IndiaTop News

ਪ੍ਰੀਖਿਆ ਕੰਪਲੈਕਸ ‘ਚ ਹਿਜਾਬ ਨੂੰ ਲੈ ਕੇ ਉੱਠੀ ਮੰਗ, ਵਿਦਿਆਰਥੀ ਪਹੁੰਚੀ ਸੁਪਰੀਮ ਕੋਰਟ

ਕਰਨਾਟਕ ਵਿੱਚ ਇੱਕ ਵਾਰ ਫਿਰ ਹਿਜਾਬ ਵਿਵਾਦ ਗਰਮ ਹੁੰਦਾ ਨਜ਼ਰ ਆ ਰਿਹਾ ਹੈ। ਹੁਣ ਕਰਨਾਟਕ ਦੀਆਂ ਕੁਝ ਵਿਦਿਆਰਥਣਾਂ ਪ੍ਰੀਖਿਆ ‘ਚ ਹਿਜਾਬ ਪਹਿਨਣ ਦੀ ਇਜਾਜ਼ਤ ਦੀ ਮੰਗ ਨੂੰ ਲੈ ਕੇ ਸੁਪਰੀਮ ਕੋਰਟ ਪਹੁੰਚ ਗਈਆਂ ਹਨ। ਇਸ ਮਾਮਲੇ ‘ਚ ਪਟੀਸ਼ਨ ਦੀ ਸੁਣਵਾਈ ਦੌਰਾਨ ਸ਼ਾਦਾਨ ਫਰਾਸਾਤ ਨੇ ਮਾਮਲੇ ਦਾ ਹਵਾਲਾ ਦਿੰਦੇ ਹੋਏ ਕਿਹਾ ਕਿ ਜਿਨ੍ਹਾਂ ਲੜਕੀਆਂ ਨੂੰ ਪ੍ਰੀਖਿਆ ‘ਚ ਬੈਠਣ ਨਹੀਂ ਦਿੱਤਾ ਜਾ ਰਿਹਾ ਹੈ। ਇੱਕ ਸਾਲ ਬਰਬਾਦ ਹੋ ਜਾਵੇਗਾ। ਇਸ ਲਈ ਇਸ ਮਾਮਲੇ ਦੀ ਜਲਦੀ ਤੋਂ ਜਲਦੀ ਸੁਣਵਾਈ ਕੀਤੀ ਜਾਣੀ ਚਾਹੀਦੀ ਹੈ।ਵਕੀਲ ਨੇ ਸੁਪਰੀਮ ਕੋਰਟ ਵਿੱਚ ਮੁਸਲਿਮ ਵਿਦਿਆਰਥਣਾਂ ਦੀ ਇੱਕ ਅਰਜ਼ੀ ਦਾ ਹਵਾਲਾ ਦਿੱਤਾ ਜਿਸ ਵਿੱਚ ਕਰਨਾਟਕ ਦੇ ਕਾਲਜਾਂ ਵਿੱਚ ਹਿਜਾਬ ਪਾ ਕੇ ਇਮਤਿਹਾਨਾਂ ਵਿੱਚ ਬੈਠਣ ਦੀ ਇਜਾਜ਼ਤ ਮੰਗੀ ਗਈ ਸੀ। ਵਕੀਲਾਂ ਨੇ ਸੁਪਰੀਮ ਕੋਰਟ ਨੂੰ ਦੱਸਿਆ ਕਿ ਪ੍ਰੀਖਿਆ 9 ਮਾਰਚ ਤੋਂ ਸ਼ੁਰੂ ਹੋ ਰਹੀ ਹੈ। ਸੀਜੇਆਈ ਡੀਵਾਈ ਚੰਦਰਚੂੜ ਦਾ ਕਹਿਣਾ ਹੈ ਕਿ ਉਹ ਇਸ ‘ਤੇ ਵਿਚਾਰ ਕਰਨਗੇ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button