IndiaTop News

Adani-Hindenburg incident : Adani-Hindenburg ਮਾਮਲੇ ‘ਚ Supreme Court ਵੱਲੋਂ 6 ਮੈਂਬਰੀ ਕਮੇਟੀ ਦਾ ਗਠਨ

ਨਵੀਂ ਦਿੱਲੀ : ਅਡਾਨੀ-ਹਿੰਡਨਬਰਗ ਮਾਮਲੇ ‘ਚ ਸੁਪਰੀਮ ਕੋਰਟ ਨੇ 6 ਮੈਂਬਰੀ ਮਾਹਿਰ ਕਮੇਟੀ ਦਾ ਗਠਨ ਕੀਤਾ ਹੈ। ਸੇਵਾਮੁਕਤ ਜੱਜ ਏ.ਐਮ ਸਪਰੇ ਇਸ ਕਮੇਟੀ ਦੇ ਮੁਖੀ ਹੋਣਗੇ। ਉਨ੍ਹਾਂ ਦੇ ਨਾਲ ਇਸ ਕਮੇਟੀ ਵਿੱਚ ਜਸਟਿਸ ਜੇਪੀ ਦੇਵਧਰ, ਓਪੀ ਭੱਟ, ਐਮਵੀ ਕਾਮਥ, ਨੰਦਨ ਨੀਲੇਕਣੀ ਅਤੇ ਸੋਮਸ਼ੇਖਰ ਸੁੰਦਰੇਸਨ ਸ਼ਾਮਲ ਹੋਣਗੇ। ਚੀਫ ਜਸਟਿਸ ਡੀਵਾਈ ਚੰਦਰਚੂੜ, ਜਸਟਿਸ ਪੀਐਸ ਨਰਸਿਮਹਾ ਅਤੇ ਜੇਬੀ ਪਾਰਦੀਵਾਲਾ ਦੀ ਬੈਂਚ ਨੇ ਵੀਰਵਾਰ ਨੂੰ ਇਹ ਹੁਕਮ ਦਿੱਤਾ।

Ajnala Clash : ਧਰਨਿਆਂ ‘ਚ ‘ਸ਼ਬਦ ਗੁਰੂ’ ਲੈਕੇ ਜਾਣ ‘ਤੇ ਰੋਕ? Jathedar Harpreet Singh ਨੇ ਲਿਆ ਵੱਡਾ ਫ਼ੈਸਲਾ!

ਇਸ ਕਮੇਟੀ ਨੂੰ ਮਾਮਲੇ ਦੀ ਜਾਂਚ ਸੌਂਪਣ ਦੇ ਨਾਲ ਹੀ ਸੁਪਰੀਮ ਕੋਰਟ ਨੇ ਸਿਕਿਓਰਿਟੀ ਐਕਸਚੇਂਜ ਬੋਰਡ ਆਫ ਇੰਡੀਆ ਯਾਨੀ ਸੇਬੀ ਤੋਂ ਸ਼ੇਅਰਾਂ ਦੀਆਂ ਕੀਮਤਾਂ ਵਿੱਚ ਹੇਰਾਫੇਰੀ ਦੀ ਜਾਂਚ ਰਿਪੋਰਟ ਵੀ ਤਲਬ ਕੀਤੀ ਹੈ। ਸੇਬੀ ਨੂੰ 2 ਮਹੀਨਿਆਂ ਦੇ ਅੰਦਰ ਸਟੇਟਸ ਰਿਪੋਰਟ ਦੇਣੀ ਹੋਵੇਗੀ। ਅਦਾਲਤ ਨੇ ਇਹ ਵੀ ਸਪੱਸ਼ਟ ਕੀਤਾ ਕਿ ਕਮੇਟੀ ਦੇ ਗਠਨ ਨਾਲ ਮਾਰਕੀਟ ਰੈਗੂਲੇਟਰ ਸੇਬੀ ਦੀ ਆਜ਼ਾਦੀ ਅਤੇ ਉਸ ਦੀ ਜਾਂਚ ਪ੍ਰਕਿਰਿਆ ਵਿਚ ਕੋਈ ਰੁਕਾਵਟ ਨਹੀਂ ਆਵੇਗੀ।

ਸੁਪਰੀਮ ਕੋਰਟ ਵੱਲੋਂ ਬਣਾਈ ਗਈ ਕਮੇਟੀ ਇਨ੍ਹਾਂ 2 ਪਹਿਲੂਆਂ ਦੀ ਕਰੇਗੀ ਜਾਂਚ :

  • ਸ਼ੇਅਰ ਬਾਜ਼ਾਰ ਦੇ ਰੈਗੂਲੇਟਰੀ ਢਾਂਚੇ ਨੂੰ ਮਜ਼ਬੂਤ ​​ਕਰਨ ਲਈ ਉਪਾਅ ਸੁਝਾਏਗਾ। ਯਾਨੀ ਕਿ ਮਾਰਕੀਟ ਵਿੱਚ ਵਪਾਰ ਦੀ ਨਿਗਰਾਨੀ ਅਤੇ ਪੁਸ਼ਟੀ ਕੀਤੀ ਜਾਵੇਗੀ।
  • ਅਡਾਨੀ ਗਰੁੱਪ ਦੇ ਸ਼ੇਅਰਾਂ ‘ਚ ਭਾਰੀ ਗਿਰਾਵਟ ਨਾਲ ਜੁੜੇ ਵਿਵਾਦਾਂ ਦੀ ਜਾਂਚ ਕਰੇਗੀ। ਹਿੰਡਨਬਰਗ ਦੀ ਰਿਪੋਰਟ ਸਾਹਮਣੇ ਆਉਣ ਤੋਂ ਬਾਅਦ ਗਰੁੱਪ ਦੇ ਸ਼ੇਅਰ ਡਿੱਗ ਗਏ।
Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button