ਚੰਡੀਗੜ੍ਹ : ਪੰਜਾਬ ਦੇ ਰਾਜਪਾਲ ਬਨਵਾਰੀਲਾਲ ਪੁਰੋਹਿਤ ਅਤੇ ਮੁੱਖ ਮੰਤਰੀ ਭਗਵੰਤ ਮਾਨ ਇਕ ਵਾਰ ਫਿਰ ਤੋਂ ਆਹਮੋਂ -ਸਾਹਮਣੇ ਹੁੰਦੇ ਨਜ਼ਰ ਆ ਰਹੇ ਹਨ। ਰਾਜਪਾਲ ਬਨਵਾਰੀਲਾਲ ਪੁਰੋਹਿਤ ਅਤੇ ਮੁੱਖ ਮੰਤਰੀ ਭਗਵੰਤ ਮਾਨ ਵਿੱਚ ਬਜਟ ਸੈਸ਼ਨ ਬੁਲਾਉਣ ਨੂੰ ਲੈ ਕੇ ਟਕਰਾਅ ਹੋ ਗਿਆ ਹੈ।ਪੰਜਾਬ ਸਰਕਾਰ ਨੇ 3 ਮਾਰਚ ਤੋਂ ਬਜਟ ਸੈਸ਼ਨ ਸੱਦਣ ਦੀ ਗੱਲ ਕੀਤੀ ਸੀ ਪਰ ਰਾਜਪਾਲ ਬਨਵਾਰੀ ਲਾਲ ਨੇ ਇਸ ਤੋਂ ਇਨਕਾਰ ਕਰ ਦਿੱਤਾ ਹੈ।
CM Mann ਨੇ ਖੜਕਾਇਆ ਸੁਪਰੀਮ ਕੋਰਟ ਦਾ ਦਰਵਾਜ਼ਾ, Governor ਬਾਰੇ ਵੱਡਾ ਫ਼ੈਸਲਾ ! ਬਜਟ ਤੋਂ ਪਹਿਲਾਂ ਪਿਆ ਨਵਾਂ ਪੰਗਾ
ਜਿਸ ਮਗਰੋਂ ਹੁਣ ਸੂਤਰਾਂ ਦਾ ਕਹਿਣਾ ਕਿ ਬਜਟ ਸੈਸ਼ਨ ਲਈ ਰਾਜਪਾਲ ਤੋਂ ਮਨਜ਼ੂਰੀ ਮਾਮਲੇ ਵਿੱਚ ਮਾਨ ਸਰਕਾਰ ਨੇ ਹੁਣ ਸੁਪਰੀਮ ਕੋਰਟ ਦਾ ਦਰਵਾਜਾ ਖੜਕਾਉਣ ਦੀ ਤਿਆਰੀ ਕਰ ਲਈ ਹੈ। ਸੂਤਰਾਂ ਦਾ ਕਹਿਣਾ ਕਿ ਸੋਮਵਾਰ ਨੂੰ ਪੰਜਾਬ ਸਰਕਾਰ ਇਸ ਮਾਮਲੇ ਦੇ ਛੇਤੀ ਨਿਪਟਾਰੇ ਲਈ ਸੁਪਰੀਮ ਕੋਰਟ ਦਾ ਰੁੱਖ ਕਰ ਸਕਦੀ ਹੈ।
Post Disclaimer
Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.