡਾਨੀ ਦੀਆਂ ਕੰਪਨੀਆਂ ਦੇ ਸ਼ੇਅਰ ਤੇਜ਼ੀ ਨਾਲ ਡਿੱਗ ਰਹੇ ਹਨ। ਅਡਾਨੀ ਗਰੁੱਪ ਦੀਆਂ ਕੰਪਨੀਆਂ ਲਗਾਤਾਰ ਘਟ ਰਹੀਆਂ ਹਨ। ਸਾਲ 2022 ਤੱਕ ਗੌਤਮ ਅਡਾਨੀ ਦੁਨੀਆ ਦੇ ਟੌਪ-5 ਅਮੀਰਾਂ ਦੀ ਸੂਚੀ ‘ਚ ਸ਼ਾਮਲ ਸੀ, ਜਦਕਿ ਹੁਣ ਉਹ ਟਾਪ-20 ‘ਚੋਂ ਵੀ ਬਾਹਰ ਹੋ ਗਿਆ ਹੈ।
Post Disclaimer
Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.