ਪਟਿਆਲਾ : ਕਾਂਗਰਸ ਦੇ ਸਾਬਕਾ ਵਿਧਾਇਕ ਮਦਨ ਲਾਲ ਜਲਾਲਪੁਰ ਦੇ ਖਿਲਾਫ਼ ਵਿਜੀਲੈਂਸ ਬਿਊਰੋ ਨੇ ਲੁੱਕ ਆਊਟ ਨੋਟਿਸ ਜਾਰੀ ਕਰ ਦਿੱਤਾ ਹੈ। ਇਹ ਨੋਟਿਸ ਉਨ੍ਹਾਂ ‘ਤੇ ਸ਼ੰਭੂ ਦੇ 5 ਪਿੰਡਾਂ ਦੀ 1104 ਏਕੜ ਜ਼ਮੀਨ ਐਕਵਾਇਰ ਕਰਨ ਵਿਚ ਹੋਏ ਕਥਿਤ ਘਪਲੇ ਦੀ ਜਾਂਚ ਦੌਰਾਨ ਕੱਡਿਆ ਗਿਆ ਹੈ। ਦੱਸਦੀਏ ਕਿ ਪਟਿਆਲਾ ਦੇ ਘਨੌਰ ਹਲਕੇ ਦੇ ਅੰਮ੍ਰਿਤਸਰ- ਕੋਲਕਾਤਾ ਇੰਟੈਗਰੇਟੇਡ ਕੌਰੀਡੋਰ ਲਈ ਬਲਾਕ ਸ਼ੰਭੂ ਦੇ 5 ਪਿੰਡ ਆਕੜੀ, ਸੇਹਰਾ, ਸੇਹਰੀ, ਤਖਤੂਮਾਜਰਾ ਅਤੇ ਪੱਬਰਾਂ ਦੀ 1104 ਏਕੜ ਜ਼ਮੀਨ ਅਧਿਗ੍ਰਹਿਣ ਕੀਤੀ ਗਈ ਸੀ। ਜਿਸ ਦਾ ਕਰੀਬ 205 ਕਰੋੜ ਰੁਪਏ ਮੁਆਵਜ਼ਾ ਦਿੱਤਾ ਸੀ ਅਤੇ ਇਨ੍ਹਾਂ ਪਿੰਡਾਂ ਦੇ ਚਕੌਤੇਦਾਰਾਂ ਨੂੰ 97.8 ਕਰੋੜ ਰੁਪਏ ਵੱਖਰੇ ਮਿਲੇ ਸਨ।
ਬਾਦਲਾਂ ਦੇ ਮਗਰ ਪਈ ਸੰਗਤ ? ‘Sukhraj Singh’ ਨੇ ਕਰਤਾ ਐਲਾਨ! | D5 Channel Punjabi | Kotkapura Goli Kand
ਜਿਸ ‘ਤੇ ਵਿਜੀਲੈਂਸ ਰੇਂਜ ਪਟਿਆਲਾ ਨੇ 26 ਮਈ, 2022 ਨੂੰ ਐਫਆਈਆਰ ਦਰਜ ਕੀਤੀ ਸੀ ਤੇ ਹੁਣ ਤੱਕ ਇਸ ਕੇਸ ‘ਚ ਸਰਕਾਰੀ ਤੇ ਪ੍ਰਾਈਵੇਟ 34 ਵਿਅਕਤੀ ਨਾਮਜ਼ਦ ਕੀਤੇ ਹਨ ਤੇ ਇਨ੍ਹਾਂ ‘ਚ 10 ਪ੍ਰਾਈਵੇਟ ਫ਼ਰਮਾਂ ਵੀ ਦੱਸਿਆਂ ਜਾ ਰਹਿਆਂ ਹਨ।। ਇਸ ਮਾਮਲੇ ‘ਤੇ ਪੰਜਾਬ ਤੇ ਹਰਿਆਣਾ ਹਾਈ ਕੋਰਟ ਵੱਲੋਂ ਬੀਤੇ ਮਹੀਨੇ ਇਸ ਕੇਸ ‘ਚ ਨਾਮਜ਼ਦ 19 ਹੋਰ ਵਿਅਕਤੀ ਜਿਨ੍ਹਾਂ ਵਿਚ ਸਰਪੰਚ ਤੇ ਪੰਚਾਇਤ ਅਫ਼ਸਰ ਵੀ ਸ਼ਾਮਲ ਹਨ,ਉਨ੍ਹਾਂ ਦੀ ਪੇਸ਼ਗੀ ਜ਼ਮਾਨਤ ਖ਼ਾਰਿਜ ਕਰ ਦਿੱਤੀ ਸੀ ਅਤੇ ਬਹੁਤਿਆਂ ਵੱਲੋਂ ਜਾਂਚ ਵਿਚ ਸ਼ਾਮਲ ਹੋ ਕੇ ਵਿਜੀਲੈਂਸ ਕੋਲ ਖੁਲਾਸੇ ਕੀਤੇ ਸਨ ਜਿਸ ਤੋਂ ਬਾਅਦ ਹੀ ਸਾਬਕਾ ਵਿਧਾਇਕ ਨੂੰ ਨਾਮਜ਼ਦ ਕੀਤਾ ਗਿਆ ਹੈ।
Post Disclaimer
Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.